Nabaz-e-punjab.com

ਪਿੰਡਾਂ ਵਿੱਚ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ

ਗਰੀਨ ਐਨਕਲੇਵ ਕਲੋਨੀ ਤੇ ਬੱਲੋਮਾਜਰਾ ਵਿੱਚ ਵਿਕਾਸ ਲਈ 22 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਦਿੱਤੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਦਸੰਬਰ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਭਾਵੇਂ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਜੀਐਸਟੀ) ਦਾ ਪੰਜਾਬ ਦਾ 4100 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ ਹੈ ਪਰ ਇਸ ਦੇ ਬਾਵਜੂਦ ਸੂਬੇ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਇੱਥੇ ਗਰੀਨ ਐਨਕਲੇਵ ਕਲੋਨੀ ਅਤੇ ਪਿੰਡ ਬੱਲੋਮਾਜਰਾ ਦੇ ਸਰਬਪੱਖੀ ਵਿਕਾਸ ਲਈ 22 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡਣ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦਾ ਹਿੱਸਾ ਲੈਣ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕੋਲ ਸੂਬੇ ਦਾ ਅਸਰਦਾਰ ਢੰਗ ਨਾਲ ਪੱਖ ਰੱਖਿਆ ਗਿਆ ਹੈ। ਜਿਸ ’ਤੇ ਕੇਂਦਰੀ ਮੰਤਰੀ ਨੇ ਪੰਜਾਬ ਦੇ ਹਿੱਸੇ ’ਚੋਂ ਜਲਦੀ ਹੀ 2100 ਕਰੋੜ ਰੁਪਏ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਤੋਂ ਜੀਐਸਟੀ ਦਾ ਹਿੱਸਾ ਸਮੇਂ ਸਿਰ ਨਾ ਆਉਣ ਕਾਰਨ ਭਾਵੇਂ ਸੂਬਾ ਸਰਕਾਰ ਨੂੰ ਫੰਡਾਂ ਦੀ ਘਾਟ ਨਾਲ ਜੂਝਣਾ ਪੈ ਰਿਹਾ ਹੈ ਪ੍ਰੰਤੂ ਮੁਹਾਲੀ ਸਮੇਤ ਸੂਬੇ ਦੇ ਪਿੰਡਾਂ ਵਿੱਚ ਵਿੱਚ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਰੀਨ ਐਨਕਲੇਵ ਤੇ ਅਕਾਲ ਆਸ਼ਰਮ ਕਲੋਨੀ ਸੋਹਾਣਾ ਨੂੰ ਰੈਗੂਲਰ ਕਰਨ ਦਾ ਕੇਸ ਪੁੱਡਾ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਕੋਲ ਚੁੱਕਿਆ ਗਿਆ ਹੈ। ਜਿਨ੍ਹਾਂ ਨੇ ਇਨ੍ਹਾਂ ਕਲੋਨੀਆਂ ਨੂੰ ਛੇਤੀ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਹੈ।
ਇਸ ਮੌਕੇ ਸਿਹਤ ਮੰਤਰੀ ਸਿੱਧੂ ਨੇ ਗਰੀਨ ਐਨਕਲੇਵ ਵਿੱਚ ਗਲੀਆਂ ਨਾਲੀਆਂ ਬਣਾਉਣ ਲਈ 9 ਲੱਖ 60 ਹਜ਼ਾਰ ਅਤੇ ਕਲੋਨੀ ਵਿੱਚ ਸੀਵਰੇਜ ਪਾਉਣ ਲਈ 9 ਲੱਖ 80 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ। ਉਨ੍ਹਾਂ ਪਿੰਡ ਬੱਲੋਮਾਜਰਾ ਦੇ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਲਈ 2.5 ਲੱਖ ਦਾ ਚੈੱਕ ਦਿੱਤਾ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸਰਪੰਚ ਜੱਸੀ ਬੱਲੋਮਾਜਰਾ, ਵਕੀਲ ਗੁਰਵਿੰਦਰ ਸਿੰਘ ਸੋਹੀ, ਲਾਭ ਕੌਰ, ਪਾਲ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ (ਸਾਰੇ ਪੰਚ), ਪ੍ਰਿੰਸੀਪਲ ਤਰਲੋਚਨ ਸਿੰਘ, ਸਤਵਿੰਦਰ ਸਿੰਘ ਬੱਲੋਮਾਜਰਾ, ਨਿਰੰਜਣ ਸਿੰਘ ਢਿੱਲੋਂ ਸਾਬਕਾ ਸਰਪੰਚ, ਗਰੀਨ ਐਨਕਲੇਵ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ ਬੱਲੋਮਾਜਰਾ ਦੇ ਪ੍ਰਧਾਨ ਕਸ਼ਮੀਰਾ ਸਿੰਘ, ਪ੍ਰਧਾਨ ਪਿਆਰਾ ਸਿੰਘ, ਮੀਤ ਪ੍ਰਧਾਨ ਆਰਐਸ ਰਾਣਾ, ਸਕੱਤਰ ਪਲਵਿੰਦਰ ਸਿੰਘ, ਸੁਖਦੇਵ ਸਿੰਘ ਵੜੈਚ ਅਤੇ ਰਾਜਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…