
ਗਮਾਡਾ ਵੱਲੋਂ ਈਕੋ ਸਿਟੀ-2 ਵਿੱਚ ਰਿਹਾਇਸ਼ੀ ਪਲਾਟਾਂ ਦਾ ਕਦੋਂ ਕੱਢਿਆ ਜਾਵੇਗਾ ਡਰਾਅ, ਪੜ੍ਹੋ ਪੁਰੀ ਜਾਣਕਾਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਫਰਵਰੀ:
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਈਕੋ ਸਿਟੀ-2 (ਨਿਊਂ ਚੰਡੀਗੜ੍ਹ) ਵਿੱਚ 289 ਰਿਹਾਇਸ਼ੀ ਪਲਾਟਾਂ ਦਾ ਡਰਾਅ 22 ਫਰਵਰੀ ਨੂੰ ਕੱਢਿਆ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਗਮਾਡਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪਲਾਟਾਂ ਲਈ ਯੋਗ ਪਾਏ ਗਏ ਬਿਨੈਕਾਰਾਂ ਦੀ ਸੂਚੀ ਗਮਾਡਾ ਦੀ ਵੈੱਬਸਾਈਟ ਉੱਤੇ ਅਪਲੋਡ ਦਿੱਤੀ ਗਈ ਹੈ ਅਤੇ ਡਰਾਅ 22 ਫਰਵਰੀ ਨੂੰ ਸਵੇਰੇ 11 ਵਜੇ ਇੱਥੋਂ ਦੇ ਕਮਿਊਨਿਟੀ ਸੈਂਟਰ ਪੂਰਬ ਪ੍ਰੀਮੀਅਮ ਅਪਾਰਟਮੈਂਟ ਸੈਕਟਰ-88 ਵਿਖੇ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡਰਾਅ ਦੇ ਨਤੀਜੇ ਅਗਲੇ ਦਿਨ 23 ਫਰਵਰੀ ਨੂੰ ਗਮਾਡਾ ਦੀ ਵੈੱਬਸਾਈਟ ’ਤੇ ਅਪਲੋਡ ਕਰ ਦਿੱਤੇ ਜਾਣਗੇ। ਇੱਥੇ ਇਹ ਦੱਸਣਯੋਗ ਹੈ ਕਿ ਗਮਾਡਾ ਵੱਲੋਂ ਈਕੋ ਸਿਟੀ-2 ਵਿੱਚ 200, 300, 400, 450, 500, 1000 ਅਤੇ 2000 ਵਰਗ ਗਜ ਦੇ ਰਿਹਾਇਸ਼ੀ ਪਲਾਟਾਂ ਦਾ ਡਰਾਅ ਕੱਢਿਆ ਜਾਣਾ ਹੈ।