nabaz-e-punjab.com

ਪੰਜਾਬ ਵਿੱਚ ਵਿਧਾਨ ਸਭਾ ਚੋਣ ਵਿੱਚ ਪਾਰਟੀ ਉਮੀਦਵਾਰਾਂ ਦੀ ਵਿਰੋਧਤਾ ਕਰਨ ਵਾਲਿਆਂ ਦੀ ਖ਼ੈਰ ਨਹੀਂ

ਉਲੰਘਣਾ ਕਰਨ ਵਾਲੇ ਬਾਗੀਆਂ ਨੂੰ ਜ਼ਿੰਦਗੀ ਭਰ ਲਈ ਕਾਂਗਰਸ ਪਾਰਟੀ ਤੋਂ ਬਾਹਰ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਕਾਂਗਰਸ ਵਿੱਚ ਹਰ ਕੀਮਤ ’ਤੇ ਅਨੁਸ਼ਾਸਨ ਕਾਇਮ ਰੱਖਿਆ ਜਾਵੇਗਾ: ਕੈਪਟਨ ਅਮਰਿੰਦਰ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 20 ਜਨਵਰੀ:
ਪੰਜਾਬ ਵਿੱਚ 4 ਫਰਵਰੀ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਦਾ ਵਿਰੋਧ ਕਰਨ ਵਾਲੇ ਆਗੂਆਂ ਦੀ ਖ਼ੈਰ ਨਹੀਂ ਹੈ। ਇਸ ਸਬੰਧੀ ਹਾਈ ਕਮਾਂਡ ਨੇ ਸਖ਼ਤ ਰੁੱਖ ਅਪਨਾਉਂਦਿਆਂ ਉਲੰਘਣਾ ਕਰਨ ਵਾਲੇ ਬਾਗੀਆਂ ਨੂੰ ਜ਼ਿੰਦਗੀ ਭਰ ਲਈ ਕਾਂਗਰਸ ਪਾਰਟੀ ’ਚੋਂ ਬਾਹਰ ਕੱਢਿਆ ਜਾਵੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਖਿਲਾਫ ਚੋਣ ਲੜਨ ਅਤੇ ਬਾਗੀਆਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਪਾਰਟੀ ਦੀ ਧਾਰਾ ਦਾ ਵਿਰੋਧ ਕਰਨ ਵਾਲਿਆਂ ਨੂੰ ਜ਼ਿੰਦਗੀ ਭਰ ਲਈ ਕਾਂਗਰਸ ਤੋਂ ਬਾਹਰ ਕਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਪਾਰਟੀ ਵਿੱਚ ਵਾਪਸ ਆਉਣ ’ਤੇ ਰੋਕ ਲਗਾ ਦਿੱਤੀ ਜਾਵੇਗੀ। ਇਸ ਲੜੀ ਹੇਠ ਸਖ਼ਤ ਰਵੱਈਆ ਅਪਣਾਉਂਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਉਹ ਪਾਰਟੀ ਵੱਲੋਂ ਚੁਣੇ ਗਏ ਉਮੀਦਵਾਰਾਂ ਦੇ ਹੱਕ ਵਿੱਚ ਚੋਣਾਂ ਤੋਂ ਹੱਟਣ ਵਾਲਿਆਂ ਨੂੰ ਚੋਣਾਂ ਤੋਂ ਬਾਅਦ ਕਾਂਗਰਸ ਦੀ ਸਰਕਾਰ ਬਣਨ ’ਤੇ ਮੁੱਖ ਅਹੁਦੇ ਦੇਣ ਪ੍ਰਤੀ ਵਚਨਬੱਧ ਹਨ, ਲੇਕਿਨ ਪਾਰਟੀ ਬਾਗੀਆਂ ਵੱਲੋਂ ਨਿਰਦੇਸ਼ਾਂ ਦਾ ਉਲੰਘਣ ਸਹਿਣ ਨਹੀਂ ਕਰੇਗੀ।
ਅੱਜ ਇੱਥੇ ਕੈਪਟਨ ਅਮਰਿੰਦਰ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਵਿੱਚ ਅਨੁਸ਼ਾਸਨ ਨੂੰ ਬਣਾਈ ਰੱਖਿਆ ਜਾਵੇਗਾ ਅਤੇ ਹਰ ਕੀਮਤ ’ਤੇ ਚੁਣੇ ਗਏ ਉਮੀਦਵਾਰਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ। ਅਜਿਹੇ ਵਿੱਚ ਚੋਣਾਂ ਤੋਂ ਆਪਣਾ ਨਾਂਅ ਵਾਪਸ ਨਾ ਲੈਣ ਵਾਲਿਆਂ ਜਾਂ ਰਿਟਾਇਰ ਨਾ ਹੋਣ ਵਾਲਿਆਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਜਾਵੇਗਾ ਅਤੇ ਉਨ੍ਹਾਂਨੂੰ ਕਦੇ ਵੀ ਵਾਪਸੀ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਇਸ ਪ੍ਰੀਕਿਰਿਆ ਹੇਠ ਕਾਂਗਰਸ ਪ੍ਰਧਾਨ ਸਮੇਤ ਏ.ਆਈ.ਸੀ.ਸੀ ਪੰਜਾਬ ਮਾਮਲਿਆਂ ਦੀ ਇੰਚਾਰਜ਼ ਆਸ਼ਾ ਕੁਮਾਰੀ ਬਗਾਵਤ ਦੀਆਂ ਖ਼ਬਰਾਂ ਤੋਂ ਬਾਅਦ ਸਫਲਤਾ ਪੂਰਵਕ 20 ਤੋਂ ਵੱਧ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵਿਦਰੋਹ ਨੂੰ ਖਤਮ ਕਰ ਚੁੱਕੇ ਹਨ। ਸਗੋਂ ਜ਼ਿਆਦਾਤਰ ਉਮੀਦਵਾਰ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਬਾਅਦ ਬਤੌਰ ਅਜ਼ਾਦ ਉਮੀਦਵਾਰ ਦਾਇਰ ਕੀਤੀ ਗਈ ਆਪਣੀ ਨਾਮਜ਼ਦਗੀ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਕਈ ਬਾਗੀਆਂ ਨਾਲ ਕੈਪਟਨ ਅਮਰਿੰਦਰ ਨੇ ਵਿਅਕਤੀਗਤ ਤੌਰ ’ਤੇ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਇਸ ਵਾਅਦੇ ਨਾਲ ਪਾਰਟੀ ਹਿੱਤ ਵਿੱਚ ਆਪਣੀ ਨਾਮਜ਼ਦਗੀ ਵਾਪਸ ਲੈਣ ਨੂੰ ਮਨਾ ਲਿਆ ਹੈ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾਵੇਗਾ।
ਹਾਲਾਂਕਿ, ਕੈਪਟਨ ਅਮਰਿੰਦਰ ਨੇ ਸਪੱਸ਼ਟ ਕੀਤਾ ਹੈ ਕਿ ਲਗਾਤਾਰ ਪਾਰਟੀ ਅਨੁਸ਼ਾਸਨ ਨੂੰ ਭੰਗ ਕਰਨ ਵਾਲਿਆਂ ਪ੍ਰਤੀ ਢਿੱਲ ਅਪਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ ਅਤੇ ਚੋਣ ਕਮਿਸ਼ਨ ਵੱਲੋਂ ਨਾਮਜ਼ਦਗੀ ਵਾਪਿਸ ਲੈਣ ਲਈ ਤੈਅ ਆਖਿਰੀ ਤਰੀਖ ਤੱਕ ਆਪਣੇ ਕਾਗਜਾਤ ਵਾਪਿਸ ਲੈਣ ਜਾਂ ਇਸ ਤੋਂ ਬਾਅਦ ਰਿਟਾਇਰ ਹੋਣ ’ਚ ਅਸਫਲ ਰਹਿਣ ਵਾਲਿਆਂ ਨੂੰ ਪਾਰਟੀ ਤੋਂ ਕੱਢਣ ਸਮੇਤ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਪਾਰਟੀ ਅੰਦਰ ਵਿਵਸਥਾ ਤੇ ਆਪਸੀ ਤਾਲਮੇਲ ਬਣਾਏ ਰੱਖਣ ਦੀ ਮਿਸਾਲ ਕਾਇਮ ਕੀਤਾ ਜਾਣਾ ਮਹੱਤਵਪੂਰਨ ਹੈ। ਇਸ ਦੌਰਾਨ ਵਿਅਕਤੀਗਤ ਹਿੱਤਾਂ ਮੁਕਾਬਲੇ ਪਾਰਟੀ ਹਿੱਤ ਵੱਧ ਅਹਿਮ ਹੋਣੇ ਚਾਹੀਦੇ ਹਨ ਅਤੇ ਸਾਰਿਆਂ ਉਮੀਦਵਾਰਾਂ ਨੂੰ ਇਕ ਪਰਿਵਾਰ-ਇਕ ਟਿਕਟ ਦੇ ਨਿਯਮ ਦਾ ਸਖ਼ਤੀ ਪਾਲਣ ਕਰਦਿਆਂ, ਉਨ੍ਹਾਂ ਦੇ ਜਿੱਤਣ ਦੀ ਕਾਬਲਿਅਤ ਦੇ ਅਧਾਰ ’ਤੇ ਟਿਕਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ’ਚ ਅਨੁਸ਼ਾਸਨ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…