Share on Facebook Share on Twitter Share on Google+ Share on Pinterest Share on Linkedin ਸੁਹਰੇ ਪਰਿਵਾਰ ਤੋਂ ਤੰਗ ਵਿਧਵਾ ਅੌਰਤ ਨੇ ਮਹਿਲਾ ਕਮਿਸ਼ਨ ਤੋਂ ਮੰਗਿਆਂ ਇਨਸਾਫ਼ ਮਹਿਲਾ ਕਮਿਸ਼ਨ ਵੱਲੋਂ ਜ਼ਿਲ੍ਹਾ ਪੁਲੀਸ ਮੁਖੀ ਤੋਂ ਰਿਪੋਰਟ ਤਲਬ, 45 ਦਿਨਾਂ ਅੰਦਰ ਅੰਦਰ ਪੜਤਾਲੀਆਂ ਰਿਪੋਰਟ ਦੇਣ ਦੇ ਹੁਕਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੂਨ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਭਾਗੋਮਾਜਰਾ (ਕਾਲਜ ਵਾਲਾ) ਦੀ ਇੱਕ ਵਿਧਵਾ ਬਲਵਿੰਦਰ ਕੌਰ ਪਤਨੀ ਲੇਟ ਸੁਰਿੰਦਰਪਾਲ ਸਿੰਘ ਨੇ ਆਪਣੇ ਹੀ ਸੁਹਰੇ ਪਰਿਵਾਰ ’ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਕਥਿਤ ਦੋਸ਼ ਲਾਇਆ ਹੈ। ਪੀੜਤ ਅੌਰਤ ਨੇ ਜਾਇਦਾਦ ’ਚੋਂ ਬਣਦਾ ਹਿੱਸਾ ਨਾ ਦੇਣ ਅਤੇ ਉਸ ਦੇ ਹਿੱਸੇ ਆਉਂਦੇ ਜ਼ਮੀਨ ਉਸ ਦੇ ਪਤੀ ਦੇ ਦੂਜੇ ਭਰਾ ਯਾਨੀ ਜੇਠ ਬਲਜਿੰਦਰ ਸਿੰਘ ਦੇ ਨਾਮ ਕਰਨ ਦਾ ਦੋਸ਼ ਲਾਇਆ ਹੈ। ਬੀਬੀ ਬਲਵਿੰਦਰ ਕੌਰ ਨੇ ਸਾਰੇ ਪਾਸੇ ਤੋਂ ਥੱਕ ਹਾਰ ਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਦਰਵਾਜਾ ਖੜਕਾਇਆ ਹੈ। ਮਹਿਲਾ ਕਮਿਸ਼ਨ ਦੀ ਮੁਖੀ ਪਰਮਜੀਤ ਕੌਰ ਲਾਂਡਰਾਂ ਨੇ ਮੌਕੇ ਦੀ ਨਜ਼ਾਕਤ ਨੂੰ ਸਮਝਦਿਆਂ ਜ਼ਿਲ੍ਹਾ ਐਸਏਐਸ ਨਗਰ ਦੇ ਐਸਐਸਪੀ ਤੋਂ ਇਸ ਮਾਮਲੇ ਸਬੰਧੀ ਜਾਂਚ ਰਿਪੋਰਟ ਤਲਬ ਕੀਤੀ ਹੈ। ਕਮਿਸ਼ਨ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 ਦੀ ਧਾਰਾ 12 ਅਧੀਨ ਸੀਨੀਅਰ ਪੁਲੀਸ ਕਪਤਾਨ ਨੂੰ ਪੱਤਰ ਭੇਜ ਕੇ ਸ਼ਿਕਾਇਤ ਦੀ ਕਿਸੇ ਸੀਨੀਅਰ ਅਧਿਕਾਰੀ ਤੋਂ ਨਿਰਪੱਖ ਜਾਂਚ ਕਰਵਾਉਣ ਲਈ ਆਖਦਿਆਂ ਸਾਫ਼ ਕਿਹਾ ਕਿ ਸ਼ਿਕਾਇਤ ਵਿੱਚ ਦਰਸਾਏ ਤੱਥਾਂ ਦੀ ਛਾਣਬੀਣ ਕੀਤੀ ਜਾਵੇ ਅਤੇ ਪੜਤਾਲ ਸਮੇਂ ਦੋਵਾਂ ਧਿਰਾਂ ਨੂੰ ਨਿੱਜੀ ਸੁਣਵਾਈ ਅਤੇ ਬਿਆਨ ਕਲਮਬੰਦ ਕਰਨ ਦਾ ਮੌਕਾ ਦਿੱਤਾ ਜਾਵੇ। ਪੜਤਾਲ ਦੌਰਾਨ ਜੋ ਵੀ ਤੱਥ ਸਾਹਮਣੇ ਆਉਣ ਉਸ ਬਾਰੇ 45 ਦਿਨਾਂ ਦੇ ਅੰਦਰ ਅੰਦਰ ਕਮਿਸ਼ਨ ਨੂੰ ਰਿਪੋਰਟ ਭੇਜੀ ਜਾਵੇ। ਅੱਜ ਇੱਥੇ ਪੱਤਰਕਾਰਾਂ ਕੋਲ ਆਪਣਾ ਦੁੱਖੜਾ ਰੋਂਦਿਆਂ ਪੀੜਤ ਵਿਧਵਾ ਬਲਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦੀ ਕਰੀਬ 10 ਸਾਲ ਪਹਿਲਾਂ ਸੰਨ 2007 ਵਿੱਚ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਵਿੱਚ ਉਸ ਦੇ ਸੁਹਰੇ ਪਰਿਵਾਰ ਨੇ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਘੜੂੰਆਂ ਥਾਣੇ ਵਿੱਚ ਝੂਠੀਆ ਸ਼ਿਕਾਇਤਾਂ ਦਿੱਤੀਆਂ ਗਈਆਂ ਅਤੇ ਪੁਲੀਸ ਨੇ ਵੀ ਜ਼ਲੀਲ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡੀ। ਜਿਸ ਕਾਰਨ ਉਹ ਮਾਨਸਿਕ ਪੀੜਾਂ ਝੱਲ ਰਹੀ ਹੈ। ਪੀੜਤ ਅੌਰਤ ਨੇ ਆਪਣੀ ਜਾਨ ਮਾਲ ਨੂੰ ਖ਼ਤਰਾ ਦੱਸਦਿਆਂ ਕਿਹਾ ਸੁਹਰੇ ਪਰਿਵਾਰ ਦੇ ਜੀਆਂ ਵੱਲੋਂ ਉਸ ਦੇ ਖ਼ਿਲਾਫ਼ ਪੁਲੀਸ ਨੂੰ ਦਿੱਤੀਆਂ ਸ਼ਿਕਾਇਤਾਂ ਝੂਠੀਆਂ ਪਾਈਆਂ ਗਈਆਂ ਹਨ। ਬੀਬੀ ਬਲਵਿੰਦਰ ਕੌਰ ਨੇ ਦੱਸਿਆ ਕਿ ਪਤੀ ਦੀ ਮੌਤ ਤੋਂ ਬਾਅਦ ਉਸ ਨੇ ਆਪਣੀ ਸੱਸ ਤੇ ਸੁਹਰਾ ਦੀ ਲਗਾਤਾਰ ਸੇਵਾ ਕੀਤੀ ਹੈ ਲੇਕਿਨ ਪਿਛਲੇ ਸਾਲ 21 ਅਗਸਤ ਨੂੰ ਸੱਸ ਦੀ ਵੀ ਮੌਤ ਹੋ ਗਈ। ਇਸ ਪਿੱਛੋਂ ਉਸ ਦੇ ਜੇਠ ਅਤੇ ਜਠਾਣੀ ਨੇ ਸਾਜ਼ਿਸ਼ ਰਚ ਕੇ ਉਨ੍ਹਾਂ ਦੇ ਹਿੱਸੇ ਆਉਂਦੀ ਜ਼ਮੀਨ ਆਪਣੇ ਨਾਂ ਕਰਵਾ ਲਈ ਅਤੇ ਰਿਹਾਇਸ਼ੀ ਥਾਂ ’ਚੋਂ ਆਪਣੇ ਦੋਵੇਂ ਪੁੱਤਰਾਂ ਨੂੰ ਇੱਕ ਇੱਕ ਕਨਾਲ ਜਗ੍ਹਾ ਵੰਡ ਦੇ ਦਿੱਤੀ ਅਤੇ ਲਾਲ ਲਕੀਰ ਦੇ ਅੰਦਰ ਵਾਲਾ ਮਕਾਨ ਉਨ੍ਹਾਂ ਨੂੰ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪਤੀ ਦੀ ਮੌਤ ਤੋਂ ਬਾਅਦ ਹੁਣ ਉਕਤ ਵਿਅਕਤੀ ਉਸ ਨੂੰ ਘਰ ’ਚੋਂ ਵੀ ਖਦੇੜਨਾ ਚਾਹੁੰਦੇ ਹਨ। ਉਧਰ, ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਪੁਲੀਸ ਮਾਮਲੇ ਦੀ ਨਿਰਪੱਖ ਜਾਂਚ ਕਰ ਰਹੀ ਹੈ। ਜਾਂਚ ਦੌਰਾਨ ਜੋ ਕੋਈ ਵੀ ਕਸੂਰਵਾਰ ਪਾਇਆ ਗਿਆ। ਉਸ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। (ਬਾਕਸ ਆਈਟਮ) ਉਧਰ, ਬਲਜਿੰਦਰ ਸਿੰਘ ਨੇ ਵਿਧਵਾ ਅੌਰਤ ਵੱਲੋਂ ਲਗਾਏ ਸਾਰੇ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਤੇ ਝੂਠ ਦਾ ਪੁਲੰਦਾ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਆਪਣੇ ਹਿੱਸੇ ਦੀ ਡੇਢ ਏਕੜ ਛੱਡ ਕੇ ਬਾਕੀ ਸਾਰੀ ਜ਼ਮੀਨ ਵੇਚ ਦਿੱਤੀ ਸੀ ਅਤੇ ਆਪਣੇ ਬੱਚਿਆਂ ਨੂੰ ਹਿੱਸੇ ਆਉਂਦੇ ਪੈਸੇ ਦਿੱਤੇ ਗਏ ਸੀ। ਸ਼ਿਕਾਇਤ ਕਰਤਾ ਨੇ ਸੁਹਰੇ ਨੂੰ ਰੋਟੀ ਪਾਣੀ ਦੇਣਾ ਬੰਦ ਕਰ ਦਿੱਤਾ ਅਤੇ ਹੁਣ ਘਰ ਵਿੱਚ ਵੀ ਵੜਨ ਨਹੀਂ ਦਿੰਦੀ ਹੈ। ਇਸ ਸਬੰਧੀ ਉਨ੍ਹਾਂ ਨੇ ਆਪਣੀ ਭਰਜਾਈ ਦੇ ਭਰਾ ਨੂੰ ਵੀ ਉਲਾਂਭਾ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਿਤਾ ਦੀ ਰੋਟੀ ਪਾਣੀ ਦੇ ਖਰਚੇ ਲਈ ਪ੍ਰਤੀ ਮਹੀਨਾ 1800 ਰੁਪਏ ਵਿੱਚ ਕਿਸੇ ਹੋਰ ਪਿੰਡ ਵਾਸੀ ਦੇ ਘਰੋਂ ਪ੍ਰਬੰਧ ਕਰਨਾ ਪਿਆ ਹੈ। ਕਿਉਂਕਿ ਉਨ੍ਹਾਂ ਦਾ ਪਰਿਵਾਰ ਚੰਡੀਗੜ੍ਹ ਦੇ ਪਿੰਡ ਅਟਾਵਾ ਵਿੱਚ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਬਾਪੂ ਦੀ ਮਰਜ਼ੀ ਹੈ, ਉਹ ਆਪਣੇ ਹਿੱਸੇ ਦੀ ਜ਼ਮੀਨ ਜਿਸ ਮਰਜ਼ੀ ਨੂੰ ਦੇਣ। ਇਸ ਸਬੰਧੀ ਕਿਸੇ ਨੂੰ ਕੋਈ ਮਲਾਲ ਨਹੀਂ ਹੋਣਾ ਚਾਹੀਦਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ