nabaz-e-punjab.com

ਨਾਜਾਇਜ਼ ਸਬੰਧਾਂ ਦੇ ਚੱਲਦੇ ਪਿੰਡ ਬਲੌਂਗੀ ਵਿੱਚ ਸੋਟਾ ਮਾਰ ਕੇ ਪਤਨੀ ਦਾ ਬੜੀ ਬੇਰਹਿਮੀ ਨਾਲ ਕਤਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ:
ਇੱਥੋਂ ਦੇ ਨਜ਼ਦੀਕੀ ਪਿੰਡ ਬਲੌਂਗੀ ਦੇ ਆਦਰਸ਼ ਨਗਰ ਵਿੱਚ ਅੱਜ ਦੁਪਹਿਰ ਵੇਲੇ ਕਰੀਬ ਸਵਾ ਦੋ ਵਜੇ ਇੱਕ ਵਿਅਕਤੀ ਵੱਲੋਂ ਘਰੇਲੂ ਕਲੇਸ਼ ਦੇ ਚਲਦਿਆਂ ਆਪਣੀ ਪਤਨੀ ਦੀ ਸੋਟੇ ਨਾਲ ਕੁੱਟਮਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਪੁਲੀਸ ਵੱਲੋਂ ਮੌਕੇ ਤੇ ਕਾਰਵਾਈ ਕਰਦਿਆਂ ਆਪਣੀ ਪਤਨੀ ਦਾ ਕਤਲ ਕਰਨ ਵਾਲੇ ਗੋਰਖ ਲਾਲ ਨਾਂ ਦੇ ਇਸ ਵਿਅਕਤੀ ਨੂੰ ਕਾਬੂ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੋਰਖ ਲਾਲ ਨਾਮ ਦਾ ਇਹ ਵਿਅਕਤੀ ਦੋ ਕੁ ਮਹੀਨੇ ਪਹਿਲਾਂ ਆਪਣੇ ਪਰਿਵਾਰ ਨਾਲ ਆਦਰਸ਼ ਨਗਰ ਬਲੌਂਗੀ ਵਿੱਚ ਰਹਿਣ ਆਇਆ ਸੀ। ਇਹ ਪਰਿਵਾਰ ਪਿੱਛੋਂ ਯੂਪੀ ਦਾ ਰਹਿਣ ਵਾਲਾ ਹੈ ਅਤੇ ਪਰਿਵਾਰ ਦਾ ਮੁਖੀ ਗੋਰਖ ਲਾਲ ਕਿਸੇ ਕੋਰੀਅਰ ਕੰਪਨੀ ਵਿੱਚ ਕੰਮ ਕਰਦਾ ਹੈ। ਉਸਦੇ ਚਾਰ ਬੱਚੇ (ਦੋ ਮੁੰਡੇ ਅਤੇ ਦੋ ਕੁੜੀਆਂ) ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਗੋਰਖ ਲਾਲ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ ਅਤੇ ਇਸ ਕਾਰਨ ਉਸ ਦੇ ਘਰ ਵਿੱਚ ਅਕਸਰ ਕਲੇਸ਼ ਰਹਿੰਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਵੇਲੇ ਦੋਵਾਂ ਪਤੀ ਪਤਨੀ ਵਿੱਚ ਹੋਈ ਬਹਿਸ ਤੋਂ ਬਾਅਦ ਗੋਰਖ ਲਾਲ ਨੇ ਸੋਟਾ ਲੈ ਕੇ ਆਪਣੀ ਪਤਨੀ ਅੰਜੂ ਦੇ ਮੂੰਹ ਤੇ ਇੱਕ ਤੋਂ ਬਾਅਦ ਇੱਕ ਕਈ ਵਾਰ ਕੀਤੇ ਜਿਸ ਕਾਰਨ ਉਹ ਹੇਠਾਂ ਡਿੱਗ ਪਈ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਮਹਿਲਾ ਦੀ ਉਮਰ 40 ਸਾਲ ਦੇ ਕਰੀਬ ਦੱਸੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਵੱਡੇ ਬੇਟੇ ਨਿਤਿਨ ਨੇ ਘਟਨਾ ਬਾਰੇ ਬਲੌਂਗੀ ਪੁਲੀਸ ਨੂੰ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਗੋਰਖ ਲਾਲ ਨੂੰ ਕਾਬੂ ਕਰ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਬਲੌਂਗੀ ਥਾਣੇ ਦੇ ਐਸਐਚਓ ਮਨਫੂਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕਤਲ ਕਰਨ ਲਈ ਵਰਤਿਆ ਗਿਆ ਸੋਟਾ ਵੀ ਬਰਾਮਦ ਕਰ ਲਿਆ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਆਸ ਪੜੌਸ ਦੇ ਰਹਿਣ ਵਾਲੇ ਵੱਡੀ ਗਿਣਤੀ ਲੋਕ ਮੌਕੇ ਤੇ ਪਹੁੰਚੇ ਹੋਏ ਸਨ। ਇਸ ਦੌਰਾਨ ਮ੍ਰਿਤਕ ਦੇ ਬੱਚਿਆਂ ਦਾ ਰੋ ਰੋ ਕੇ ਬੁਰਾ ਹਾਲ ਸੀ ਅਤੇ ਉਥੇ ਪੜੌਸ ਵਿੱਚ ਰਹਿਣ ਵਾਲੀਆਂ ਅੌਰਤਾਂ ਵੱਲੋਂ ਬੱਚਿਆਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

Load More Related Articles
Load More By Nabaz-e-Punjab
Load More In Court and Police

Check Also

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ ਮੁਹਾਲੀ ਅਦ…