Nabaz-e-punjab.com

ਵੈਲਫੇਅਰ ਐਸੋਸੀਏਸ਼ਨ ਵੱਲੋਂ ਫੇਜ਼-10 ਵਿੱਚ ਦੂਜਾ ਮਹਾਨ ਕੀਰਤਨ ਦਰਬਾਰ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ:
ਇੱਥੋਂ ਦੇ ਵੈਲਫੇਅਰ ਐਸੋਸੀਏਸ਼ਨ ਫੇਜ਼-10 ਵੱਲੋਂ ਸਰਬਤ ਦੇ ਭਲੇ ਨੂੰ ਸਮਰਪਿਤ ਦੂਜਾ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਮਲ ਸਿੰਘ ਕੰਡਾ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰੂ ਗੰ੍ਰਥ ਸਾਹਿਬ ਜੀ ਦੇ ਸਰੂਪ ਲਿਆਂਦੇ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਭਾਈ ਗੁਰਮੀਤ ਸਿੰਘ ਸੋਹਾਣਾ ਵਾਲੇ, ਭਾਈ ਗੁਰਨਾਮ ਸਿੰਘ ਮੁੰਧੋਂ ਵਾਲੇ, ਕਥਾ ਵਾਚਕ ਭਾਈ ਗੁਰਪ੍ਰੀਤ ਸਿੰਘ ਕੇਸਗੜ੍ਹ ਸਾਹਿਬ ਅਤੇ ਭਾਈ ਗੁਰਪ੍ਰੀਤ ਸਿੰਘ ਸ਼ਿਮਲਾ ਵਾਲਿਆਂ ਸਮੇਤ ਹੋਰਨਾਂ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਕਰਦਿਆਂ ਸੰਗਤ ਨੂੰ ਸ਼ਬਦ ਗੁਰੂ ਦੇ ਲੜ ਲੱਗਣ ਦਾ ਸੰਦੇਸ਼ ਦਿੱਤਾ।
ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਸਮਾਗਮ ਵਿੱਚ ਪੁੱਜੀਆਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਵੈਲਫੇਅਰ ਐਸੋਸੀਏਸ਼ਨ ਦੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਸਮੁੱਚੀ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਢਾਲਣ ਦੀ ਅਪੀਲ ਕੀਤੀ।
ਇਸ ਮੌਕੇ ਸਤਵਿੰਦਰ ਸਿੰਘ, ਪਰਮਜੀਤ ਸਿੰਘ ਭਟਵਾਂ, ਜਸਵੀਰ ਸਿੰਘ ਗਰਚਾ, ਨਰਿੰਦਰ ਸਿੰਘ ਮੱਲ੍ਹੀ, ਜਸਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਐਸਪੀ ਦੁੱਗਲ, ਅੰਕੁਰ ਗੋਇਲ, ਗੌਰਵ ਜੈਨ, ਗੁਰਜੀਤ ਸਿੰਘ ਜੌਹਰ, ਇੰਦਰਪਾਲ ਸਿੰਘ, ਗੁਰਵਿੰਦਰ ਸਿੰਘ ਸੁਖੀਜਾ, ਅਵਤਾਰ ਸਿੰਘ, ਸੰਨ੍ਹੀ ਕੰਡਾ ਅਤੇ ਗੁਰਦੁਆਰਾ ਹਰਚਰਨ ਕਮਲ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਟਾਂਡਾ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਹਾਜ਼ਰ ਸਨ। ਅਖੀਰ ਵਿੱਚ ਨਿਰਮਲ ਸਿੰਘ ਕੰਡਾ ਨੇ ਸ੍ਰੀ ਸਿੱਧੂ ਅਤੇ ਸਮਾਗਮ ਵਿੱਚ ਪੁੱਜੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…