Nabaz-e-punjab.com

ਪਿੰਡ ਸੋਹਾਣਾ ਦੇ ਟੋਭਿਆਂ ਦੀ ਹੋਵੇਗੀ ਕਾਇਆ ਕਲਪ: ਪਰਵਿੰਦਰ ਸੋਹਾਣਾ

ਪੇਂਡੂ ਲੋਕਾਂ ਨੂੰ ਜਲਦੀ ਦੇਖਣ ਨੂੰ ਮਿਲਣਗੇ ਸੁਖਨਾ ਝੀਲ ਵਰਗੇ ਨਜ਼ਾਰੇ: ਬੈਦਵਾਨ

ਪਿੰਡ ਵਾਸੀਆਂ ਦੀ ਸਹੂਲਤ ਲਈ ਸੋਹਾਣਾ ਵਿੱਚ ਜਲਦੀ ਬਣੇਗਾ ਆਧੁਨਿਕ ਕਮਿਊਨਿਟੀ ਸੈਂਟਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਨਵੰਬਰ:
ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਸੋਹਾਣਾ ਦੇ ਗੰਦੇ ਪਾਣੀ ਦੇ ਤਿੰਨ ਟੋਭਿਆਂ ਦੀ ਕਾਇਆ ਕਲਪ ਕੀਤੀ ਜਾਵੇਗੀ। ਇਸ ਸਬੰਧੀ ਕਈ ਵਿਆਪਕ ਯੋਜਨਾਵਾਂ ਉਲੀਕੀਆਂ ਗਈਆਂ ਹਨ। ਜਿਸ ਦੇ ਤਹਿਤ ਆਉਣ ਵਾਲੇ ਸਮੇਂ ਵਿੱਚ ਵਿਕਾਸ ਅਤੇ ਬੁਨਿਆਦੀ ਢਾਂਚੇ ਪੱਖੋਂ ਸੋਹਾਣਾ ਨੂੰ ਸ਼ਹਿਰ ਦਾ ਸਭ ਤੋਂ ਖੂਬਸੂਰਤ ਬਣਾਇਆ ਜਾਵੇਗਾ। ਇੱਥੇ ਬੱਚਿਆਂ ਦੇ ਖੇਡਣ ਲਈ ਵਧੀਆਂ ਖੇਡ ਮੈਦਾਨ, ਓਪਨ ਏਅਰ ਜਿਮ ਅਤੇ ਐਲਈਡੀ ਲਾਈਟਾਂ ਅਤੇ ਸੀਵਰੇਜ਼ ਅਤੇ ਪੀਣ ਵਾਲੇ ਪਾਣੀ ਮੁਹੱਈਆ ਹੋਵੇਗਾ। ਇਹ ਭਰੋਸਾ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ (ਪ੍ਰਧਾਨ, ਜ਼ਿਲ੍ਹਾ ਯੂਥ ਅਕਾਲੀ ਦਲ (ਸ਼ਹਿਰੀ)) ਨੇ ਅੱਜ ਪਿੰਡ ਵਾਸੀਆਂ ਨੂੰ ਦਿੱਤਾ। ਉਨ੍ਹਾਂ ਦੱਸਿਆ ਕਿ ਗੰਦੇ ਪਾਣੀ ਦੇ ਟੋਭਿਆਂ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਪਿੰਡ ਵਾਸੀਆਂ ਨੂੰ ਚੰਡੀਗੜ੍ਹ ਦੀ ਤਰਜ਼ ’ਤੇ ਸੁਖਨਾ ਝੀਲ ਵਰਗੇ ਨਜ਼ਾਰੇ ਮਿਲਣਗੇ। ਇਸ ਤੋਂ ਇਲਾਵਾ ਪਿੰਡ ਵਾਸੀਆਂ ਦੀ ਸਹੂਲਤ ਲਈ ਜਲਦੀ ਹੀ ਆਧੁਨਿਕ ਕਮਿਊਨਿਟੀ ਸੈਂਟਰ ਬਣਾਇਆ ਜਾਵੇਗਾ।
ਸ੍ਰੀ ਬੈਦਵਾਨ ਨੇ ਕਿਹਾ ਕਿ ਨਗਰ ਨਿਗਮ ਸੋਹਾਣਾ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਪਿੰਡ ਵਿਚਲੇ ਤਿੰਨ ਛੱਪੜਾਂ ਦੀ ਕਾਇਆ ਕਲਪ ਕਰਨ ਲਈ ਨਿਗਮ ਨੇ ਮੁੱਢਲੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜੇਕਰ ਵਿਕਾਸ ਦੇ ਰਾਹ ਵਿੱਚ ਸਰਕਾਰੀ ਦਿੱਕਤਾਂ ਨਾ ਆਈਆਂ ਤਾਂ ਪਿੰਡ ਵਾਸੀਆਂ ਨੂੰ ਉਕਤ ਤਮਾਮ ਬੁਨਿਆਂਦੀ ਸਹੂਲਤਾਂ ਉਪਲਬਧ ਕਰਵਾ ਕੇ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਜਾਵੇਗਾ। ਨਗਰ ਨਿਗਮ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਵੀ ਅਕਾਲੀ ਸਰਕਾਰ ਵੇਲੇ ਸੋਹਾਣਾ ਆਦਰਸ਼ ਪਿੰਡਾਂ ਦੀ ਸ਼ੇ੍ਰਣੀ ਵਿੱਚ ਸ਼ਾਮਲ ਸੀ।
ਅਕਾਲੀ ਆਗੂ ਨੇ ਦੱਸਿਆ ਕਿ ਮੁਹਾਲੀ ਨਗਰ ਨਿਗਮ ਵੱਲੋਂ ਪਿੰਡ ਸੋਹਾਣਾ ਵਿਚਲੇ ਤਿੰਨ ਗੰਦੇ ਪਾਣੀ ਦੇ ਟੋਭਿਆਂ ਦਾ ਵਿਕਾਸ ਕਰਕੇ ਇਨ੍ਹਾਂ ਥਾਵਾਂ ’ਤੇ ਵਧੀਆਂ ਪਾਰਕ ਬਣਾਏ ਜਾਣਗੇ ਅਤੇ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਸੋਹਾਣਾ ਵਿੱਚ ਚੰਡੀਗੜ੍ਹ ਦੀ ਤਰਜ਼ ’ਤੇ ਸੁਖਨਾ ਝੀਲ ਵਰਗਾ ਨਜ਼ਾਰਾ ਪਿੰਡ ਸੋਹਾਣਾ ਦੇ ਬਾਸ਼ਿੰਦਿੰਆਂ ਨੂੰ ਮੁਹੱਈਆ ਕਰਵਾਇਆ ਜਾਵੇ। ਇਸ ਸਬੰਧੀ ਮੇਅਰ ਨੇ ਉਨ੍ਹਾਂ ਦੀ ਦਲੀਲ ਨਾਲ ਸਹਿਮਤ ਹੁੰਦਿਆਂ ਹਾਮੀ ਭਰ ਦਿੱਤੀ ਹੈ। ਇਸ ਤੋਂ ਇਲਾਵਾ ਪਿੰਡ ਵਾਸੀਆਂ ਦੀ ਸਹੂਲਤ ਲਈ ਜਲਦੀ ਹੀ ਕਮਿਊਨਿਟੀ ਸੈਂਟਰ ਬਣਾਇਆ ਜਾਵੇਗਾ। ਜਿੱਥੇ ਗਰੀਬ ਲੋਕ ਆਪਣੇ ਬੱਚਿਆਂ ਦੇ ਵਿਆਹ ਸ਼ਾਦੀਆਂ ਅਤੇ ਹੋਰ ਸਮਾਗਮ ਆਯੋਜਿਤ ਕਰ ਸਕਣਗੇ। ਇਹ ਪ੍ਰਾਜੈਕਟ ਸਿਰੇ ਚੜ੍ਹਨ ਨਾਲ ਲੋਕਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਪਿੰਡ ਦੀ ਖ਼ੂਬਸੂਰਤੀ ਨੂੰ ਵੀ ਚਾਰ ਚੰਨ ਲੱਗਣਗੇ।
ਸ੍ਰੀ ਪਰਵਿੰਦਰ ਸੋਹਾਣਾ ਨੇ ਕਿਹਾ ਕਿ ਨਗਰ ਨਿਗਮ ਸੋਹਾਣਾ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਪਿੰਡ ਵਿਚਲੇ ਤਿੰਨ ਟੋਭਿਆਂ ਦੀ ਕਾਇਆ ਕਲਪ ਕਰਨ ਲਈ ਨਿਗਮ ਨੇ ਮੁੱਢਲੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜੇਕਰ ਵਿਕਾਸ ਦੇ ਰਾਹ ਵਿੱਚ ਸਰਕਾਰੀ ਦਿੱਕਤਾਂ ਨਾ ਆਈਆਂ ਤਾਂ ਪਿੰਡ ਵਾਸੀਆਂ ਨੂੰ ਉਕਤ ਤਮਾਮ ਬੁਨਿਆਂਦੀ ਸਹੂਲਤਾਂ ਉਪਲਬਧ ਕਰਵਾ ਕੇ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਜਾਵੇਗਾ। ਨਗਰ ਨਿਗਮ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਵੀ ਸੋਹਾਣਾ ਆਦਰਸ਼ ਪਿੰਡਾਂ ਦੀ ਸ਼ੇ੍ਰਣੀ ਵਿੱਚ ਸ਼ਾਮਲ ਸੀ।
ਇਸ ਮੌਕੇ ਅਕਾਲੀ ਦਲ ਦੇ ਕੌਂਸਲਰ ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ, ਨੰਬਰਦਾਰ ਹਰਵਿੰਦਰ ਸਿੰਘ ਤੇ ਹਰਸੰਗਤ ਸਿੰਘ, ਸੋਨੀ ਬੜੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …