Share on Facebook Share on Twitter Share on Google+ Share on Pinterest Share on Linkedin ਸੜਕ ਹਾਦਸੇ ਵਿੱਚ ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ, ਟਰੱਕ ਚਾਲਕ ਮੌਕੇ ਤੋਂ ਫਰਾਰ ਰਾਧਾ ਸੁਆਮੀ ਸਤਿਸੰਗ ਭਵਨ ਨੇੜੇ ਸੋਮਵਾਰ ਨੂੰ ਬਾਅਦ ਦੁਪਹਿਰ ਵਾਪਰਿਆ ਹਾਦਸਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਪਰੈਲ: ਇੱਥੋਂ ਦੇ ਰਾਧਾ ਸੁਆਮੀ ਟਰੈਫ਼ਿਕ ਲਾਈਟ ਚੌਂਕ ਨੇੜੇ ਸੋਮਵਾਰ ਨੂੰ ਵਾਪਰੇ ਸੜਕ ਹਾਦਸੇ ਵਿੱਚ ਇਕ ਅੌਰਤ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ ਜਦੋਂਕਿ ਉਸ ਦਾ ਪਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕ ਅੌਰਤ ਦੀ ਪਛਾਣ ਦੇਵੀ ਯਾਦਵ (42) ਵਾਸੀ ਡੇਰਾਬੱਸੀ ਵਜੋਂ ਹੋਈ ਹੈ, ਜਦੋਂਕਿ ਉਸ ਦੇ ਜ਼ਖ਼ਮੀ ਪਤੀ ਸੁਧਾਮਾ ਪ੍ਰਸ਼ਾਦ ਯਾਦਵ ਨੂੰ ਵੀ ਕਾਫੀ ਸੱਟਾਂ ਲੱਗੀਆਂ ਹਨ। ਥਾਣਾ ਸੋਹਾਣਾ ਦੀ ਐਸਐਚਓ ਖੁਸ਼ਪ੍ਰੀਤ ਕੌਰ ਅਤੇ ਜਾਂਚ ਅਧਿਕਾਰੀ ਏਐਸਆਈ ਸੰਜੇ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਟਰੱਕ ਚਾਲਕ ਦੇ ਖ਼ਿਲਾਫ਼ ਵੱਖ ਵੱਖ ਧਰਾਵਾਂ ਅਧੀਨ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਹਾਦਸਾ ਗ੍ਰਸਤ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ, ਜਦੋਂਕਿ ਟਰੱਕ ਦਾ ਅਣਪਛਾਤਾ ਚਾਲਕ ਮੌਕੇ ਤੋਂ ਫਰਾਰ ਹੋਣ ਵਿੱਚ ਸਫਲ ਹੋ ਗਿਆ। ਉਨ੍ਹਾਂ ਦੱਸਿਆ ਕਿ ਸੁਧਾਮਾ ਪ੍ਰਸ਼ਾਦ ਯਾਦਵ ਅੱਜ ਬਾਅਦ ਦੁਪਹਿਰ ਆਪਣੀ ਪਤਨੀ ਦੇਵੀ ਯਾਦਵ ਸਮੇਤ ਆਪਣੇ ਐਕਟਿਵਾ ਸਕੂਟਰ ’ਤੇ ਸਵਾਰ ਹੋ ਕੇ ਡੇਰਾਬੱਸੀ ਤੋਂ ਮੁਹਾਲੀ ਵਿੱਚ ਆਰਟੀਏ ਦਫ਼ਤਰ ਆ ਰਿਹਾ ਸੀ, ਜਦੋਂ ਉਹ ਸੋਹਾਣਾ ਤੋਂ ਅੱਗੇ ਰਾਧਾ ਸੁਆਮੀ ਚੌਂਕ ਨੇੜੇ ਪੁੱਜਾ ਤਾਂ ਅਚਾਨਕ ਤੇਜ ਰਫਤਾਰ ਨਾਲ ਆ ਰਹੇ ਇਕ ਟਰੱਕ ਦੇ ਚਾਲਕ ਨੇ ਉਨ੍ਹਾਂ ਦੇ ਐਕਟਿਵਾ ਸਕੂਟਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਸਕੂਲ ਬੇਕਾਬੂ ਹੋ ਕੇ ਸੜਕ ’ਤੇ ਡਿੱਗ ਪਿਆ। ਇਸ ਦੌਰਾਨ ਟਰੱਕ ਦਾ ਟਾਇਰ ਦੇਵੀ ਯਾਦਵ ਦੇ ਸਿਰ ਉੱਤੋਂ ਦ ਲੰਘ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦਾ ਪਤੀ ਸੁਧਾਮਾ ਪ੍ਰਸ਼ਾਦ ਜ਼ਖ਼ਮੀ ਹੋ ਗਿਆ। ਉਧਰ, ਪ੍ਰਤੱਖਦਰਸ਼ੀਆਂ ਅਨੁਸਾਰ ਇਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਲੇਕਿਨ ਮੌਕੇ ’ਤੇ ਹਾਜ਼ਰ ਲੋਕਾਂ ਨੇ ਟਰੱਕ ਦਾ ਪਿੱਛਾ ਕੀਤਾ ਗਿਆ ਪ੍ਰੰਤੂ ਟਰੱਕ ਚਾਲਕ ਨੇ ਪਿੰਡ ਲਾਂਡਰਾਂ ਨੇੜੇ ਟਰੱਕ ਨੂੰ ਖੜਾ ਕਰਕੇ ਮੌਕੇ ਤੋਂ ਫਰਾਰ ਹੋ ਗਿਆ। ਜਾਂਚ ਅਧਿਕਾਰੀ ਮੁਤਾਬਕ ਜ਼ਖ਼ਮੀ ਸੁਧਾਮਾ ਪ੍ਰਸ਼ਾਦ ਯਾਦਵ ਬਨੂੜ ਵਿੱਚ ਸ਼ਰਾਬ ਦੀ ਫੈਕਟਰੀ ਵਿੱਚ ਨੌਕਰੀ ਕਰਦਾ ਹੈ ਜਦੋਂਕਿ ਉਸ ਦੀ ਪਤਨੀ ਦੇਵੀ ਯਾਦਵ ਘਰੇਲੂ ਅੌਰਤ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਹੈ। ਪੁਲੀਸ ਅਨੁਸਾਰ ਲਾਸ਼ ਦਾ ਪੋਸਟ ਮਾਰਟਮ ਭਲਕੇ ਮੰਗਲਵਾਰ ਨੂੰ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ