nabaz-e-punjab.com

ਬੇਅਦਬੀ ਕਾਂਡ: ਸੀਬੀਆਈ ਤੋਂ ਜਾਂਚ ਵਾਪਸ ਲੈਣ ਨਾਲ ਸਿੱਖਾਂ ਨੂੰ ਇਨਸਾਫ਼ ਦੀ ਉਮੀਦ ਜਾਗੀ: ਬਡਹੇੜੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ:
ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਸੂਬਾ ਪ੍ਰਧਾਨ ਅਤੇ ਅਕਾਲੀ ਦਲ (1920) ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈਸ ਬਿਆਨ ਰਾਹੀਂ ਕੱਲ੍ਹ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਜੋ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਪ੍ਰਧਾਨ ਵੀ ਹਨ ਵੱਲੋਂ ਬਾਦਲ ਸਰਕਾਰ ਸਮੇਂ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਨੌਜਵਾਨਾਂ ਦੀ ਮੌਤ ਜਿਸ ਕਾਰਨ ਸਿੱਖ ਕੌਮ ਵਿੱਚ ਵਧਦੀ ਬੇਚੈਨੀ ਨੂੰ ਭਾਂਪਦਿਆਂ ਬਹੁਤ ਹੀ ਵਧੀਆ ਕਾਰਗੁਜ਼ਾਰੀ ਦਿਖਾਈ ਅਤੇ ਬਹਿਬਲ ਕਲਾਂ ਦੀਆਂ ਘਟਨਾਵਾਂ ਸਬੰਧੀ ਜਾਂਚ ਵਿੱਚ ਦੋਸ਼ੀ ਕਰਾਰ ਵਿਅਕਤੀਆਂ ਸਾਜਿਸ਼ਘਾੜੇ ਨੰਗੇ ਹੋ ਗਏ ਹਨ ਹੁਣ ਜਾਂਚ ਸੀਬੀਆਈ ਤੋਂ ਵਾਪਸ ਲੈ ਕੇ ਸਪੈਸ਼ਲ ਜਾਂਚ ਟੀਮ ਦਾ ਐਲਾਨ ਕਰਕੇ ਸਿੱਖ ਕੌਮ ਨੂੰ ਬਹੁਤ ਵੱਡੀ ਰਾਹਤ ਦੇਣ ਵਾਲਾ ਫੈਸਲਾ ਕੀਤਾ ਹੈ।
ਸ੍ਰੀ ਬਡਹੇੜੀ ਨੇ ਆਖਿਆ ਕਿ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਬਾਦਲ ਸਰਕਾਰ ਨੇ ਕੋਈ ਇਨਸਾਫ਼ ਦੀ ਗੱਲ ਨਹੀਂ ਕੀਤੀ ਨਾਹੀ ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਲਈ ਕੋਈ ਉਪਰਾਲਾ ਨਹੀਂ ਕੀਤਾ ਸਗੋਂ ਸਿਰਸਾ ਵਾਲ਼ੇ ਮਹਾਂ ਮੂਰਖ ਦੇ ਚੇਲਿਆਂ ਅਤੇ ਪੁਲਿਸ ਅਧਿਕਾਰੀਆਂ ਕਰਮਚਾਰੀਆਂ ਨੂੰ ਆਪਣੇ ਮੁਤਾਬਿਕ ਚਲਾਇਆ ਸਿੱਖ ਕੌਮ ਨੂੰ ਗੁੰਮਰਾਹ ਕਰਕੇ ਨਿੱਜੀ ਸਵਾਰਥਾਂ ਲਈ ਵਰਤਦੇ ਸਨ ਸਿੱਖਾਂ ਦੇ ਜਖ਼ਮਾਂ ਨੂੰ ਮੱਲਮ ਲੱਗਾਉਣ ਦੀ ਥਾਂ ਜ਼ਖਮੀ ਖੁਦ ਕੀਤਾ ਅਤੇ ਜਖ਼ਮਾਂ ਤੇ ਨਮਕ ਵੀ ਬਾਦਲਕਿਆਂ ਨੇ ਖੁਦ ਛਿੜਕਿਆ। ਸ੍ਰੀ ਬਡਹੇੜੀ ਨੇ ਆਖਿਆ ਕਿ ਆਲ ਇੰਡੀਆ ਜੱਟ ਮਹਾਂ ਸਭਾ ਇਹਨਾਂ ਗੰਭੀਰ ਮਸਲੇ ਹੱਲ ਕਰਨ ਲਈ ਵਰਤੀ ਤੀਖਣ ਬੁੱਧੀ ਅਤੇ ਦੂਰਅੰਦੇਸ਼ੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਬਾਦਲਕਿਆਂ ਤੋਂ ਸਿੱਖ ਕੌਮ ਨੂੰ ਸੁਚੇਤ ਹੋਣ ਅਤੇ ਦੂਰੀ ਬਣਉਣ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …