Share on Facebook Share on Twitter Share on Google+ Share on Pinterest Share on Linkedin ਪੱਛਮੀ ਬੰਗਾਲ ਵਿੱਚ ਸਿੱਖ ਵਿਅਕਤੀ ਦੀ ਦਸਤਾਰ ਦੀ ਬੇਅਦਬੀ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰੇ ਸਰਕਾਰ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦੇਸ਼ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ: ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਸਾਹਿਬ ਫੇਜ਼-4 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਪੱਛਮੀ ਬੰਗਾਲ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੱਛਮੀ ਬੰਗਾਲ ਵਿੱਚ ਸਿੱਖ ਵਿਅਕਤੀ ਦੀ ਦਸਤਾਰ ਦੀ ਬੇਅਦਬੀ ਕਰਨ ਵਾਲੇ ਪੁਲੀਸ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਮੁਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਸਾਹਿਬ ਫੇਜ਼-4 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਪੱਛਮੀ ਬੰਗਾਲ ਦੇ ਹਾਵੜਾ ਇਲਾਕੇ ਵਿੱਚ ਭਾਜਪਾ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਵਾਪਰੀ ਇਕ ਘਟਨਾ ਦੌਰਾਨ ਪੱਛਮੀ ਬੰਗਾਲ ਪੁਲਿਸ ਵਲੋਂ ਸਿੱਖ ਵਿਅਕਤੀ ਬਲਵਿੰਦਰ ਸਿੰਘ ਦੀ ਦਸਤਾਰ ਉਤਾਰ ਦਿੱਤੀ ਗਈ ਅਤੇ ਉਸ ਨੂੰ ਸਿਰ ਦੇ ਕੇਸਾਂ ਤੋਂ ਫੜ ਦੇ ਧੂਹਿਆ ਗਿਆ। ਪੁਲੀਸ ਵਲੋਂ ਬਹਾਨਾ ਇਹ ਲਗਾਇਆ ਗਿਆ ਕਿ ਇਸ ਸਿੱਖ ਵਿਅਕਤੀ ਕੋਲ ਹਥਿਆਰ ਸੀ। ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਸਾਹਿਬ ਫੇਜ਼-4 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਅਸਲੀਅਤ ਤਾਂ ਇਹ ਹੈ ਕਿ ਸਿੱਖਾਂ ਨੂੰ ਅਜੇ ਵੀ ਪੱਛਮੀ ਬੰਗਾਲ ਸਮੇਤ ਹੋਰਨਾਂ ਰਾਜਾਂ ਵਿਚ ਦੁਜੇ ਦਰਜੇ ਦੇ ਸ਼ਹਿਰੀ ਸਮਝਿਆ ਜਾ ਰਿਹਾ ਹੈ ਅਤੇ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਲੰਮੇਂ ਸਮੇਂ ਤੋਂ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜਿਥੇ ਪੂਰੀ ਤਰਾਂ ਪੱਛਮੀ ਬੰਗਾਲ ਪੁਲਿਸ ਜਿੰਮੇਵਾਰ ਹੈ, ਉਥੇ ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਵੀ ਆਪਣੀ ਜਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਘਟਨਾ ਨਹੀਂ ਹੈ, ਬਲਕਿ ਹਰ ਦਿਨ ਹੀ ਦੇਸ਼ ਦੇ ਕਿਸੇ ਨਾ ਕਿਸੇ ਇਲਾਕੇ ਵਿਚ ਸਿੱਖਾਂ ਨਾਲ ਬਦਸਲੂਕੀ ਅਤੇ ਦਸਤਾਰ ਦੀ ਬੇਅਦਬੀ ਦੀਆਂ ਘਟਨਾਂਵਾਂ ਵਾਪਰਨ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਦੇ ਆਜਾਦੀ ਅੰਦੋਲਨ ਵਿੱਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ ਅਤੇ ਸਿੱਖਾਂ ਨੇ ਹੀ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਇਸਦੇ ਬਾਵਜੂਦ ਸਿੱਖਾਂ ਨਾਲ ਇਸ ਦੇਸ਼ ਵਿੱਚ ਵਿਤਕਰਾ ਕੀਤਾ ਜਾ ਰਿਹਾ ਹੈ, ਜੋ ਕਿ ਸਹਿਣਯੋਗ ਨਹੀਂ ਹੈ। ਜੇਪੀ ਸਿੰਘ ਨੇ ਮੰਗ ਕੀਤੀ ਕਿ ਪੱਛਮੀ ਬੰਗਾਲ ਵਿਚ ਸਿੱਖ ਵਿਅਕਤੀ ਦੀ ਦਸਤਾਰ ਦੀ ਬੇਅਦਬੀ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਇਸਦੇ ਨਾਲ ਹੀ ਦੇਸ਼ ਦੇ ਸਾਰੇ ਇਲਾਕਿਆਂ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਣੀ ਬਣਾਉਣ ਲਈ ਉਪਰਾਲੇ ਕੀਤੇ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ