nabaz-e-punjab.com

ਸੂਬੇ ਵਿੱਚ ਖਰੀਦ ਦੇ 14ਵੇਂ ਦਿਨ 658211 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 28 ਅਪ੍ਰੈਲ:
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 14ਵੇਂ ਦਿਨ 658211 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 655273 ਮੀਟ੍ਰਿਕ ਟਨ ਅਤੇ ਆੜਤੀਆਂ ਵਲੋਂ 2938 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 655273 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 157780 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 152173 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 111308 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 106507 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 77877 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 49628 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 14ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 6165203 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿਚੋਂ 5.22 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…