nabaz-e-punjab.com

ਸੂਬੇ ਵਿੱਚ ਖਰੀਦ ਦੇ ਛੇਵੇਂ ਦਿਨ 349375 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 20 ਅਪ੍ਰੈਲ:
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਛੇਵੇਂ ਦਿਨ 349375 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 349095 ਮੀਟ੍ਰਿਕ ਟਨ ਅਤੇ ਆੜ•ਤੀਆਂ ਵਲੋਂ 280 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 349095 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 71738 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 92335 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 76698 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 55171 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 27465 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 25688 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਛੇਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 1128790 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…