ਭਲਾਈ ਟਰੱਸਟ ਵੱਲੋਂ ਲੋੜਵੰਦ ਸਕੂਲੀ ਬੱਚਿਆਂ ਨੂੰ ਗਰਮ ਜਰਸੀਆਂ ਵੰਡੀਆਂ

ਸਮਾਜਿਕ ਪਰਿਵਰਤਨ ਲਈ ਅੌਰਤਾਂ ਨੂੰ ਸਰਗਰਮ ਰਾਜਨੀਤੀ ਵਿੱਚ ਅੱਗੇ ਆਉਣ ਦੀ ਲੋੜ: ਕਮਲਜੀਤ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਪਿਛਲੇ ਲੰਮੇ ਸਮੇਂ ਤੋਂ ਅੌਰਤਾਂ ਦੀ ਭਲਾਈ ਲਈ ਸਰਗਰਮ ਸੋ ਕਿਉ ਮੰਦਾ ਆਖੀਐ ਜਿਤੁ ਜੰਮੇ ਰਾਜਾਨ ਭਲਾਈ ਟਰੱਸਟ ਵੱਲੋਂ ਸੰਸਥਾ ਦੀ ਪ੍ਰਧਾਨ ਅਰਵਿੰਦ ਕੌਰ ਸੰਧੂ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੋਹਾਣਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਲੋੜਵੰਦ ਬੱਚਿਆਂ ਨੂੰ ਗਰਮ ਜਰਸੀਆਂ ਵੰਡੀਆਂ ਗਈਆਂ। ਸਕੂਲ ਦੀ ਪ੍ਰਿੰਸੀਪਲ ਸੁਖਮੀਤ ਕੌਰ ਨੇ ਦੱਸਿਆ ਕਿ ਪਹਿਲਾਂ ਵੀ ਸੰਸਥਾ ਨੇ ਸਕੂਲੀ ਬੱਚਿਆਂ ਨੂੰ ਜਰਸੀਆਂ ਤਕਸੀਮ ਕੀਤੀਆਂ ਗਈਆਂ ਸਨ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੌਂਸਲਰ ਕਮਲਜੀਤ ਕੌਰ ਸੋਹਾਣਾ ਨੇ ਕਿਹਾ ਕਿ ਭਲਾਈ ਟਰੱਸਟ ਵੱਲੋਂ ਜਿੱਥੇ ਸਮੇਂ ਸਮੇਂ ’ਤੇ ਗਰੀਬ ਅਤੇ ਲੋੜਵੰਦ ਬੱਚਿਆਂ ਨੂੰ ਗਰਮ ਜਰਸੀਆਂ ਅਤੇ ਹੋਰ ਸਮੱਗਰੀ ਵੰਡੀ ਜਾਂਦੀ ਹੈ, ਉੱਥੇ ਅੌਰਤਾਂ ਦੀ ਸੁਰੱਖਿਆ ਲਈ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ, ਵਰਕਸ਼ਾਪਾਂ ਅਤੇ ਸੈਮੀਨਾਰ ਆਦਿ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਮਾਜਿਕ ਪਰਿਵਰਤਨ ਲਈ ਅੌਰਤਾਂ ਨੂੰ ਸਰਗਰਮ ਰਾਜਨੀਤੀ ਵਿੱਚ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਡਾ. ਪਰਮਜੀਤ ਸਿੰਘ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਭਾਜਪਾ ਆਗੂ ਹਰਜੀਤ ਸਿੰਘ ਭੁੱਲਰ, ਅਮਰਿੰਦਰ ਕੌਰ, ਮੀਨਾਕਸ਼ੀ, ਮੋਨਿਕਾ ਰਾਜ ਬੇਦੀ, ਸੁਸ਼ਮਾ ਸ਼ਰਮਾ, ਮਮਤਾ ਦੇਵੀ, ਸੁਖਦਰਸ਼ਨ ਕੌਰ, ਪੂਨਮ ਸ਼ਰਮਾ ਵੀ ਹਾਜ਼ਰ ਸਨ। ਪ੍ਰੋਗਰਾਮ ਦੇ ਅਖੀਰ ਵਿੱਚ ਸੰਸਥਾ ਦੀ ਮੁਖੀ ਅਰਵਿੰਦ ਕੌਰ ਸੰਧੂ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਸਕੂਲੀ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…