nabaz-e-punjab.com

ਪਿੰਡ ਕਰਤਾਰਪੁਰ ਵਿੱਚ ਜ਼ਾਅਲੀ ਰਜਿਸਟਰੀ ਕਰਵਾ ਕੇ ਜ਼ਮੀਨ ਹੜੱਪਣ ਦਾ ਦੋਸ਼, ਉਚ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 13 ਜੂਨ:
ਇੱਥੋਂ ਦੇ ਨੇੜਲੇ ਪਿੰਡ ਕਰਤਾਰਪੁਰ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਜ਼ਿੰਮੀਦਾਰ ਪਰਵਾਰ ਨਾਲ ਸਬੰਧਿਤ ਇੱਕ ਅੌਰਤ ਨੇ ਆਪਣੇ ਪੁਰਖਿਆਂ ਦੀ ਜ਼ਮੀਨ ਕੁੱਝ ਸ਼ਰਾਰਤੀ ਤੇੇ ਰਸੂਖਦਾਰ ਵਿਅਕਤੀਆਂ ਵੱਲੋਂ ਜ਼ਬਰਦਸਤੀ ਹੜੱਪਣ ਦਾ ਇਲਜ਼ਾਮ ਲਾਇਆ ਹੈ। ਪੀੜ੍ਹਤ ਅੌਰਤ ਪਰਮਜੀਤ ਕੌਰ ਪਤਨੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ 7-8 ਮਰਲੇ ਪੁਸ਼ਤੈਨੀ ਜ਼ਮੀਨ ਜੋ ਕਰਤਾਰਪੁਰ ਵਿਖੇ ਪਈ ਹੈ। ਜ਼ਮੀਨ ਕੀਮਤੀ ਹੋਣ ਕਰਕੇ ਪਿੰਡ ਦੇ ਹੀ ਕੁੱਝ ਰਸੂਖਦਾਰ ਵਿਅਕਤੀਆਂ ਨੇ ਮਾਲ ਮਹਿਕਮੇ ਦੇ ਸੀਨੀਅਰ ਅਧਿਕਾਰੀਆਂ ਪਟਵਾਰੀ ਸਵਰਨ ਸਿੰਘ ਅਤੇ ਕਾਨੂੰਨਗੋ ਰਘਵੀਰ ਸਿੰਘ ਨਾਲ ਮਿਲੀਭੁਗਤ ਰਾਹੀਂ ਕਬਜ਼ਾ ਕਰਨ ਦੀ ਤਾਕ ਵਿਚ ਹਨ। ਉਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਬੀਤੀ 28 ਅਪ੍ਰੈਲ ਦਿਨ ਐਤਵਾਰ ਨੂੰ ਜ਼ਮੀਨ ਦੀ ਨਿਸ਼ਾਨਦੇਹੀ ਦੇ ਬਹਾਨੇ ਉਨ੍ਹਾਂ ਦੇ ਘਰ ਤੇ ਹਮਲਾ ਕਰ ਦਿੱਤਾ ਜਿਸ ਵਿਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ।
ਉਨ੍ਹਾਂ ਦੱਸਿਆ ਕਿ ਉਕਤ ਵਿਆਕਤੀ ਉਸਨੂੰ ਅਤੇ ਉਸ ਦੀਆਂ ਨਾਰਾਲਗ਼ ਲੜਕੀਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਅਤੇ ਝੂਠੇ ਕੇਸ ਬਣਵਾ ਕੇ ਫਸਾਉਣ ਦੇ ਦਬਕੇ ਮਾਰ ਰਹੇ ਹਨ ਜਿਸ ਕਾਰਨ ਉਹ ਮਾਨਸਕ ਤੌਰ ਤੇ ਪ੍ਰੇਸ਼ਾਨ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਵੱਲੋਂ ਉਨ੍ਹਾਂ ਦੇ ਘਰ ਤੇ ਰਿਵਾਲਵਰ ਅਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਨ ਦੀ ਸ਼ਿਕਾਇਤ ਉਸ ਨੇ ਥਾਣਾ ਮੁੱਲਾਂਪੁਰ ਗ਼ਰੀਬਦਾਸ ਦੀ ਪੁਲਿਸ ਨੂੰ ਕਰ ਦਿੱਤੀ ਸੀ ਪਰ ਉਸ ਨੇ ਕੋਈ ਕਾਰਵਾਈ ਨਹੀਂ ਕੀਤੀ। ਪੀੜਤ ਨੇ ਪੁਲਿਸ ’ਤੇ ਵੀ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਉਹ ਜੇਰੇ ਇਲਾਜ ਸੀ ਤਾਂ ਬਿਆਨ ਦਰਜ ਕਰਨ ਆਏ ਪੁਲਿਸ ਕਰਮਚਾਰੀਆਂ ਨੇ ਦੋਸ਼ੀਆਂ ਨਾਲ ਨਜਦੀਕੀ ਰਿਸ਼ਤੇਦਾਰੀ ਹੋਣ ਕਾਰਨ ਉਨ੍ਹਾਂ ਤੋਂ ਆਪਣੀ ਮਰਜ਼ੀ ਦੇ ਬਿਆਨ ਲਿਖਕੇ ਦਸਤਖਤ ਕਰਵਾ ਲਏ।
ਪੀੜਤ ਅੌਰਤ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਨੂੰ ਪਾਰ ਕੀਤਾ ਹੋਇਆ ਹੈ ਕਿਉਂਕਿ ਉਸਦੇ ਸਹੁਰਾ ਰੁਲਦਾ ਸਿੰਘ ਦੀ 2003 ਵਿਚ ਮੌਤ ਹੋ ਗਈ ਸੀ ਪਰ ਉਕਤ ਵਿਅਕਤੀਆਂ ਨੇ ਕਿਸੇ ਹੋਰ ਵਿਆਕਤੀ ਨੂੰ ਰੁਲਦਾ ਸਿੰਘ ਬਣਾਕੇ 2005 ਵਿਚ ਉਨ੍ਹਾਂ ਦੀ ਕੁਝ ਜ਼ਮੀਨ ਦੀ ਝੂਠੀ ਰਜਿਸਟਰੀ ਵੀ ਕਰਾਈ ਸੀ ਜਿਸ ਤੇ ਅੱਜ ਵੀ ਦੋਸ਼ੀ ਕਬਜ਼ਾ ਕਰੀ ਬੈਠੇ ਹਨ ਤੇ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ। ਪੀੜਤ ਅੌਰਤ ਮਾਲ ਮਹਿਕਮੇ ਦੇ ਉਚ ਅਧਿਕਾਰੀਆਂ, ਡੀਜੀਪੀ ਪੁਲਿਸ ਅਤੇੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਉਸਦੇ ਪਰਿਵਾਰ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਕੀ ਕਹਿਣਾ ਨਾਇਬ ਤਹਿਸੀਲਦਾਰ
ਇਸ ਸਬੰਧੀ ਗੱਲਬਾਤ ਕਰਦਿਆਂ ਸਬ ਤਹਿਸੀਲ ਮਾਜਰੀ ਦੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੇ ਕਿਹਾ ਕਿ ਉਕਤ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਜਿਸ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਵੱਲੋਂ ਜਾਂਚ ਕਰਵਾਈ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…