‘ਕਿਸ ਮਿੱਟੀ ਦੀਆਂ ਬਣੀਆਂ ਸੀ ਇਹ? ਵੀਰਾਂਗਣਾਂ’ ਪੁਸਤਕ ਉੱਤੇ ਵਿਚਾਰ-ਚਰਚਾ ਕਰਵਾਈ

ਬੀਬੀ ਚਰਨਜੀਤ ਕੌਰ ਸੁਪਤਨੀ ਸ਼ਹੀਦ ਕਰਨੈਲ ਸਿੰਘ ਈਸੜੂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ:
ਜ਼ਿਲ੍ਹਾ ਭਾਸ਼ਾ ਅਫ਼ਸਰ ਦਫ਼ਤਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸੁਖਦੇਵ ਰਾਮ ਸੁੱਖੀ ਦੀ ਪੁਸਤਕ ‘ਕਿਸ ਮਿੱਟੀ ਦੀਆਂ ਬਣੀਆਂ ਸੀ ਇਹ? ਵੀਰਾਂਗਣਾਂ’ ਉੱਤੇ ਵਿਚਾਰ-ਚਰਚਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬੀਬੀ ਚਰਨਜੀਤ ਕੌਰ ਸੁਪਤਨੀ ਸ਼ਹੀਦ ਕਰਨੈਲ ਸਿੰਘ ਈਸੜੂ (ਗੋਆ ਆਜ਼ਾਦੀ ਦੇ ਮਹਾਨ ਸ਼ਹੀਦ) ਨੇ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਪੰਜਾਬ ਦੀ ਵਿਭਾਗੀ ਧੁਨੀ ਨਾਲ ਕੀਤੀ ਗਈ।
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਆਏ ਹੋਏ ਸਾਹਿਤਕਾਰਾਂ, ਪਾਠਕਾਂ ਅਤੇ ਹੋਰ ਪਤਵੰਤੇ ਸੱਜਣਾਂ ਦਾ ਨਿੱਘਾ ਸਵਾਗਤ ਕੀਤਾ ਗਿਆ, ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਤੋਂ ਹਾਜ਼ਰੀਨ ਨੂੰ ਜਾਣੂ ਕਰਾਇਆ ਗਿਆ ਅਤੇ ਆਜ਼ਾਦੀ ਸੰਗਰਾਮ ਵਿੱਚ ਅੌਰਤਾਂ ਦੇ ਯੋਗਦਾਨ ਬਾਰੇ ਗੱਲ ਕਰਦਿਆਂ ਕਰਵਾਏ ਜਾ ਰਹੇ ਸਮਾਗਮ ਦੇ ਮਨੋਰਥ ਬਾਰੇ ਜਾਣਕਾਰੀ ਦੇ ਕੇ ਚਰਚਾ ਦਾ ਆਗਾਜ਼ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਪ੍ਰੋ. ਗੁਰਪ੍ਰੀਤ ਸਿੰਘ (ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ) ਵੱਲੋਂ ‘ਕਿਸ ਮਿੱਟੀ ਦੀਆਂ ਬਣੀਆਂ ਸੀ ਇਹ? ਵੀਰਾਂਗਣਾਂ’ ਪੁਸਤਕ ਬਾਰੇ ਆਪਣੇ ਚਰਚੇ ਵਿੱਚ ਬੜੇ ਖੋਜ ਭਰਪੂਰ ਅਤੇ ਗੰਭੀਰ ਤੱਥ ਪੇਸ਼ ਕੀਤੇ ਗਏ। ਉਨ੍ਹਾਂ ਨੇ ਪੁਸਤਕ ਵਿੱਚ ਦਰਜ 14 ਵੀਰਾਂਗਣਾਂ ਦੇ ਜੀਵਨ ਸੰਘਰਸ਼ ਅਤੇ ਸੰਤਾਪ ਬਾਰੇ ਵਿਸਥਾਰ-ਪੂਰਵਕ ਗੱਲ ਕਰਦਿਆਂ ਉਨ੍ਹਾਂ ਨੇ ਸਮਕਾਲੀ ਨਾਰੀ ਦੇ ਸੰਘਰਸ਼ਾਂ ਅਤੇ ਬਲਿਦਾਨਾਂ ਨੂੰ ਵੀ ਆਪਣੀ ਚਰਚਾ ਦਾ ਵਿਸ਼ਾ ਬਣਾਇਆ ਗਿਆ।
ਇਸ ਮੌਕੇ ਗੁਰਚਰਨ ਸਿੰਘ (ਬੀਬੀ ਚਰਨਜੀਤ ਕੌਰ ਦੇ ਛੋਟੇ ਭਰਾ), ਗੁਰਪ੍ਰੀਤ ਸਿੰਘ ਨਿਆਮੀਆਂ, ਜਸਪਾਲ ਸਿੰਘ ਦੇਸੂਵੀ, ਆਰ.ਕੇ. ਭਗਤ, ਸਰਦਾਰਾ ਸਿੰਘ ਚੀਮਾ ਅਤੇ ਜਗਤਾਰ ਸਿੰਘ ਜੋਰਾ ਨੇ ਵੀ ਆਪੋ ਆਪਣੇ ਵਿਚਾਰਾਂ ਦੀ ਸਾਂਝ ਪਾ ਕੇ ਵਿਚਾਰ ਚਰਚਾ ਨੂੰ ਮਹੱਤਵਪੂਰਨ ਬਣਾ ਦਿੱਤਾ। ਇਨ੍ਹਾਂ ਤੋਂ ਇਲਾਵਾ ਸਮਾਗਮ ਵਿੱਚ ਅਨੇਕਾਂ ਹੀ ਨਾਮਵਰ ਸ਼ਖ਼ਸੀਅਤਾਂ ਸਰਬਜੀਤ ਸਾਗਾ, ਜਗਸੀਰ ਸਿੰਘ, ਗੁਰਬਖ਼ਸ਼ ਸਿੰਘ, ਪਰਵਿੰਦਰ ਸਿੰਘ, ਗੁਰਬਚਨ ਸਿੰਘ, ਹਰਿੰਦਰ ਸਿੰਘ, ਹਰਨੇਕ ਸਿੰਘ, ਜਗਦੇਵ ਦੇਬ, ਰਾਕੇਸ਼ ਸ਼ਰਮਾ, ਸੋਨੀਆ ਸ਼ਰਮਾ, ਸੰਜੀਵ ਸ਼ਰਮਾ, ਮਲਕੀਤ ਸਿੰਘ ਨਾਗਰਾ ਨੇ ਵੀ ਸ਼ਿਰਕਤ ਕੀਤੀ।

ਪ੍ਰੋਗਰਾਮ ਦੇ ਅਖੀਰ ਵਿੱਚ ਬੀਬੀ ਚਰਨਜੀਤ ਕੌਰ ਦਾ ਸਮੁੱਚੀ ਜੀਵਨ ਘਾਲਣਾ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਦੱਸਿਆ ਇਸ ਸਮਾਗਮ ਮੌਕੇ ’ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੁਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…