ਜੰਗਲੀ ਫ਼ਸਲ: ਮੁਹਾਲੀ ਵਿੱਚ ਥਾਂ-ਥਾਂ ਉੱਗੇ ਭੰਗ ਦੇ ਬੂਟੇ ਅਤੇ ਝਾੜੀਆਂ ਕੱਟਣ ਦੀ ਮੰਗ ਉੱਠੀ

ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸੋਹਾਣਾ ਨੇ ਚੁੱਕਿਆ ਮੁੱਦਾ

ਨਬਜ਼-ਏ-ਪੰਜਾਬ, ਮੁਹਾਲੀ, 5 ਸਤੰਬਰ:
ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਸ਼ਹਿਰ ਵਿੱਚ ਥਾਂ-ਥਾਂ ਉੱਗੇ ਭੰਗ ਦੇ ਬੂਟਿਆਂ ਅਤੇ ਝਾੜੀਆਂ ਨੂੰ ਕੱਟਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਗਮਾਡਾ ਸਮੇਤ ਨਗਰ ਨਿਗਮ ਅਤੇ ਸਿਹਤ ਵਿਭਾਗ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਉਸ ਨੇ ਕਿਹਾ ਕਿ ਭੰਗ ਦਾ ਨਸ਼ਾ ਨੌਜਵਾਨ ਪੀੜੀ ਨੂੰ ਤਬਾਹ ਕਰ ਰਿਹਾ ਹੈ। ਸੜਕਾਂ ਕਿਨਾਰੇ ਅਤੇ ਖਾਲੀ ਥਾਵਾਂ ’ਤੇ ਉੱਗੇ ਭੰਗ ਦੇ ਬੂਟੇ ਨਸ਼ੇੜੀਆਂ ਦਾ ਅੱਡਾ ਬਣਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਕਰ ਰਹੀ ਹੈ ਪ੍ਰੰਤੂ ਸਰਕਾਰੀ ਦਫ਼ਤਰਾਂ ਦੇ ਬਾਹਰ ਸਮੇਤ ਹੋਰਨਾਂ ਥਾਵਾਂ ’ਤੇ ਜੰਗਲੀ ਫ਼ਸਲ ਵਾਂਗ ਭੰਗ ਦੇ ਬੂਟੇ ਅਤੇ ਝਾੜੀਆਂ ਦੀ ਭਰਮਾਰ ਹੈ। ਜਿਨ੍ਹਾਂ ਨੂੰ ਤੁਰੰਤ ਕੱਟਣ ਦੀ ਲੋੜ ਹੈ।
ਅਕਾਲੀ ਆਗੂ ਨੇ ਦੱਸਿਆ ਕਿ ਹਾਈ ਕੋਰਟ ਨੇ ਵੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਵੱਖ-ਵੱਖ ਥਾਵਾਂ ’ਤੇ ਜੰਗਲੀ ਫ਼ਸਲ ਵਜੋਂ ਉੱਗੇ ਹੋਏ ਭੰਗ ਦੇ ਬੂਟਿਆਂ ਨੂੰ ਕੱਟਣ ਦੇ ਆਦੇਸ਼ ਜਾਰੀ ਕਰਦਿਆਂ ਸਟੇਟਸ ਰਿਪੋਰਟ ਤਲਬ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਗਮਾਡਾ\ਪੁੱਡਾ ਦੇ ਮੁੱਖ ਦਫ਼ਤਰ ਦੇ ਬਾਹਰ ਅਤੇ ਹੋਰ ਖਾਲੀ ਪਲਾਟਾਂ ਵਿੱਚ ਵੱਡੇ ਪੱਧਰ ’ਤੇ ਭੰਗ ਉੱਗੀ ਹੋਈ ਹੈ। ਇਸ ਤੋਂ ਇਹ ਪ੍ਰਵਾਸੀ ਮਜ਼ਦੂਰ ਅਤੇ ਨਸ਼ੇੜੀ ਸੁਲਫ਼ਾ ਤਿਆਰ ਕਰਦੇ ਹਨ ਅਤੇ ਅੱਗੇ ਵੇਚਣ ਦਾ ਕੰਮ ਕਰਦੇ ਹਨ। ਜਿਸ ਨਾਲ ਨੌਜਵਾਨ ਪੀੜੀ ਭੰਗ ਦੇ ਨਸ਼ੇ ਦਾ ਗੁਲਾਮ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਬਹੁਤ ਵੱਡੀ ਸਮੱਸਿਆ ਬਣ ਸਕਦੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਹਾਲੀ ਵਿੱਚ ਵੱਖ-ਵੱਖ ਥਾਵਾਂ ਉੱਤੇ ਉੱਗੀ ਭੰਗ ਨੂੰ ਨਸ਼ਟ ਕਰਵਾਇਆ ਜਾਵੇ ਤਾਂ ਜੋ ਨੌਜਵਾਨਾਂ ਨੂੰ ਭੰਗ ਦੇ ਨਸ਼ੇ ਤੋਂ ਬਚਾਇਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…