ਕੇਂਦਰ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕੀਤਾ ਜਾਵੇ: ਡੀਸੀ ਸਪਰਾ

ਡਿਜੀਟਲ ਪੇਮੈਂਟ ਬਾਰੇ ਜਾਗਰੂਕਤ ਕੈਂਪ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਘੱਟ ਵਿਆਜ ’ਤੇ ਕਰਜ਼ੇ ਦੇਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਜ਼ਿਲ੍ਹੇ ਦੇ ਬੈਂਕ ਮਿੱਥੇ ਟੀਚਿਆਂ ਨੂੰ ਸਮੇਂ ਸਿਰ ਪੂਰੇ ਕਰਨ ਨੂੰ ਯਕੀਨੀ ਬਣਾਉਣ ਅਤੇ ਕੇਂਦਰ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਨੂੰ ਲਾਗੂ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੋਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੇਂਦਰੀ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਜ਼ਿਲ੍ਹੇ ਦੇ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਵੱਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਕੰਨਸਲਟੇਟਿਵ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਬੈਂਕ ਅਧਿਕਾਰੀਆਂ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮੂਹ ਬੈਕਾਂ ਦੇ ਅਧਿਕਾਰੀਆਂ ਨੂੰ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਬਹੁਤ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਪ੍ਰਤੀ ਲੋਕ ਪੂਰੀ ਤਰ੍ਹਾਂ ਜਾਗਰੂਕ ਨਹੀਂ ਹਨ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਲੋਕਾਂ ਨੂੰ ਪਿੰਡ ਪੱਧਰ ਤੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਪੜ੍ਹੇ ਲਿਖੇ ਨੌਜਵਾਨਾਂ ਨੁੰ ਸਵੈ ਰੁਜਗਾਰ ਧੰਦੇ ਸ਼ੁਰੂ ਕਰਨ ਲਈ ਘੱਟ ਵਿਆਜ ਤੇ ਕਰਜੇ ਮੁਹੱਈਆ ਬਿਨ੍ਹਾਂ ਕਿਸੇ ਦੇਰੀ ਤੋਂ ਕਰਵਾਏ ਜਾਣ ਤਾਂ ਜੋ ਬੇਰੁਜ਼ਗਾਰ ਨੌਜਵਾਨ ਆਪਣੇ ਸਵੈ ਰੁਜਗਾਰ ਧੰਦੇ ਸ਼ੁਰੂ ਕਰ ਸਕਣ । ਉਨ੍ਹਾਂ ਇਸ ਮੌਕੇ ਸਮੂਹ ਬੈਂਕਾਂ ਨੂੰ ਡਿਜੀਟਲ ਪੇਮੈਂਟ, ਭੀਮ ਐਪ ਬਾਰੇ ਵੀ ਪਿੰਡ ਪੱਧਰ ਤੇ ਕੈਂਪ ਲਗਾ ਕੇ ਜਾਗਰੂਕ ਕਰਨ ਲਈ ਆਖਿਆ। ਇਸ ਮੌਕੇ ਚੀਫ ਲੀਡ ਬੈਂਕ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਆਰ ਕੇ ਸੈਣੀ ਨੇ ਦੱਸਿਆ ਕਿ ਸਮੂਹ ਬੈਂਕਾਂ ਨੂੰ ਮਿੱਥੇ ਟੀਚੇ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਜਨ ਧਨ ਯੋਜਨਾਂ, ਰੁਪਏ ਕਾਰਡ, ਜਨ ਸ਼ਰੁੱਖਸ਼ਾ ਸਕੀਮ, ਅਟੱਲ ਪੈਨਸ਼ਨ ਯੋਜਨਾਂ, ਪ੍ਰਧਾਨ ਮੰਤਰੀ ਮੁਦਰਾ ਯੋਜਨਾ, ਸਟੈਂਡ ਅਪ ਇੰਡੀਆ ਪ੍ਰੋਗਰਾਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਐਜੂਕੇਸ਼ਨ ਲੋਨ, ਆਨ ਲਾਈਨ ਈ ਪੋਰਟਲ, ਨੈਸ਼ਨਲ ਅਰਬਨ ਲਾਇਵਲੀਹੁੱਡ ਮਿਸ਼ਨ, ਡੇਅਰੀ, ਸੈਲਫ ਹੈਲਪ ਗਰੁੱਪ, ਆਰਸੈਟੀ ਸਬੰਧੀ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਸਕੀਮਾਂ ਵਿੱਚ ਬੈਂਕਾਂ ਦੀ ਕਾਰਗੁਜਾਰੀ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਭਾਗ, ਬੈਂਕ ਜਾਂ ਵਿਅਕਤੀ ਕਿਸੇ ਵੀ ਨਾਗਰਿਕ ਦੇ ਆਧਾਰ ਕਾਰਡ ਦੇ ਨੰਬਰ ਦੀ ਜਾਣਕਾਰੀ ਉਸ ਦੀ ਸਹਿਮਤੀ ਤੋਂ ਬਿਨ੍ਹਾ ਕਿਸੇ ਵੀ ਦੂਜੇ ਵਿਅਕਤੀ ਨੂੰ ਨਹੀ ਦੇ ਸਕਦਾ ਅਜਿਹਾ ਕਰਨ ਤੇ ਤਿੰਨ ਸਾਲ ਦੀ ਸਜਾ ਵੀ ਹੋ ਸਕਦੀ ਹੈ।
ਸ੍ਰੀ ਸੈਣੀ ਨੇ ਦੱਸਿਆ ਕਿ ਆਰਸੈਟੀ ਵੱਲੋਂ ਸਵੈ-ਰੁਜਗਾਰ ਧੰਦਿਆਂ ਲਈ 26 ਕੈਂਪ ਲਗਾਏ ਜਾ ਚੁੱਕੇ ਹਨ। ਜਿਨ੍ਹਾਂ ਵਿੱਚ 804 ਵਿਅਕਤੀਆਂ ਨੂੰ ਸਵੈ-ਰੁਜਗਾਰ ਧੰਦਿਆਂ ਦੀ ਸਿਖਲਾਈ ਮੁਹੱਈਆ ਕਰਵਾਈ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ ਗਰਗ, ਸਰਕਲ ਹੈੱਡ ਪੰਜਾਬ ਨੈਸ਼ਨਲ ਬੈਂਕ ਡੀ.ਐਸ.ਵਰਮਾ, ਏ.ਜੀ.ਐਮ. ਆਰ.ਬੀ.ਆਈ ਰਾਕੇਸ਼ ਚੰਦ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਰਿੰਦਰ ਸਿੰਘ ਸਿੱਧੂ, ਡੀ.ਐਸ.ਪੀ. (ਟਰੈਫ਼ਿਕ) ਹਰਸਿਮਰਤ ਸਿੰਘ ਸਮੇਤ ਵੱਖ-ਵੱਖ ਵਿਭਾਗਾ ਅਤੇ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੇ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…