Share on Facebook Share on Twitter Share on Google+ Share on Pinterest Share on Linkedin ਧਰਨਿਆਂ ’ਚੋਂ ਉੱਭਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਰੋਹ ਤੋਂ ਐਨੀ ਘਬਰਾਹਟ ਕਿਉਂ? ਬੇਦੀ ਧਰਨਿਆਂ ਨੂੰ ਢਾਲ ਬਣਾਉਣ ਵਾਲੇ ਮੁੱਖ ਮੰਤਰੀ ਹੁਣ ਮੁਲਾਜ਼ਮਾਂ ’ਤੇ ਲਾਗੂ ਕਰ ਰਹੇ ਨੇ ਕਾਲੇ ਕਾਨੂੰਨ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਪੰਜਾਬ ਦੀ ਆਪ ਸਰਕਾਰ ਵੱਲੋਂ ਮੁਲਾਜ਼ਮ ਵਰਗ ’ਤੇ ‘ਐਸਮਾ’ ਵਰਗੇ ਕਾਲੇ ਕਾਨੂੰਨ ਲਾਗੂ ਕਰਨ ’ਤੇ ਟਿੱਪਣੀ ਕਰਦਿਆਂ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਧਰਨਿਆਂ ’ਚੋਂ ਉੱਭਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੁਣ ਲੋਕ ਰੋਹ ਤੋਂ ਐਨੀ ਕਿਉਂ ਘਬਰਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਅਤੇ ਅਧਿਕਾਰਾਂ ਲਈ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਹਰ ਕਿਸੇ ਦਾ ਸੰਵਿਧਾਨਿਕ ਹੱਕ ਹੈ ਅਤੇ ਸੂਬਾ ਸਰਕਾਰ ਅਜਿਹੇ ਸਖ਼ਤ ਕਾਨੂੰਨ ਲਾਗੂ ਕਰਕੇ ਮੁਲਾਜ਼ਮ ਵਰਗ ਦੀ ਆਵਾਜ਼ ਨੂੰ ਬੰਦ ਨਹੀਂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਐਸਮਾ’ ਵਰਗੇ ਕਾਨੂੰਨ ਲਾਗੂ ਕਰਨ ਦਾ ਕਾਫ਼ੀ ਮਹਿੰਗਾ ਪਵੇਗਾ। ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਮੇਂ-ਸਮੇਂ ’ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਬੇਈਮਾਨ ਦੱਸਦੇ ਆ ਰਹੇ ਹਨ। ਜੇਕਰ ਪੰਜਾਬ ਦੇ ਕਰਮਚਾਰੀ ਬੇਈਮਾਨ ਹਨ ਤਾਂ ਚੋਣਾਂ ਤੋਂ ਪਹਿਲਾਂ ਵੋਟਾਂ ਲਈ ਇਨ੍ਹਾਂ ਅੱਗੇ ਝੋਲੀ ਕਿਉਂ ਅੱਡਦੇ ਰਹੇ। ਉਨ੍ਹਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਕੇਂਦਰ ਸਰਕਾਰ ਖ਼ਿਲਾਫ਼ ਧਰਨੇ ਦਿੰਦੇ ਰਹੇ ਹਨ ਅਤੇ ਪੰਜਾਬ ਵਿੱਚ ਧਰਨਿਆਂ ਵਿੱਚ ਸ਼ਾਮਲ ਹੋ ਕੇ ਰਵਾਇਤੀ ਪਾਰਟੀਆਂ ਨੂੰ ਕੋਸਦੇ ਰਹੇ ਹਨ ਪਰ ਹੁਣ ਉਨ੍ਹਾਂ ਦੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਰੇਆਮ ਮੁਲਾਜ਼ਮ ਵਰਗ ਨੂੰ ਧਮਕਾ ਰਹੇ ਹਨ। ਕੁਲਜੀਤ ਬੇਦੀ ਨੇ ਕਿਹਾ ਕਿ ਹੁਣ ਜਦੋਂ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ’ਤੇ ਹਨ ਤਾਂ ਸਰਕਾਰ ਧੱਕੇਸ਼ਾਹੀ ’ਤੇ ਉਤਰ ਆਈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਲੜੀਵਾਰ ਧਰਨੇ, ਸਰਕਾਰੀ ਮੁਲਾਜ਼ਮਾਂ ’ਤੇ ਲਾਠੀਚਾਰਜ ਅਤੇ ਹੁਣ ‘ਐਸਮਾ’ ਲਗਾਉਣ ਦੀ ਕਾਰਵਾਈ ਨੇ ਪੰਜਾਬ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਨੰਗਾ ਕਰਕੇ ਰੱਖ ਦਿੱਤਾ ਹੈ। ਡਿਪਟੀ ਮੇਅਰ ਨੇ ਕਿਹਾ ਕਿ ਪੰਜਾਬ ਦੇ ਲੋਕ ਅਤੇ ਮੁਲਾਜ਼ਮ ਵਰਗ ਆਪ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ