Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ 1 ਜਨਵਰੀ ਤੱਕ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ: ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 9 ਦਿਨਾਂ ਦੀਆਂ ਸਰਕਾਰੀ ਛੁੱਟੀਆਂ ਦੀ ਘੋਸ਼ਣਾ ਕੀਤੀ ਹੈ। ਅੱਜ ਦੇਰ ਸ਼ਾਮੀ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 24 ਦਸੰਬਰ ਤੋਂ 1 ਜਨਵਰੀ 2018 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 2 ਜਨਵਰੀ ਨੂੰ ਸਾਰੇ ਸਕੂਲ ਆਮ ਦਿਨਾਂ ਵਾਂਗ ਖੱੁਲ੍ਹਣਗੇ। ਇਸ ਸਬੰਧੀ ਡੀਪੀਆਈ (ਸੀਨੀਅਰ ਸੈਕੰਡਰੀ), ਡੀਪੀਆਈ (ਐਲੀਮੈਂਟਰੀ) ਅਤੇ ਸਮੂਹ ਮੰਡਲ ਸਿੱਖਿਆ ਅਫ਼ਸਰਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰਕੇ ਅੱਗੇ ਸਕੂਲ ਮੁਖੀਆਂ ਨੂੰ ਅਗਾਊਂ ਇਤਲਾਹ ਭੇਜਣ ਲਈ ਕਿਹਾ ਗਿਆ ਹੈ। ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਜਿੱਥੇ ਠੰਢ ਅਤੇ ਸੰਘਣੀ ਧੁੰਦ ਪੈਣ ਦਾ ਜ਼ੋਰ ਜ਼ਿਆਦਾ ਵਧ ਜਾਂਦਾ ਹੈ। ਜਿਸ ਕਾਰਨ ਸਕੂਲਾਂ ਵਿੱਚ ਬੱਚਿਆਂ ਦੀ ਹਾਜ਼ਰੀ ਵੀ ਘੱਟ ਜਾਂਦੀ ਹੈ। ਇਸ ਦੇ ਨਾਲ ਹੀ ਇਨ੍ਹਾਂ ਦਿਨਾਂ ਵਿੱਚ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੱਖ ਵੱਖ ਥਾਵਾਂ ’ਤੇ ਸ਼ਹੀਦੀ ਸਮਾਗਮ ਆਯੋਜਿਤ ਕੀਤੇ ਜਾਂਦੇ ਹਨ। ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ, ਅਧਿਆਪਕ ਅਤੇ ਵਿਦਿਆਰਥੀਆਂ ਨੇ ਨਤਮਸਤਕ ਹੋਣਾ ਹੁੰਦਾ ਹੈ। ਉਂਜ ਵੀ ਐਤਕੀਂ ਪੰਜਾਬ ਸਰਕਾਰ ਵੱਲੋਂ ਦਸ਼ਮੇਸ਼ ਪਿਤਾ ਦਾ 350ਵਾਂ ਪ੍ਰਕਾਸ਼ ਪੁਰਬ ਸੂਬਾ ਪੱਧਰ ’ਤੇ 24 ਦਸੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਮਨਾਇਆ ਜਾ ਰਿਹਾ ਹੈ। ਇੱਥੇ ਵੀ ਸੰਗਤ ਨੇ ਹਾਜ਼ਰੀਆਂ ਭਰਨੀਆਂ ਹਨ। ਇਨ੍ਹਾਂ ਸਾਰੇ ਹਾਲਾਤਾਂ ਨੂੰ ਦੇਖਦੇ ਹੋਏ 24 ਦਸੰਬਰ ਤੋਂ 1 ਜਨਵਰੀ ਤੱਕ ਸਾਰੇ ਸਕੂਲਾਂ ਵਿੱਚ ਛੁੱਟੀਆਂ ਕਰਨ ਦਾ ਫੈਸਲਾ ਲਿਆ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ