nabaz-e-punjab.com

ਜ਼ਿਲ੍ਹਾ ਮੁਹਾਲੀ ਦੀਆਂ ਮੰਡੀਆਂ ਵਿੱਚ 25 ਮਈ ਤੱਕ ਰਹੇਗੀ ਜਾਰੀ ਕਣਕ ਦੀ ਸਰਕਾਰੀ ਖਰੀਦ: ਡੀਸੀ

ਜ਼ਿਲ੍ਹਾ ਮੁਹਾਲੀ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1 ਲੱਖ 22 ਹਜ਼ਾਰ 227 ਮੀਟਰਿਕ ਟਨ ਕਣਕ ਦੀ ਹੋਈ ਖਰੀਦ

ਡੀਸੀ ਵੱਲੋਂ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 219.82 ਕਰੋੜ ਰੁਪਏ ਦੀ ਅਦਾਇਗੀ ਕਰਨ ਦਾ ਦਾਅਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ 25 ਮਈ ਤੱਕ ਕਣਕ ਦੀ ਸਰਕਾਰੀ ਖਰੀਦ ਜਾਰੀ ਰਹੇਗੀ, ਜਿਹੜੇ ਕਿਸਾਨਾਂ ਨੇ ਆਪਣੀ ਜਿਣਸ ਅਜੇ ਤੱਕ ਮੰਡੀਆਂ ਵਿੱਚ ਨਹੀਂ ਲਿਆਂਦੀ, ਉਹ ਆਪਣੀ ਫਸਲ ਮੰਡੀਆਂ ਵਿੱਚ ਲਿਆ ਕੇ ਵੇਚ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1 ਲੱਖ 22 ਹਜ਼ਾਰ 227 ਮੀਟਰਿਕ ਟਨ ਕਣਕ ਪਹੁੰਚੀ ਸੀ, ਕਿਸਾਨਾਂ ਦੀ ਇਹ ਸਾਰੀ ਸਫਲ ਵੱਖੋ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਗਈ ਕਣਕ ਦੀ ਲਿਫ਼ਟਿੰਗ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਦੀਆਂ ਮੰਡੀਆਂ ਸਰਕਾਰੀ ਏਜੰਸੀਆਂ ਵੱਲੋਂ ਹੁਣ ਤੱਕ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 219.82 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਿਫ਼ਟਿੰਗ ਦਾ ਕੰਮ ਵੀ ਨਾਲੋ ਨਾਲ ਕੀਤਾ ਜਾ ਰਿਹਾ ਹੈ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਲਾਂਡਰਾਂ ਨੇੜੇ ਪਿੰਡ ਭਾਗੋਮਾਜਰਾ, ਖਰੜ, ਦਾਊਂ ਮਾਜਰਾ, ਕੁਰਾਲੀ, ਖਿਜਰਾਬਾਦ, ਡੇਰਾਬੱਸੀ, ਲਾਲੜੂ, ਤਸਿੰਬਲੀ, ਸਮਗੌਲੀ, ਜੜੌਤ ਅਤੇ ਬਨੂੜ ਵਿੱਚ ਖਰੀਦ ਕੇਂਦਰ ਸਥਾਪਿਤ ਕੀਤੇ ਹੋਏ ਹਨ। ਹੁਣ ਤੱਕ ਪਨਗਰੇਨ ਵੱਲੋਂ 25 ਹਜ਼ਾਰ 968 ਮੀਟਰਿਕ ਟਨ, ਪਨਸਪ ਵੱਲੋਂ 22 ਹਜ਼ਾਰ 638 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 13 ਹਜ਼ਾਰ 272 ਮੀਟਰਿਕ ਟਨ, ਐਫ਼ਸੀਆਈ ਵੱਲੋਂ 24 ਹਜ਼ਾਰ 520 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 10 ਹਜ਼ਾਰ 508 ਮੀਟਰਿਕ ਟਨ, ਮਾਰਕਫੈੱਡ ਵੱਲੋਂ 23 ਹਜ਼ਾਰ 430 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 1891 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

Jasvir Singh Garhi Assumes Charge as Chairperson of Punjab SC Commission

Jasvir Singh Garhi Assumes Charge as Chairperson of Punjab SC Commission Chandigarh, March…