Share on Facebook Share on Twitter Share on Google+ Share on Pinterest Share on Linkedin ਕਿਸਾਨਾਂ ਨੂੰ ਮੰਡੀਆਂ ਵਿੱਚ ਪੁੱਜੀ ਕਣਕ ਦੀ 211 ਕਰੋੜ 29 ਲੱਖ ਰੁਪਏ ਦੀ ਅਦਾਇਗੀ ਕੀਤੀ: ਡੀ.ਸੀ ਜ਼ਿਲ੍ਹਾ ਮੁਹਾਲੀ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1 ਲੱਖ 25 ਹਜ਼ਾਰ 161 ਮੀਟਰਿਕ ਟਨ ਕਣਕ ਖਰੀਦੀ ਮੰਡੀਆਂ ’ਚੋਂ 1 ਲੱਖ 23 ਹਜ਼ਾਰ 406 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕਰਨ ਦਾ ਦਾਅਵਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ (ਮੁਹਾਲੀ) ਵਿੱਚ ਮੰਡੀਆਂ ਵਿੱਚ ਪੁੱਜੀ ਕਿਸਾਨਾਂ ਦੀ ਕਣਕ ਦੀ 211 ਕਰੋੜ 29 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਮੰਡੀਆਂ ਵਿੱਚੋਂ ਹੁਣ ਤੱਕ 1 ਲੱਖ 25 ਹਜ਼ਾਰ 161 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਮੰਡੀਆਂ ਵਿੱਚੋਂ 01 ਲੱਖ 23 ਹਜ਼ਾਰ 406 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਜੀ ਕਣਕ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ ਅਤੇ ਮੰਡੀਆਂ ਵਿੱਚ 1692 ਮੀਟਰਿਕ ਟਨ ਕਣਕ ਦੀ ਚੁਕਾਈ ਨੂੰ ਵੀ ਜਲਦੀ ਤੋਂ ਜਲਦੀ ਯਕੀਨੀ ਬਣਾਉਣ ਅਤੇ 5 ਕਰੋੜ 76 ਲੱਖ ਰੁਪਏ ਦੀ ਅਦਾਇਗੀ ਵੀ ਤੁਰੰਤ ਕਰਨ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਦੀਆਂ ਮੰਡੀਆਂ ਵਿੱਚ ਪਨਗਰੇਨ ਨੇ ਹੁਣ ਤੱਕ 25 ਹਜ਼ਾਰ 87 ਮੀਟਰਿਕ ਟਨ, ਮਾਰਕਫੈਡ ਨੇ 24 ਹਜ਼ਾਰ 097 ਮੀਟਰਿਕ ਟਨ, ਪਨਸਪ 21 ਹਜ਼ਾਰ 604 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਨੇ 11 ਹਜ਼ਾਰ 792, ਪੰਜਾਬ ਐਗਰੋ ਨੇ 19 ਹਜ਼ਾਰ 667 ਅਤੇ ਐਫ.ਸੀ.ਆਈ ਨੇ 22 ਹਜ਼ਾਰ 851 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਨਗੇ੍ਰਨ ਨੇ ਕਿਸਾਨਾਂ ਨੂੰ 43 ਕਰੋੜ 49 ਲੱਖ, ਮਾਰਕਫੈੱਡ ਨੇ 40 ਕਰੋੜ 92 ਲੱਖ, ਪਨਸਪ ਨੇ 37 ਕਰੋੜ 44 ਲੱਖ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ 20 ਕਰੋੜ 46 ਲੱਖ, ਪੰਜਾਬ ਐਗਰੋ ਨੇ 33 ਕਰੋੜ 26 ਲੱਖ, ਐਫ.ਸੀ.ਆਈ. ਨੇ 35 ਕਰੋੜ 72 ਲੱਖ ਕਣਕ ਦੀ ਅਦਾਇਗੀ ਕੀਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ