nabaz-e-punjab.com

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸ਼ੀਰਵਾਦ ਤੋਂ ਬਿਨਾਂ ਅਕਾਲੀ ਦਲ ਦਾ ਕੋਈ ਹੋਂਦ ਨਹੀਂ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਮੁੱਦੇ ’ਤੇ ਸਿਆਸੀ ਰੋਟੀਆਂ ਸੇਕਣ ਵਾਲੀਆਂ ਧਿਰਾਂ ਨੂੰ ਪੰਜਾਬ ਵਿੱਚ ਅਮਨ ਸ਼ਾਂਤ ਬਣਾਈ ਰੱਖਣ ਅਤੇ ਇਸ ਮਾਮਲੇ ਨੂੰ ਗਲਤ ਰੰਗਤ ਨਾ ਦੇਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਸਿੱਖੀ ਸੋਚ ਅਤੇ ਪਰੰਪਰਾਂ ਦੀ ਰਾਖੀ ਲਈ ਹੋਇਆ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਸੇਵਾ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨਾ ਪਾਰਟੀ ਦਾ ਮੁੱਢਲਾ ਫਰਜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਕਦਮ ਗੁਰੂ ਸਾਹਿਬਾਨਾਂ ਦੇ ਅਸ਼ੀਰਵਾਦ ਨਾਲ ਸ਼ੁਰੂ ਅਤੇ ਸਪੰਨ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਸ਼ੀਰਵਾਦ ਤੋਂ ਬਿਨਾਂ ਅਕਾਲੀ ਦਲ ਦੀ ਕੋਈ ਹੋਂਦ ਨਹੀਂ ਹੈ। ਲਿਹਾਜ਼ਾ ਵਿਰੋਧੀਆਂ ਨੂੰ ਅਕਾਲੀ ਆਗੂਆਂ ’ਤੇ ਝੂਠੇ ਦੋਸ਼ ਲਗਾਉਣੇ ਸੋਭਾ ਨਹੀਂ ਦਿੰਦੇ ਹਨ।
ਯੂਥ ਆਗੂ ਨੇ ਦੋਸ਼ ਲਾਇਆ ਕਿ ਕੁਝ ਲੋਕ ਆਪਣੇ ਨਿੱਜੀ ਮੁਫਾਦਾਂ ਕਰਕੇ ਪਾਰਟੀ ਨੂੰ ਗੈਰ ਪੰਥਕ ਰੰਗ ਵਿੱਚ ਰੰਗਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਇਸ ਗੱਲ ਉੱਤੇ ਇੱਕਜੁਟ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਸਜਾ ਮਿਲਣੀ ਚਾਹੀਦੀ ਹੈ ਪਰ ਕੁਝ ਰਾਜਸੀ ਲੋਕ ਇਸ ਮੁੱਦੇ ਨੂੰ ਸਿਆਸੀ ਰੰਗਤ ਦੇ ਕੇ ਆਪਸੀ ਭਾਈਚਾਰਕ ਸਾਂਝ ਨੂੰ ਲੀਰੋ ਲੀਰ ਕਰਨ ’ਤੇ ਤੁਲੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ 10 ਸਾਲ ਲਗਾਤਾਰ ਅਕਾਲੀ ਦਲ ਨੇ ਸੱਤਾ ਦਾ ਨਿੱਘ ਮਾਣਿਆ ਹੈ ਪਰ ਸੱਤਾ ਪ੍ਰਾਪਤੀ ਨਾਲ ਕੌਮ ਸੇਵਾ ਜ਼ਿਆਦਾ ਮਹੱਤਵ ਰੱਖਦੀ ਹੈ।
ਇਸ ਮੌਕੇ ਬਾਬਾ ਨਰਿੰਦਰ ਸਿੰਘ, ਬਾਬਾ ਗੁਰਮੇਲ ਸਿੰਘ, ਇਕਬਾਲ ਸਿੰਘ, ਹਰਜਿੰਦਰ ਸਿੰਘ, ਗੁਰਮੁਖ ਸਿੰਘ, ਜਸਪ੍ਰੀਤ ਸਿੰਘ, ਚਰਨਜੀਤ ਸਿੰਘ, ਸੁਖਵਿੰਦਰ ਸਿੰਘ, ਬਲਬੀਰ ਸਿੰਘ ਝਾਮਪੁਰ, ਬਲਦੇਵ ਸਿੰਘ ਢਿੱਲੋਂ, ਕੇਵਲ ਸਿੰਘ, ਸੁਰਜੀਤ ਸਿੰਘ ਰਾਜਾ, ਹਰਪ੍ਰੀਤ ਸਿੰਘ, ਜਗਤਾਰ ਸਿੰਘ ਘੜੂੰਆਂ, ਜਗਦੀਪ ਸਿੰਘ, ਹਰਦੀਪ ਸਿੰਘ, ਨਰਿੰਦਰ ਸਿੰਘ, ਗੁਰਚਰਨ ਸਿੰਘ ਅਤੇ ਮਨਪ੍ਰੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …