ਟਰੱਕ ਅਪਰੇਟਰਾਂ ਦੇ ਮਸਲੇ ਹੱਲ ਕਰਨ ਲਈ ਕੇਂਦਰੀ ਟਰਾਂਸਪੋਰਟ ਮੰਤਰੀ ਨੂੰ ਮਿਲੇਗਾ: ਢੀਂਡਸਾ

ਸੁਖਦੇਵ ਸਿੰਘ ਢੀਂਡਸਾ ਨੇ ਟਰੱਕ ਅਪਰੇਟਰਾਂ ਦੀਆਂ ਸਮੱਸਿਆਂਵਾਂ ਸੁਣੀਆਂ, ਹੱਲ ਕਰਵਾਉਣ ਦਾ ਭਰੋਸਾ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਬੀਤੇ ਇਕ ਮਹੀਨੇ ਤੋਂ ਏਅਰਪੋਰਟ ਰੋਡ ਤੇ ਟਰੱਕ ਯੂਨੀਅਨਾਂ ਨੂੰ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਪੱਕਾ ਧਰਨਾ ਲਗਾ ਕੇ ਬੈਠੇ ਆਲ ਪੰਜਾਬ ਟਰੱਕ ਏਕਤਾ ਦੇ ਬੈਨਰ ਹੇਠ ਟਰੱਕ ਅਪਰੇਟਰਾਂ ਦੀ ਮੰਗ ਦੇ ਸਮਾਰਥਨ ਵਿੱਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਰਦਾਰ ਸੁਖਦੇਵ ਸਿੰਘ ਢੀਂਡਸਾ ਉਨ੍ਹਾਂ ਵਿਚਾਲੇ ਪਹੁੰਚੇ। ਇਸ ਮੌਕੇ ਢੀਂਡਸਾ ਨੇ ਟਰੱਕ ਅਪਰੇਟਰਾਂ ਦੀਆਂ ਸਮੱਸਿਆਵਾਂ ਨੂੰ ਸੁਣਿਆਂ ਅਤੇ ਉਨ੍ਹਾਂ ਨੂੰ ਸਮੱਰਥਨ ਦੇਣ ਦਾ ਐਲਾਨ ਕੀਤਾ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਟਰੱਕ ਅਪਰੇਟਰ ਆਪਣੀਆਂ ਸਮੱਸਿਆਵਾਂ ਦੇ ਆਪ ਜ਼ਿੰਮੇਵਾਰ ਹਨ ਜੋ ਪ੍ਰਧਾਨਗੀ ਲਈ ਸਥਾਨਕ ਵਿਧਾਇਕ ਨੂੰ ਪੈਸੇ ਦਿੰਦੇ ਰਹੇ ਹਨ ਪਰ ਉਹਨਾਂ ਸ਼੍ਰੋਮਣੀ ਅਕਾਲੀ ਦਲ ਦਾ ਸਕੱਤਰ ਜਰਨਲ ਰਹਿੰਦਿਆਂ ਸੰਗਰੂਰ ਜ਼ਿਲ੍ਹੇ ਵਿੱਚ ਕਦੇ ਵੀ ਟਰੱਕ ਯੂਨੀਅਨਾਂ ਵਿੱਚ ਦਖ਼ਲ ਅੰਦਾਜੀ ਨਹੀਂ ਕੀਤੀ ਤੇ ਯੂਨੀਅਨਾਂ ਦੀਆਂ ਸਾਫ ਸੁਥਰੀਆਂ ਚੋਣਾਂ ਕਰਵਾਈਆਂ।
ਉਨ੍ਹਾਂ ਧਰਨਾਕਾਰੀਆਂ ਨੂੰ ਏਕਾ ਬਣਾ ਰੱਖਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਟਰੱਕ ਅਪਰੇਟਰਾਂ ਦਾ ਸਨਅਤਕਾਰਾਂ ਤੋ ਬਿਨਾਂ ਨਹੀਂ ਸਰ ਸਕਦਾਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੀ ਸਰਕਾਰ ਸਮੇਂ ਵੀ ਟਰੱਕ ਯੂਨੀਅਨਾਂ ਨੂੰ ਭੰਗ ਕਰਨ ਦੀ ਗੱਲ ਉੱਠੀ ਸੀ ਜਿਸਦਾ ਮੈਂ ਡਟਵਾਂ ਵਿਰੋਧ ਕੀਤਾ। ਉਹਨਾਂ ਕਿਹਾ ਕਿ ਚੰਨੀ ਸਰਕਾਰ ਕੇਵਲ ਤੇ ਕੇਵਲ ਚੋਣ ਜ਼ਾਬਤਾ ਲੱਗਣ ਦੀ ਉਡੀਕ ਕਰ ਰਹੀ ਹੈ ਉਹਨਾਂ ਦੀ ਨਿਆਤ ਸਾਫ ਨਹੀਂ ਇਸ ਲਈ ਯੂਨੀਅਨਾਂ ਨੂੰ ਬਹਾਲ ਕਰਨ ਤੋਂ ਟਾਲਾ ਵੱਟ ਰਹੀ ਹੈ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਟਰੱਕ ਅਪਰੇਟਰਾਂ ਦੀਆਂ ਮੁਸਕਲਾਂ ਨਾਲ ਭਲੀ ਭਾਂਤ ਜਾਣੂ ਹਨ। ਉਨ੍ਹਾਂ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਯੂਨੀਅਨਾਂ ਨੂੰ ਬਹਾਲ ਕਰਵਾਉਣ ਲਈ ਅਤੇ ਉਨ੍ਹਾਂ ਦੇ ਮਸਲੇ ਹੱਲ ਕਰਵਾਉਣ ਲਈ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਬੱਬੀ ਬਾਦਲ ਨੇ ਟਰੱਕ ਅਪਰੇਟਰਾਂ ਨੂੰ ਸਮੱਰਥਨ ਦਿੰਦਿਆਂ ਕਿਹਾ ਕਿ ਟਰੱਕ ਅਪਰੇਟਰ ਦੇਸ਼ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ।
ਇਸ ਮੌਕੇ ਆਲ ਪੰਜਾਬ ਟਰੱਕ ਏਕਤਾ ਦੇ ਅਹੁਦੇਦਾਰਾਂ ਨੇ ਢੀਂਡਸਾ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ, ਕੁਲਤਰਨ ਸਿੰਘ ਅਟਵਾਲ, ਪ੍ਰਧਾਨ ਟੋਨੀ, ਸੁਖਵਿੰਦਰ ਸਿੰਘ ਬਰਾੜ, ਅਜੈ ਸਿੰਗਲਾ, ਅਮਨ ਮੋੜ, ਰਜਿੰਦਰ ਸਿੰਘ ਈਸਾਪੁਰ, ਅਰਜੁਨ ਸਿੰਘ ਸ਼ੇਰਗਿੱਲ, ਮੇਜਰ ਸਿੰਘ, ਜਥੇਦਾਰ ਨਰਿੰਦਰ ਸਿੰਘ, ਇਕਬਾਲ ਸਿੰਘ, ਸੁਰਿੰਦਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਨਰਿੰਦਰ ਸਿੰਘ ਮੈਣੀ, ਕੰਵਲਜੀਤ ਸਿੰਘ ਪੱਤੋ, ਬਲਜੀਤ ਸਿੰਘ ਖੋਖਰ, ਗੁਰਸੇਵਕ ਸਿੰਘ, ਜਵਾਲਾ ਸਿੰਘ, ਤਰਲੋਕ ਸਿੰਘ, ਗੁਰਜੰਟ ਸਿੰਘ, ਪ੍ਰਦੀਪ ਕੁਮਾਰ, ਮਹਿੰਦਰ ਸਿੰਘ ਜਗਤਪੁਰਾ, ਹਨੀ ਰਾਣਾ, ਗੁਰਮੀਤ ਸਿੰਘ ਕਲੇਰ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…