ਸਿਹਤ ਮੰਤਰੀ ਸਿੱਧੂ ਨੇ ਪਿੰਡ ਬਲੌਂਗੀ ਵਿੱਚ ਲੋੜਵੰਦ ਪਰਿਵਾਰਾਂ ਨੂੰ ਕਣਕ ਤੇ ਦਾਲ ਵੰਡੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਬਲੌਂਗੀ ਵਿੱਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ (ਪੀਐੱਮਜੀਕੇਵਾਈ) ਦੇ ਤਹਿਤ ਲਾਭਪਾਤਰੀਆਂ ਨੂੰ ਕਣਕ ਅਤੇ ਦਾਲ ਦੀ ਵੰਡ ਕੀਤੀ ਗਈ। ਉਨ੍ਹਾਂ ਨੇ 144 ਲਾਭਪਾਤਰੀਆਂ ਨੂੰ ਕਣਕ ਅਤੇ ਦਾਲ ਦੀਆਂ 290 ਬੋਰੀਆਂ ਵੰਡੀਆਂ। ਜਿਨ੍ਹਾਂ ਵਿੱਚ 87 ਕੁਇੰਟਲ ਕਣਕ ਅਤੇ 4.32 ਕੁਇੰਟਲ ਦਾਲ ਸ਼ਾਮਲ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਕਰੋਨਾਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਕਰਫਿਊ ਦੌਰਾਨ ਪੰਜਾਬ ਸਰਕਾਰ ਲੋੜਵੰਦ ਪਰਿਵਾਰਾਂ ਨੂੰ ਨਿੱਤ ਵਰਤੋਂ ਦੀਆਂ ਜ਼ਰੂਰੀ ਵਸਤੂਆਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਵਿਆਪਕ ਯੋਜਨਾਵਾਂ ਉਲੀਕੀਆਂ ਗਈਆਂ ਹਨ। ਜਿਸ ਦੇ ਤਹਿਤ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਰਾਹੀਂ ਲੋੜਵੰਦਾਂ ਨੂੰ ਤਿਆਰ ਕੀਤਾ ਖਾਣਾ ਅਤੇ ਸੁੱਕਾ ਰਾਸ਼ਨ ਦਿੱਤਾ ਜਾ ਰਿਹਾ ਹੈ। ਇਹੀ ਨਹੀਂ ਪੰਜਾਬ ਪੁਲੀਸ ਦੇ ਮੁਲਾਜ਼ਮ ਵੀ ਕਰਫਿਊ ਡਿਊਟੀ ਦੇ ਨਾਲ ਨਾਲ ਲੋੜਵੰਦਾਂ ਨੂੰ ਰਾਸ਼ਨ ਵੰਡਣ ਦੇ ਕੰਮ ਵਿੱਚ ਜੁਟੇ ਹੋਏ ਹਨ। ਜਿਨ੍ਹਾਂ ਦੀ ਵੀ ਸ਼ਲਾਘਾ ਕਰਨੀ ਬਣਦੀ ਹੈ। ਮੰਤਰੀ ਨੇ ਕਿਹਾ ਕਿ ਡੀਡੀਪੀਓ ਅਤੇ ਬੀਡੀਪੀਓ ਸਮੇਤ ਫੂਡ ਸਪਲਾਈ ਵਿਭਾਗ ਅਤੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਪੈਰੋਕਾਰ ਰੋਜ਼ਾਨਾ ਨਿਸ਼ਕਾਮ ਸੇਵਾ ਕਰ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਕਰੋਨਾ ਤੋਂ ਮੁਕਤ ਕਰਨ ਲਈ ਉਹ ਆਪਣੇ ਘਰਾਂ ਵਿੱਚ ਰਹਿਣ ਅਤੇ ਸਿਰਫ਼ ਐਮਰਜੈਂਸੀ ਪੈਣ ’ਤੇ ਹੀ ਘਰਾਂ ਤੋਂ ਬਾਹਰ ਜਾਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ।

Load More Related Articles
Load More By Nabaz-e-Punjab
Load More In Food and health

Check Also

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੱਤ ਗਰਮ…