Share on Facebook Share on Twitter Share on Google+ Share on Pinterest Share on Linkedin ਚੱਪੜਚਿੜੀ ਤੇ ਭਾਗੋਮਾਜਰਾ ਮੰਡੀਆਂ ਵਿੱਚ 56 ਹਜ਼ਾਰ ਕੁਇੰਟਲ ਕਣਕ ਦੀ ਖ਼ਰੀਦ ਕੀਤੀ: ਸ਼ਰਮਾ ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਖ਼ਰੀਦ ਤੇ ਲਿਫਟਿੰਗ ਦਾ ਲਿਆ ਜਾਇਜ਼ਾ, ਰਜਿਸਟਰ ਵੀ ਕੀਤੇ ਚੈੱਕ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਮਾਰਕੀਟ ਕਮੇਟੀ ਖਰੜ ਅਧੀਨ ਪੈਂਦੇ ਚੱਪੜਚਿੜੀ ਅਤੇ ਭਾਗੋਮਾਜਰਾ ਕਣਕ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਅਤੇ ਕਣਕ ਦੀ ਖ਼ਰੀਦ ਤੇ ਚੁਕਾਈ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਦੋਵਾਂ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖ਼ਰੀਦ ਤਸੱਲੀਬਖ਼ਸ਼ ਤੇ ਨਿਰਵਿਘਨ ਢੰਗ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਚੱਪੜਚਿੜੀ ਦੇ ਖ਼ਰੀਦ ਕੇਂਦਰ ਵਿੱਚ ਬਾਰਦਾਨੇ ਦੀ ਸਮੱਸਿਆ ਸਾਹਮਣੇ ਆਈ ਹੈ ਜਿਸ ਨੂੰ ਫੌਰੀ ਤੌਰ ’ਤੇ ਦੂਰ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਭਾਗੋਮਾਜਰਾ ਖ਼ਰੀਦ ਕੇਂਦਰ ਵਿੱਚ ਹੁਣ ਤੱਕ 16,564 ਕੁਇੰਟਲ ਕਣਕ ਦੀ ਖ਼ਰੀਦ ਹੋ ਚੁੱਕੀ ਹੈ। ਜਿਸ ’ਚੋਂ 11805 ਕੁਇੰਟਲ ਦੀ ਚੁਕਾਈ ਹੋ ਚੁੱਕੀ ਹੈ। ਇਸੇ ਤਰ੍ਹਾਂ ਚੱਪੜਚਿੜੀ ਵਿਖੇ 39,458 ਕੁਇੰਟਲ ਕਣਕ ਖ਼ਰੀਦੀ ਜਾ ਚੁੱਕੀ ਹੈ। ਜਿਸ ’ਚੋਂ 32,606 ਕੁਇੰਟਲ ਕਣਕ ਦੀ ਚੁਕਾਈ ਹੋ ਚੁਕੀ ਹੈ। ਭਾਗੋਮਾਜਰਾ ਖ਼ਰੀਦ ਕੇਂਦਰ ਵਿਖੇ ਪਨਸਪ ਅਤੇ ਚੱਪੜਚਿੜੀ ਖ਼ਰੀਦ ਕੇਂਦਰ ਵਿਖੇ ਮਾਰਕਫ਼ੈਡ ਦੁਆਰਾ ਫ਼ਸਲ ਖ਼ਰੀਦੀ ਜਾ ਰਹੀ ਹੈ। ਚੇਅਰਮੈਨ ਸ਼ਰਮਾ ਨੇ ਦੋਵਾਂ ਖ਼ਰੀਦ ਕੇਂਦਰਾਂ ਵਿਖੇ ਸਟਾਕ ਰਜਿਸਟਰ ਦੀ ਚੈਕਿੰਗ ਵੀ ਕੀਤੀ ਅਤੇ ਖ਼ਰੀਦ ਤੇ ਚੁਕਾਈ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਸ੍ਰੀ ਸ਼ਰਮਾ ਨੇ ਕਿਹਾ ਕਿ ਮਾਰਕੀਟ ਕਮੇਟੀ ਖਰੜ ਅਧੀਨ ਪੈਂਦੀਆਂ ਬਾਕੀ ਅਨਾਜ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਸਮੱਸਿਆ ਨਹੀਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਅਤੇ ਚੁਕਾਈ ਲਈ ਪਹਿਲਾਂ ਹੀ ਸੁਚੱਜੇ ਪ੍ਰਬੰਧ ਕਰ ਲਏ ਗਏ ਸਨ ਜਿਸ ਸਦਕਾ ਕਿਸਾਨਾਂ ਨੂੰ ਫਸਲ ਵੇਚਣ ਵਿਚ ਕੋਈ ਦਿੱਕਤ ਨਹੀਂ ਆ ਰਹੀ। ਇਸ ਮੌਕੇ ਤਹਿਸੀਲਦਾਰ ਰਵਿੰਦਰ ਬਾਂਸਲ, ਕਾਂਗਰਸ ਆਗੂ ਗੁਰਧਿਆਨ ਸਿੰਘ ਦੁਰਾਲੀ, ਮੰਡੀ ਸੁਪਰਵਾਇਜ਼ਰ ਹਰਪਾਲ ਸਿੰਘ, ਪਨਸਪ ਦੇ ਇੰਸਪੈਕਟਰ ਬਿਕਰਮਜੀਤ ਸਿੰਘ ਅਤੇ ਆੜ੍ਹਤੀ ਮੋਹਨ ਲਾਲ, ਪਰਮਜੀਤ ਸਿੰਘ ਪਾਸੀ ਆੜ੍ਹਤੀ, ਕੁਲਵਿੰਦਰ ਸਿੰਘ ਆਕਸ਼ਨ ਰੀਕਾਰਡਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ