Nabaz-e-punjab.com

ਮੁਹਾਲੀ ਦੀਆਂ ਮੰਡੀਆਂ ਵਿੱਚ 16522 ਮੀਟਰਿਕ ਟਨ ਕਣਕ ਦੀ ਖ਼ਰੀਦ: ਡੀਸੀ

ਮੰਡੀਆਂ ਵਿੱਚ ਸਮਾਜਿਕ ਦੂਰੀਆਂ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ’ਤੇ ਜ਼ੋਰ

ਵੱਖ-ਵੱਖ ਸੇਵਾਵਾਂ ਲਈ ਹੈਲਪਲਾਈਨ ਨੰਬਰ ਸਥਾਪਿਤ: ਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ 28 ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਵਧੇਰੇ ਤਵੱਜੋ ਦਿੱਤੀ ਜਾ ਰਹੀ ਹੈ ਤਾਂ ਜੋ ਕਰੋਨਾਵਾਇਰਸ ਦੇ ਫੈਲਣ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ। ਇਹ ਪ੍ਰਗਟਾਵਾ ਅੱਜ ਦੇਰ ਸ਼ਾਮ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਕਣਕ ਦਾ ਖ਼ਰੀਦ ਸੀਜ਼ਨ ਦੇ ਅੱਜ ਤੀਜੇ ਦਿਨ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ 17308 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ। ਇਸ ’ਚੋਂ 16522 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਨੇ 3226 ਮੀਟਰਿਕ ਟਨ, ਮਾਰਕਫੈੱਡ ਨੇ 3449 ਮੀਟਰਿਕ ਟਨ ਅਤੇ ਪਨਸਪ ਨੇ 2188 ਮੀਟਰਿਕ ਟਨ ਜਦੋਂਕਿ ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ 2006 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਕੇਂਦਰੀ ਦੀ ਸਰਕਾਰੀ ਏਜੰਸੀ ਐਫ਼ਸੀਆਈ ਨੇ 1718 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਮਾਜਿਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਤੇ ਮਜ਼ਦੂਰ ਦੋਵਾਂ ਨੂੰ ਮਾਸਕ, ਦਸਤਾਨੇ ਵੰਡੇ ਜਾ ਰਹੇ ਹਨ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…