ਮਾਲਕਾਨਾ ਹੱਕ ਮਿਲਣ ਨਾਲ ਝੁੱਗੀ ਝੌਂਪੜੀ ਵਾਲੇ 7700 ਪਰਿਵਾਰਾਂ ਦਾ ਆਪਣੇ ਘਰ ਦਾ ਸੁਪਨਾ ਹੋਵੇਗਾ ਸਾਕਾਰ: ਮੁੱਖ ਸਕੱਤਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 22 ਜੂਨ:
ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ-‘ਬਸੇਰਾ’ ਤਹਿਤ ਅੰਮ੍ਰਿਤਸਰ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਦੋ ਥਾਵਾਂ ‘ਤੇ ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਇਥੇ ਬਸੇਰਾ ਸਕੀਮ ਅਧੀਨ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਸੰਚਾਲਨ ਕਮੇਟੀ ਦੀ ਚੌਥੀ ਮੀਟਿੰਗ ਦੌਰਾਨ ਲਿਆ ਗਿਆ। ਸ਼੍ਰੀਮਤੀ ਮਹਾਜਨ ਨੇ ਕਿਹਾ ਕਿ ਇਸ ਫੈਸਲੇ ਨਾਲ ਹੁਣ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਝੁੱਗੀ-ਝੌਂਪੜੀ ਵਾਲੀਆਂ 40 ਥਾਵਾਂ `ਤੇ ਰਹਿੰਦੇ 7700 ਪਰਿਵਾਰਾਂ ਨੂੰ ਮਾਲਕੀ ਹੱਕ ਦਿੱਤੇ ਗਏ ਹਨ।
ਇਸ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਮਾਲਕਾਨਾ ਹੱਕ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਝੁੱਗੀ ਝੌਂਪੜੀ ਵਾਸੀਆਂ ਦਾ ਆਪਣਾ ਘਰ ਹੋਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਸ ਸਬੰਧੀ ਸਰਵੇਖਣ ਮੁਕੰਮਲ ਕਰਨ ਲਈ ਵੀ ਕਿਹਾ। ਗੌਰਤਲਬ ਹੈ ਕਿ ਸ਼ਹਿਰੀ ਖੇਤਰਾਂ ਵਿੱਚ ਸੂਬਾ ਸਰਕਾਰ ਦੀ ਜ਼ਮੀਨ `ਤੇ ਝੁੱਗੀ ਝੌਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕਾਨਾ ਹੱਕ ਪ੍ਰਦਾਨ ਕਰਨਾ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਕਿਰਤ ਵਿਜੈ ਕੁਮਾਰ ਜੰਜੂਆ, ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ, ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਅਗਰਵਾਲ, ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਕੁਮਾਰ ਸਿਨਹਾ, ਸਕੱਤਰ ਮਾਲ ਵਿਭਾਗ ਮਨਵੇਸ਼ ਸਿੰਘ ਸਿੱਧੂ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…