ਮੁਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ

ਪਿੰਡ ਗੀਗੇਮਾਜਰਾ ਦੇ ਵਿਕਾਸ ਕਾਰਜਾਂ ਲਈ 8 ਲੱਖ ਦੀ ਗਰਾਂਟ ਦੇਣ ਦਾ ਐਲਾਨ, ਨਵੀਆਂ ਚੁਣੀਆਂ ਪੰਚਾਇਤਾਂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਮੁਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡਾਂ ਨੂੰ ਸ਼ਹਿਰਾਂ ਦੇ ਮੁਕਾਬਲੇ ਦਾ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਗੀਗੇਮਾਜਰਾ ਵਿੱਚ ਪੰਚਾਇਤਾਂ ਦੇ ਸਨਮਾਨ ਸਬੰਧੀ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਚਲਾਈ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਆਪਣੇ ਪੈਰਾਂ ’ਤੇ ਖੜ੍ਹਾ ਕੀਤਾ ਜਾ ਰਿਹਾ ਹੈ ਉੱਥੇ ਕਿਸਾਨਾਂ ਦੇ ਖੇਤੀ ਕਰਜ਼ੇ ਵੀ ਮੁਆਫ਼ ਕੀਤੇ ਗਏ ਹਨ। ਰਕਾਰ ਵੱਲੋਂ ਬਿਨਾਂ ਪੱਖਪਾਤ ਤੋਂ ਹਰ ਵਰਗ ਦਾ ਖਿਆਲ ਰੱਖਿਆ ਜਾ ਰਿਹਾ ਹੈ। ਸ੍ਰੀ ਸਿੱਧੂ ਨੇ ਆਪਣੇ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਜ਼ਿਲ੍ਹਾ ਪ੍ਰੀਸ਼ਦ ਭਵਨ ਵਿੱਚ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨਾਲ ਹੋਈ ਮੀਟਿੰਗ ਵਿੱਚ ਉਨ੍ਹਾਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਐਸਟੀਮੇਟ ਬਣਾ ਕੇ ਮਤਾ ਪਾ ਕੇ ਭੇਜਣ ਲਈ ਕਿਹਾ ਗਿਆ ਹੈ ਤਾਂ ਜੋ ਪਿੰਡਾਂ ਵਿੱਚ ਜਲਦੀ ਤੋਂ ਜਲਦੀ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਸਕਣ।
ਇਸ ਮੌਕੇ ਸ੍ਰੀ ਸਿੱਧੂ ਨੇ ਆਪਣੇ ਅਖ਼ਤਿਆਰੀ ਕੋਟੇ ’ਚੋਂ ਪਿੰਡ ਗੀਗੇ ਮਾਜਰਾ ਦੇ ਵਿਕਾਸ ਕਾਰਜਾਂ ਲਈ 8 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸਰਪੰਚ ਤਰਸੇਮ ਸਿੰਘ ਗੀਗੇਮਾਜਰਾ, ਹਰਵਿੰਦਰ ਸਿੰਘ, ਯੁੱਧਵੀਰ ਸਿੰਘ, ਕੁਲਵੰਤ ਸਿੰਘ, ਜਰਨੈਲ ਸਿੰਘ ਸਾਰੇ ਪੰਚ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਠੇਕੇਦਾਰ ਮੋਹਣ ਸਿੰਘ ਬਲਠਾਣਾ, ਭਗਵੰਤ ਸਿੰਘ ਗੀਗੇਮਾਜਰਾ, ਗੁਰਚਰਨ ਸਿੰਘ ਗੀਗੇਮਾਜਰਾ, ਬਾਬਾ ਦਵਿੰਦਰ ਸਿੰਘ ਗੀਗੇਮਾਜਰਾ, ਕੁਲਵੰਤ ਸਿੰਘ ਫੌਜੀ, ਪੰਡਤ ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਸੁਖਵਿੰਦਰ ਸਿੰਘ ਸਰਪੰਚ ਮਿੰਢੇ ਮਾਜਰਾ, ਕਰਮਜੀਤ ਸਿੰਘ ਸਰਪੰਚ ਬਲਠਾਣਾ, ਫਕੀਰ ਸਿੰਘ, ਸੁਖਵਿੰਦਰ ਸਿੰਘ ਤੰਗੋਰੀ ਸਮੇਤ ਹੋਰ ਪਤਵੰਤੇ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…