Share on Facebook Share on Twitter Share on Google+ Share on Pinterest Share on Linkedin ਕੁਰਾਲੀ ਦੀ ਮੰਡੀ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਅਪਰੈਲ: ਸਥਾਨਕ ਅਨਾਜ਼ ਮੰਡੀ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਸਾਬਕਾ ਵਿਧਾਇਕ ਜਗਮੋਹਨ ਸਿੰਘ ਕੰਗ ਅਤੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਕਿਹਾ ਹੈ ਕਿ ਅਨਾਜ਼ ਮੰਡੀ ਵਿੱਚ ਕਣਕ ਦੀ ਫ਼ਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਸਥਾਨਕ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਦੇ ਕਰਮਚਾਰੀਆਂਨੂੰ ਸਰਕਾਰੀ ਨੇਮਾਂ ਅਨੁਸਾਰ ਅਨਾਜ਼ ਮੰਡੀ ਵਿੱਚ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕਰਦਿਆਂ ਕੰਗ ਤੇ ਚੈੜੀਆਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਵੱਲੋਂ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦੇਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਇਸ ਮੌਕੇ ਜ਼ੈਲਦਾਰ ਚੈੜੀਆਂ ਨੇ ਕਿਸਾਨਾਂ ਨੂੰ ਸਰਕਾਰੀ ਨਾਰਮ ਅਨੁਸਾਰ ਕਣਕ ਦੀ ਸੁੱਕੀ ਅਤੇ ਸਾਫ਼-ਸੁਥਰੀ ਫਸਲ ਮੰਡੀ ਵਿੱਚ ਲਿਆਉਣ ਦੀ ਅਪੀਲ ਦੇ ਨਾਲ ਨਾਲ ਅਧਿਕਾਰੀਆਂ ਨੂੰ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਸਮੇਂ ਸਿਰ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਸਕੱਤਰ ਮਲਕੀਅਤ ਸਿੰਘ ਅਤੇ ਮੰਡੀ ਸੁਪਰਵਾਈਜ਼ਰ ਕੁਲਵੀਰ ਸਿੰਘ ਨੇ ਦੱਸਿਆ ਕਿ ਸਥਾਨਕ ਅਨਾਜ਼ ਮੰਡੀ ਵਿੱਚ ਪਨਗਰੇਨ, ਪਨਸੱਪ, ਮਾਰਕਫੈਡ, ਵੇਅਰ ਹਾਊਸ ਅਤੇ ਪੰਜਾਬ ਐਗਰੋ ਵਲੋਂ ਕਣਕ ਦੀ ਖ਼ਰੀਦ ਕੀਤੀ ਜਾਵੇਗੀ। ਇਸ ਮੌਕੇ ਨਾਇਬ ਤਹਿਸੀਲਦਾਰ ਖਰੜ ਹਰਿੰਦਰਜੀਤ ਸਿੰਘ, ਨਗਰ ਕੌਸਲ ਦੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਸ਼ਾਹੀ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੇ ਮਿੱਤਲ, ਰਾਕੇਸ਼ ਕਾਲੀਆ, ਨੰਦੀਪਾਲ ਬਾਂਸਲ, ਪਰਮਜੀਤ ਕੌਰ ਪ੍ਰਧਾਨ, ਹੈਪੀ ਧੀਮਾਨ, ਯੂਥ ਆਗੂ ਸੁਖਜਿੰਦਰ ਸਿੰਘ ਸੋਢੀ, ਅਮਰ ਸਿੰਘ ਬੰਗੜ, ਸਹਾਇਕ ਫੂਡ ਅਫ਼ਸਰ ਹਰਦੀਪ ਸਿੰਘ, ਸ਼ਿਵ ਸ਼ੰਕਰ ਪਨਗਰੇਨ, ਸੁਨੀਲ ਕੁਮਾਰ ਪਨਸੱਪ, ਗਗਨਦੀਪ ਸਿੰਘ ਤੇ ਜਸਵੀਰ ਸਿੰਘ ਮਾਰਕਫੈਡ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ