nabaz-e-punjab.com

ਅਨਾਜ ਮੰਡੀਆਂ ਵਿੱਚ ਕਣਕ ਦੀ ਲਿਫ਼ਟਿੰਗ ਦੇ ਕੰਮ ’ਚ ਤੇਜ਼ੀ ਲਿਆਂਦੀ, 78 ਫੀਸਦੀ ਕਣਕ ਚੁੱਕੀ: ਡੀਸੀ ਸ੍ਰੀਮਤੀ ਸਪਰਾ

ਜ਼ਿਲ੍ਹਾ ਮੁਹਾਲੀ ਦੀਆਂ ਅਨਾਜ ਮੰਡੀਆਂ ਵਿੱਚ ਪੁੱਜੀ 118132 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ:

ਕਣਕ ਦੀ ਖਰੀਦ ਤੇ ਲਿਫ਼ਟਿੰਗ ਦੇ ਮਾਮਲੇ ਵਿੱਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸ੍ਰੀਮਤੀ ਸਪਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਮੰਡੀਆਂ ਵਿੱਚ ਕਣਕ ਦੀ ਲਿਫ਼ਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਹੁਣ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਖਰੀਦੀ ਗਈ ਕਣਕ ਦੀ ਫਸਲ ’ਚੋਂ 78 ਫੀਸਦੀ ਦੀ ਚੁਕਾਈ ਹੋ ਚੁੱਕੀ ਹੈ।ਇਸ ਗੱਲ ਦਾ ਖੁਲਾਸਾ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਸਹੂਲਤ ਲਈ ਸਮੁੱਚੇ ਜ਼ਿਲ੍ਹੇ ਅੰਦਰ 11 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਪੁੱਜੀ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆਂ ਜਾਵੇਗਾ ਅਤੇ ਵੱਖ-ਵੱਖ ਖਰੀਦ ਏਜੰਸੀਆਂ ਨੂੰ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕਣਕ ਦੀ ਖਰੀਦ ਅਤੇ ਲਿਫ਼ਟਿੰਗ ਦੇ ਮਾਮਲੇ ਵਿੱਚ ਅਧਿਕਾਰੀਆਂ ਦੀ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸ੍ਰੀ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 118172 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਜਿਸ ’ਚੋਂ 118132 ਮੀਟਰਿਕ ਟਨ ਕਣਕ ਦੀ ਖਰੀਦ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲਾਂਡਰਾਂ ਲੇੜੇ ਭਾਗੋਮਾਜਰਾ, ਖਰੜ, ਦਾਊਂ ਮਾਜਰਾ, ਕੁਰਾਲੀ, ਖਿਜਰਾਬਾਦ, ਡੇਰਾਬੱਸੀ, ਲਾਲੜੂ, ਤਸਿੰਬਲੀ, ਸਮਗੌਲੀ, ਜੜੌਤ ਅਤੇ ਬਨੂੜ ਵਿੱਚ ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਹੁਣ ਤੱਕ ਪਨਗਰੇਨ ਵੱਲੋਂ 25034 ਮੀਟਰਿਕ ਟਨ, ਪਨਸਪ ਵੱਲੋਂ 22343 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 13338 ਮੀਟਰਿਕ ਟਨ, ਐਫਸੀਆਈ ਵੱਲੋਂ 23780 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 9558 ਮੀਟਰਿਕ ਟਨ, ਮਾਰਕਫੈੱਡ ਵੱਲੋਂ 22940 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਦੋਂਕਿ ਪ੍ਰਾਈਵੇਟ ਵਪਾਰੀਆਂ ਵੱਲੋਂ ਵੀ 1139 ਮੀਟਰਿਕ ਟਨ ਕਣਕ ਖਰੀਦੀ ਗਈ ਹੈ।
ਡੀਸੀ ਨੇ ਦੱਸਿਆ ਕਿ ਅਨਾਜ ਮੰਡੀਆਂ ਜਿੱਥੇ 78 ਫੀਸਦੀ ਕਣਕ ਦੀ ਫਸਲ ਦੀ ਲਿਫ਼ਟਿੰਗ ਹੋ ਚੁੱਕੀ ਹੈ, ਉੱਥੇ 78 ਫੀਸਦੀ ਕਣਕ ਫਸਲ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਦੇਰ ਸ਼ਾਮ ਨੂੰ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਨਾ ਕੱਟੀ ਜਾਵੇ। ਕਿਉਂਕਿ ਅਜਿਹਾ ਕਰਨ ਨਾਲ ਦਾਣੇ ਵਿੱਚ ਨਮੀ ਰਹਿ ਜਾਂਦੀ ਹੈ। ਜਿਸ ਨੂੰ ਮੰਡੀ ਵਿੱਚ ਵੇਚਣ ਸਮੇਂ ਦਿੱਕਤ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਸਾੜਨ ’ਤੇ ਵੀ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਧਰਤੀ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੰਬਾਈਨਾਂ ਤੇ ਕੰਬਾਈਨ ਹਾਰਵੈਸਟਰ ਸੁਪਰ ਐਸਐਮਐਸ ਲਾਏ ਬਿਨਾਂ ਉਨ੍ਹਾਂ ਦੀ ਵਰਤੋ ਨਾ ਕਰਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…