ਮੁਹਾਲੀ ਦੇ ਵਿਕਾਸ ਤੇ ਤਰੱਕੀ ਲਈ ਹਮੇਸ਼ਾ ਤਤਪਰ ਰਹਾਂਗਾ: ਪਰਵਿੰਦਰ ਸੋਹਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਮੁਹਾਲੀ ਤੋਂ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਉਹ ਹਮੇਸ਼ਾ ਆਪਣੇ ਹਲਕੇ ਦੇ ਵਿਕਾਸ ਅਤੇ ਤਰੱਕੀ ਲਈ ਕੰਮ ਕਰਦੇ ਰਹਿਣਗੇ। ਮੁਹਾਲੀ ਹਲਕੇ ਦੇ ਵਸਨੀਕਾਂ ਦਾ ਚੋਣਾਂ ਦੌਰਾਨ ਦਿੱਤੇ ਗਏ ਸਹਿਯੋਗ ਤੇ ਸਮਰਥਨ ਪ੍ਰਤੀ ਧੰਨਵਾਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੀ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਪਰਵਿੰਦਰ ਸੋਹਾਣਾ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਟਿਕਟ ਦਾ ਫੈਸਲਾ ਕਾਫ਼ੀ ਲੇਟ ਹੋਇਆ ਸੀ ਕਿਉਂਕਿ ਇਹ ਸੀਟ ਪਹਿਲਾਂ ਬਸਪਾ ਦੇ ਖਾਤੇ ਵਿੱਚ ਸੀ ਜਿਸ ਨੂੰ ਬਾਅਦ ਵਿੱਚ ਬਦਲਿਆ ਗਿਆ ਸੀ।
ਉਨ੍ਹਾਂ ਕਿਹਾ ਕਿ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਉੱਤੇ ਬਹੁਤ ਵੱਡਾ ਭਰੋਸਾ ਕਰਦਿਆਂ ਅਤੇ ਪੂਰੇ ਮੁਹਾਲੀ ਹਲਕੇ ਦਾ ਮਾਣ ਦਿੰਦਿਆਂ ਉਨ੍ਹਾਂ ਨੂੰ ਹਲਕੇ ਤੋੱ ਗੱਠਜੋੜ ਦੀ ਟਿਕਟ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਪੇੱਡੂ ਖੇਤਰ ਵਿੱਚ ਅਕਾਲੀ ਦਲ ਦੇ ਸਮਰਥਕਾਂ ਅਤੇ ਆਗੂਆਂ ਵਰਕਰਾਂ ਨੇ ਦਿਨ ਰਾਤ ਉਨ੍ਹਾਂ ਦੇ ਨਾਲ ਮਿਹਨਤ ਕੀਤੀ ਜਿਸ ਦੀ ਬਦੌਲਤ ਉਹ ਮੁਹਾਲੀ ਹਲਕੇ ਦੀ ਸੀਟ ਨੂੰ ਹਰ ਹਾਲਤ ਵਿੱਚ ਜਿੱਤ ਕੇ ਗੱਠਜੋੜ ਦੀ ਝੋਲੀ ਪਾਉਣਗੇ।
ਇਸ ਮੌਕੇ ਜ਼ਿਲ੍ਹਾ ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਪੈਟਰਨ ਪਰਦੀਪ ਸਿੰਘ ਭਾਰਜ, ਸਕੱਤਰ ਜਨਰਲ ਸਰਬਜੀਤ ਸਿੰਘ ਪਾਰਸ, ਜਗਦੀਸ਼ ਸਿੰਘ ਸਰਾਓ, ਸਰਬਜੀਤ ਸਿੰਘ ਗੋਲਡੀ, ਗੁਰਪ੍ਰੀਤ ਸਿੰਘ ਸਿੱਧੂ, ਪਰਵਿਦਰ ਸਿੰਘ ਤਸਿੰਬਲੀ, ਹਰਪਾਲ ਸਿੰਘ ਬਰਾੜ, ਹਰਮਨ ਸੰਧੂ (ਸਾਰੇ ਸਰਕਲ ਪ੍ਰਧਾਨ), ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਤਰਨਜੋਤ ਬਾਵਾ, ਕੈਪਟਨ ਹਰਮਨਦੀਪ ਸਿੰਘ ਬਾਵਾ, ਮੱਖਣ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ, ਸ਼ਵਿੰਦਰ ਸਿੰਘ ਲੱਖੋਵਾਲ, ਨੰਬਰਦਾਰ ਹਰਵਿੰਦਰ ਸਿੰਘ, ਯੂਥ ਆਗੂ ਅਮਨ ਪੂਨੀਆ ਸਮੇਤ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਜਥੇਬੰਦੀ ਦੇ ਨੁਮਾਇੰਦੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …