Share on Facebook Share on Twitter Share on Google+ Share on Pinterest Share on Linkedin ਕਰਜ਼ਾ ਮੁਆਫ਼ੀ ਬਾਰੇ ਕਮਿਸ਼ਨ ਦੀਆਂ ਸਿਫਾਰਸ਼ਾਂ ’ਤੇ ਹਰ ਕੀਮਤ ’ਤੇ ਅਮਲ ਕਰਾਂਗੇ: ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਨਸ਼ੇ ਦੀ ਦਲਦਲ ’ਚੋਂ ਕੱਢ ਕੇ ਰਹਾਂਗੇ, ਬੇਅਦਬੀ ਕਾਂਡ ਦੇ ਕਿਸ਼ੇ ਵੀ ਦੋਸ਼ੀ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਅੰਮ੍ਰਿਤਸਰ, 7 ਮਈ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਦੌਰੇ ਦੌਰਾਨ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਰਾਜ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢ ਕੇ ਰਹੇਗੀ ਅਤੇ ਇਸ ’ਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸੱਤਾ ਸੰਭਾਲਣ ਮਗਰੋਂ ਪਹਿਲੀ ਵਾਰ ਗੁਰੂ ਨਗਰੀ ਪੁੱਜੇ ਕੈਪਟਨ ਅਮਰਿੰਦਰ ਸਿੰਘ ਅੱਜ ਸਿੱਧਾ ਦੇਸ਼ ਦੀ ਅਜ਼ਾਦੀ ਨੂੰ ਕਾਇਮ ਰੱਖਣ ਵਿਚ ਆਪਣੀਆਂ ਜਾਨਾਂ ਕੁਰਬਾਨ ਕਰਕੇ ਫੌਜੀ ਵੀਰਾਂ ਦੀ ਯਾਦ ਵਿਚ ਬਣਾਏ ਗਏ ਵਾਰ ਮੈਮੋਰੀਅਲ ਪੁੱਜੇ ਅਤੇ ਅਮਰ ਜਵਾਨ ਜੋਤੀ ’ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਹੀਦ ਫੌਜੀ ਵੀਰਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਉਨਾਂ ਕਿਹਾ ਕਿ ਨਸ਼ੇ ਖਤਮ ਕਰਨ ਲਈ ਪੰਜਾਬ ਸਰਕਾਰ ਨੇ ਪੰਜਾਬ ਸਰਕਾਰ ਨੇ ਏ:ਡੀ:ਜੀ:ਪੀ ਸ੍ਰੀ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫੋਰਸ ਗਠਿਤ ਕੀਤੀ ਹੈ, ਜਿਸ ਵਿਚ 4 ਆਈ. ਜੀ. ਤੇ ਪੂਰਾ ਸਟਾਫ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਇਸ ਵੇਲੇ ਟਾਸਕ ਫੋਰਸ ਵੱਲੋਂ ਕੀਤੀ ਗਈ ਸਖਤੀ ਕਾਰਨ ਹੈਰੋਇਨ 60 ਫੀਸਦੀ ਮਹਿੰਗੀ ਹੋਈ ਹੈ, ਜਿਸ ਤੋਂ ਸਪੱਸ਼ਟ ਹੈ ਕਿ ਸਪਲਾਈ ਰੁੱਕੀ ਹੈ ਅਤੇ ਫੋਰਸ ਆਪਣਾ ਕੰਮ ਕਰ ਰਹੀ ਹੈ। ਕਾਂਗਰਸ ਵੱਲੋਂ ਪੰਜਾਬ ਦੇ ਲੋਕਾਂ ਨਾਲ ਚੋਣਾਂ ਵੇਲੇ ਕੀਤੇ ਗਏ ਚੋਣ ਵਾਅਦਿਆਂ ਬਾਰੇ ਗੱਲਬਾਤ ਕਰਦੇ ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਮਾਂ ਦਿਉ, ਅਜੇ ਦੋ ਮਹੀਨੇ ਵੀ ਪੂਰੇ ਨਹੀਂ ਹੋਏ, ਅਸੀਂ ਜਨਤਾ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕਰਾਂਗੇ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਹੋ ਰਹੀ ਬੇਅਦਬੀ ਬਾਰੇ ਬੋਲਦੇ ਉਨਾਂ ਕਿਹਾ ਕਿ ਹਾਲ ਹੀ ਵਿਚ ਤਰਨਤਾਰਨ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਦੋਸ਼ੀ ਫੜਿਆ ਗਿਆ ਹੈ ਅਤੇ ਉਸਨੇ ਮੰਨਿਆ ਹੈ ਕਿ ਸਾਰੀ ਘਟਨਾ ਨੂੰ ਅੰਜ਼ਾਮ ਉਸਨੇ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਦੀ ਜਾਂਚ ਲਈ ਵੀ ਕਮਿਸ਼ਨ ਬਿਠਾ ਦਿੱਤਾ ਗਿਆ ਹੈ, ਜੋ ਕਿ ਬਰਗਾੜੀ ਸਮੇਤ ਸਾਰੀਆਂ ਘਟਨਾਵਾਂ ਦੀ ਜਾਂਚ ਕਰ ਰਿਹਾ ਹੈ ਤੇ ਕਮਿਸ਼ਨ ਦੀ ਰਿਪੋਰਟ ਆਉਣ ’ਤੇ ਸਾਰੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੀ ਕਿਰਸਾਨੀ ਨਾਲ ਖੇਤੀ ਕਰਜ਼ਾ ਮੁਆਫ ਕਰਨ ਬਾਰੇ ਕੀਤੇ ਗਏ ਵਾਅਦੇ ਬਾਰੇ ਪੱੁਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਉਤਰ ਪ੍ਰਦੇਸ਼ ਸਰਕਾਰ ਨੇ ਇਕ ਏਕੜ ਵਾਲੇ ਕਿਸਾਨ ਦਾ ਕੇਵਲ ਇਕ ਲੱਖ ਰੁਪਏ ਦਾ ਕਰਜ਼ਾ ਮੁਆਫ ਕੀਤਾ ਹੈ, ਪਰ ਅਸੀਂ ਸਾਰਾ ਕਰਜ਼ਾ ਮੁਆਫ ਕਰਨਾ ਚਾਹੁੰਦੇ ਹਾਂ। ਉਨਾਂ ਕਿਹਾ ਕਿ ਕਿਸਾਨ ਕਰਜ਼ਿਆਂ ਬਾਰੇ ਅਸੀਂ ਕਮਿਸ਼ਨ ਕਾਇਮ ਕੀਤਾ ਹੈ ਅਤੇ ਉਸਨੂੰ ਆਪਣੀ ਰਿਪੋਰਟ ਦੇਣ ਲਈ 60 ਦਿਨ ਦਾ ਸਮਾਂ ਦਿੱਤਾ ਗਿਆ ਹੈ। ਕਮਿਸ਼ਨ ਨੇ ਆਪਣੀ ਇਕ ਮੀਟਿੰਗ ਕਰ ਲਈ ਹੈ ਅਤੇ ਜੋ ਵੀ ਕਮਿਸ਼ਨ ਦੀ ਰਿਪੋਰਟ ਆਵੇਗੀ ਅਸੀਂ ਉਸ ਨੂੰ ਲਾਗੂ ਕਰਾਂਗੇ। ਰੇਤ ਮਾਫੀਆ ਬਾਰੇ ਗੱਲਬਾਤ ਕਰਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਵੇਲੇ ਰੇਤ ਦਾ ਕੰਮ ਕੇਵਲ ਮਾਫੀਆ ਦੇ ਹੱਥਾਂ ਵਿੱਚ ਸੀ ਜਿਸ ਕਾਰਨ ਰੇਤ ਦੀਆਂ ਕੀਮਤਾ ਬਹੁਤ ਮਹਿੰਗੀਆਂ ਰਹੀਆਂ ਹਨ ਅਤੇ ਹੁਣ ਅਸੀਂ ਰੇਤ ਦੀਆਂ ਖੱਡਾਂ ਦੀ ਨਿਲਾਮੀ ਕਰਕੇ ਇਨ੍ਹਾਂ ਨੂੰ ਕਾਬੂ ਹੇਠ ਕਰ ਦਿਆਂਗੇ। ਮੁੱਖ ਮੰਤਰੀ ਪੰਜਾਬ ਨੇ ਵਾਰ ਮੈਮੋਰੀਅਲ ਵਿਖੇ ਸ਼ਹੀਦਾਂ ਦੇ ਜੀਵਨ ’ਤੇ ਸੰਖੇਪ ਝਾਤ ਪਾਉਣ ਲਈ ਬਣਾਈਆਂ ਗਈਆਂ 7 ਗੈਲਰੀਆਂ ਵੇਖੀਆਂ ਅਤੇ ਕੁੱਝ ਜ਼ਰੂਰੀ ਸੁਝਾਅ ਵੀ ਦਿੱਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਸਿੰਚਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ, ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਕੁਮਾਰ ਜਾਖੜ, ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਅੌਜਲਾ, ਵਿਧਾਇਕ ਸ੍ਰੀ ਓਮ ਪ੍ਰਕਾਸ਼ ਸੋਨੀ, ਸ. ਹਰਪ੍ਰਤਾਪ ਸਿੰਘ ਅਜਨਾਲਾ, ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸ੍ਰੀ ਰਾਜ ਕੁਮਾਰ ਵੇਰਕਾ, ਸ੍ਰੀ ਸੁਨੀਲ ਦੱਤੀ, ਸ. ਤਰਸੇਮ ਸਿੰਘ ਡੀ ਸੀ, ਸ. ਸੰਤੋਖ ਸਿੰਘ ਭਲਾਈਪੁਰ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ. ਗੁਰਕੀਰਤ ਕ੍ਰਿਪਾਲ ਸਿੰਘ, ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਕਮਿਸ਼ਨਰ ਪੁਲਿਸ ਸ੍ਰੀ ਐਸ. ਐਸ. ਸ੍ਰੀਵਾਸਤਵਾ, ਡਾਇਰੈਕਟਰ ਸੈਨਿਕ ਭਲਾਈ ਵਿਭਾਗ ਬ੍ਰਿਗੇਡੀਅਰ ਜੇ. ਐਸ. ਅਰੋੜਾ, ਮੇਜਰ ਜਨਰਲ ਰਾਜ ਮਹਿਤਾ, ਡਿਪਟੀ ਡਾਇਰੈਕਟਰ ਸੈਨਿਕ ਭਲਾਈ ਕਰਨਲ ਅਮਰਬੀਰ ਸਿੰਘ ਚਾਹਲ, ਸਾਬਕਾ ਵਿਧਾਇਕ ਸ੍ਰ ਜਸਬੀਰ ਸਿੰਘ ਡਿੰਪਾ, ਹਰਜਿੰਦਰ ਸਿੰਘ ਠੇਕੇਦਾਰ, ਜੁਗਲ ਕਿਸ਼ੋਰ ਸ਼ਰਮਾ, ਅਜੈ ਕਪੂਰ ਪੰਚਰਤਨ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ