Share on Facebook Share on Twitter Share on Google+ Share on Pinterest Share on Linkedin ਸਰਕਾਰੀ ਹਾਈ ਸਕੂਲ ਸਨੇਟਾ ਵਿੱਚ ਕਰਾਟੇ ਪ੍ਰਤੀਯੋਗਤਾ ਵਿੱਚ ਜੇਤੂ ਵਿਦਿਆਰਥਣਾਂ ਦਾ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ: ਇੱਥੋਂ ਦੇ ਨੇੜਲੇ ਪਿੰਡ ਸਨੇਟਾ ਸਥਿਤ ਸਰਕਾਰੀ ਹਾਈ ਸਕੂਲ ਵਿੱਚ ਇੱਕ ਸਮਾਗਮ ਦੌਰਾਨ ਕਰਾਟੇ ਪ੍ਰਤੀਯੋਗਤਾ ਵਿੱਚ ਜੇਤੂ ਵਿਦਿਆਰਥਣਾਂ ਦਾ ਮੈਂਡਲਾ ਅਤੇ ਨਕਦ ਇਨਾਮ ਨਾਲ ਸਨਮਾਨ ਕੀਤਾ ਗਿਆ। ਇਸ ਪ੍ਰਤੀਯੋਗਤਾ ਵਿੱਚ ਦਸਵੀਂ ਜਮਾਤ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਨੇ ਪਹਿਲਾ, ਹਰਮਨਜੋਤ ਕੌਰ ਜਮਾਤ ਨੌਵੀਂ ਨੇ ਦੂਜਾ ਅਤੇ ਸਿਮਰਨਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਰਾਟੇ ਦੀ ਸਿੱਖਿਆ ਇਸ ਲਈ ਦਿੱਤੀ ਜਾ ਰਹੀ ਹੈ ਕਿ ਲੜਕੀਆਂ ਆਪਣੀ ਸੁਰੱਖਿਆ ਆਪ ਕਰਨ ਦੇ ਯੋਗ ਬਣ ਸਕਣ। ਸਕੂਲ ਦੀ ਮੁੱਖ ਅਧਿਆਪਕਾ ਸ਼ੁਭਵੰਤ ਕੌਰ ਨੇ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਲੜਕੀਆਂ ਦੀ ਸਵੈ-ਸੁਰੱਖਿਆ ਲਈ ਸਰਕਾਰ ਦਾ ਇਹ ਬਹੁਤ ਵਧੀਆ ਉਪਰਾਲਾ ਹੈ। ਵਿਦਿਆਰਥਣਾਂ ਨੂੰ ਕਰਾਟੇ ਕੋਚ ਰਮਨਦੀਪ ਸ਼ਰਮਾਂ ਨੇ ਬੜੀ ਲਗਨ ਨਾਲ ਮਿਹਨਤ ਕਰਵਾਈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਹੀਂਪਾਲ, ਪੰਚਾਇਤ ਮੈਂਬਰ ਚਰਨਜੀਤ ਸਿੰਘ, ਜਗਜੀਤ ਕੌਰ, ਉੱਘੇ ਸਮਾਜ ਸੇਵੀ ਤੇ ਪੰਜਾਬੀ ਦੇ ਅਧਿਆਪਕ ਜਸਵੀਰ ਸਿੰਘ ਗੜਾਂਗ, ਸੁਰੇਸ਼ਪਾਲ, ਸ਼ਿੰਦਰਪਾਲ ਕੌਰ, ਰਮਿੰਦਰਪਾਲ ਕੌਰ, ਜਸਵੀਰ ਕੌਰ, ਲਵਿਨਾ ਅਤੇ ਕਰਾਟੇ ਕੋਚ ਰਮਨਦੀਪ ਸ਼ਰਮਾ ਵੀ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ