ਸੀਬੀਆਈ ਤੋਂ ਜਾਂਚ ਵਾਪਸ ਲੈ ਕੇ ਪੰਜਾਬ ਪੁਲੀਸ ਦੀ ਸਿੱਟ ਨੂੰ ਦਿੱਤੀ ਜਾਵੇ: ਭਾਗੋਵਾਲ

ਆਗੂਆਂ ਨੇ ਸੀਬੀਆਈ ਅਦਾਲਤ ਦੇ ਬਾਹਰ ਸੀਬੀਆਈ ਜਾਂਚ ਟੀਮ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ:
ਸਿੱਖ ਜਥੇਬੰਦੀ ਦੇ ਕਾਰਕੁਨਾਂ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਨੇ ਕੌਮੀ ਜਨਰਲ ਸਕੱਤਰ ਜਥੇਦਾਰ ਕੁਲਦੀਪ ਸਿੰਘ ਭਾਗੋਵਾਲ ਦੀ ਅਗਵਾਈ ਹੇਠ ਅੱਜ ਸੀਬੀਆਈ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਸੀਬੀਆਈ ਬੇਅਦਬੀ ਮਾਮਲੇ ਵਿੱਚ ਪੰਜਾਬ ਵਿੱਚ ਸੱਤਾ ਦਾ ਨਿੱਘ ਮਾਣ ਚੁੱਕੇ ਇਕ ਰਾਜਸੀ ਪਰਿਵਾਰ ਅਤੇ ਡੇਰਾ ਸਿਰਸਾ ਦੇ ਮੁਖੀ ਬਚਾਉਣ ਲਈ ਸੋਚੀ ਸਮਝੀ ਸਾਜ਼ਿਸ਼ ਤਹਿਤ ਜਾਣਬੁੱਝ ਕੇ ਲਮਕਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸੀਬੀਆਈ ਤੋਂ ਜਾਂਚ ਵਾਪਸ ਲੈ ਕੇ ਤੁਰੰਤ ਪੰਜਾਬ ਪੁਲੀਸ ਦੀ ਸਿੱਟ ਨੂੰ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ 2015 ਵਿੱਚ ਬੇਅਦਬੀ ਮਾਮਲੇ ਦੀ ਜਾਂਚ ਸੌਂਪੀ ਗਈ ਸੀ ਲੇਕਿਨ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਇਹ ਕੇਸ ਹੁਣ ਤੱਕ ਕਿਸੇ ਕੰਢੇ ਨਹੀਂ ਲੱਗ ਸਕਿਆ। ਹੁਣ ਸੀਬੀਆਈ ਰੀਵੀਊ ਪਟੀਸ਼ਨ ਦੀ ਆੜ ਵਿੱਚ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਕੇਸ ਨੂੰ ਹੋਰ ਲਮਕਾਉਣ ਦੀ ਤਾਕ ਵਿੱਚ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਫਰਾਰ ਚੱਲ ਰਹੇ ਡਾ. ਅਦਿੱਤਿਆ ਇੰਸਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਸਚਾਈ ਸਾਹਮਣੇ ਆ ਸਕੇ।
ਇਸ ਮੌਕੇ ਅਜੈਬ ਸਿੰਘ ਬਾਕਰਪੁਰ, ਬਲਬੀਰ ਸਿੰਘ ਸੋਹਾਣਾ, ਇਕਬਾਲ ਸਿੰਘ ਬੁਰਜਸਿੰਘ ਵਾਲਾ, ਸੇਵਾ ਸਿੰਘ ਗੀਗੇਮਾਜਰਾ, ਦਰੋਗਾ ਸਿੰਘ ਚਾਂਦੀਪੁਰ, ਗੁਰਮੇਲ ਸਿੰਘ ਮਨੌਲੀ, ਨਿਰਮਲ ਸਿੰਘ ਮੀਆਂਪੁਰ, ਨਿਹਾਲ ਸਿੰਘ, ਰਣਧੀਰ ਸਿੰਘ ਮੜੌਲੀ, ਬਲਵਿੰਦਰ ਸਿੰਘ ਮੋਰਿੰਡਾ ਅਤੇ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …