Nabaz-e-punjab.com

ਸਰਬੱਤ ਦੇ ਭਲੇ ਲਈ ਮਟੌਰ ਵਾਸੀਆਂ ਨੇ ਸ਼ਿਵ ਮੰਦਰ ਵਿੱਚ ਹਵਨ ਕਰਵਾਇਆ

ਹਵਨ ਸਮਾਗਮ ਮੌਕੇ ਪ੍ਰਸ਼ਾਦ ਦੇ ਰੂਪ ਵਿੱਚ ਸੰਗਤ ਨੂੰ ਫਲਦਾਰ ਤੇ ਛਾਂਦਾਰ ਪੌਦੇ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਗਸਤ:
ਇੱਥੋਂ ਦੇ ਬਾਬਾ ਬਾਲ ਭਾਰਤੀ ਸ਼ਿਵ ਮੰਦਰ ਕਮੇਟੀ ਮਟੌਰ ਵੱਲੋਂ ਸਰਬੱਤ ਦੇ ਭਲੇ ਲਈ ਹਵਨ ਕਰਵਾਇਆ ਗਿਆ। ਮੰਦਰ ਕਮੇਟੀ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਇਹ ਹਵਨ ਪਿੰਡ ਵਾਸੀਆਂ ਦੀ ਸੁੱਖ ਸ਼ਾਂਤੀ, ਤਰੱਕੀ, ਸਿਹਤ ਤੰਦਰੁਸਤੀ ਲਈ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਹਵਨ ਸਮਾਗਮ ਵਿੱਚ ਧਰਮ, ਜਾਤ ਪਾਤ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਵਾਸੀ ਹਾਜ਼ਰੀ ਭਰਦੇ ਹਨ। ਹਵਨ ਉਪਰੰਤ ਖੀਰ ਪੂੜਿਆਂ ਅਤੇ ਛੋਲੇ ਪੂਰੀਆਂ ਦਾ ਲੰਗਰ ਲਗਾਇਆ ਗਿਆ। ਹਵਨ ਦੀ ਸਮਾਪਤੀ ’ਤੇ ਸਮਾਗਮ ਵਿੱਚ ਪੁੱਜੇ ਲੋਕਾਂ ਨੇ ਸ਼ਿਵ ਮੰਦਰ ਮਟੌਰ ਵਿੱਚ ਫਲਦਾਰ ਅਤੇ ਛਾਂਦਾਰ ਪੌਦੇ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਾ ਸੁਨੇਹਾ ਦਿੱਤਾ।
ਸ੍ਰੀ ਬੈਦਵਾਨ ਨੇ ਦੱਸਿਆ ਕਿ ਸਮਾਗਮ ਵਿੱਚ ਪੁੱਜੀਆਂ ਸੰਗਤਾਂ ਨੂੰ ਪ੍ਰਸ਼ਾਦ ਦੇ ਰੂਪ ਵਿੱਚ ਫਲਦਾਰ ਅਤੇ ਛਾਂਦਾਰ ਪੌਦੇ ਵੰਡੇ ਗਏ ਅਤੇ ਪਿੰਡ ਵਾਸੀਆਂ ਖਾਸ ਕਰਕੇ ਯੂਥ ਆਫ਼ ਪੰਜਾਬ ਅਤੇ ਮੰਦਰ ਕਮੇਟੀ ਦੇ ਮੈਂਬਰਾਂ ਨੇ ਭਵਿੱਖ ਵਿੱਚ ਪੌਦਿਆਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨ ਦਾ ਪ੍ਰਣ ਕੀਤਾ।
ਇਸ ਮੌਕੇ ਅਮਰੀਕ ਸਿੰਘ, ਬਾਲ ਕ੍ਰਿਸ਼ਨ, ਕੁਲਦੀਪ ਚਾਂਦ, ਆਰਡੀ ਸੂਦ, ਗੁਰਮੇਜ ਸਿੰਘ, ਫੌਜੀ ਸਰੂਪ ਸਿੰਘ, ਮਹਿਲਾ ਮੰਡਲ ਦੇ ਮੈਂਬਰਾਂ ਸਮੇਤ ਯੂਥ ਆਫ਼ ਪੰਜਾਬ ਦੇ ਆਗੂ ਬੱਬੂ ਮੁਹਾਲੀ, ਜੱਗੀ ਧਨੋਆ ਅਤੇ ਗੁਰਜੀਤ ਮਾਮਾ ਮਟੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…