Share on Facebook Share on Twitter Share on Google+ Share on Pinterest Share on Linkedin ਮਹਿਲਾ ਦੁਕਾਨਦਾਰ ਦਾ ਪਤੀ ਕਰੋਨਾ ਪੀੜਤ, 3 ਦਿਨ ਲਈ ਕੀਤੀ ਬੰਦ ਖੋਖਾ ਮਾਰਕੀਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ: ਇੱਥੋਂ ਦੇ ਫੇਜ਼-1 ਸਥਿਤ ਦੀ ਗੁਰੂ ਨਾਨਕ ਮਾਰਕੀਟ ਦੇ ਇੱਕ ਦੁਕਾਨਦਾਰ ਦੇ ਪਤੀ ਦੀ ਕਰੋਨਾ ਪਾਜ਼ੇਟਿਵ ਆਉਣ ’ਤੇ ਗੁਰੂ ਨਾਨਕ ਮਾਰਕੀਟ ਵੈਲਫੇਅਰ ਸੁਸਾਇਟੀ ਨੇ ਲੋਕਹਿੱਤ ਵਿੱਚ ਪੂਰੀ ਮਾਰਕੀਟ 3 ਦਿਨਾਂ ਲਈ ਬੰਦ ਰੱਖਣ ਦਾ ਫੈਸਲਾ ਲਿਆ ਹੈ। ਮਾਰਕੀਟ ਸੁਸਾਇਟੀ ਦੇ ਪ੍ਰਧਾਨ ਰਾਕੇਸ਼ ਕੁਮਾਰ ਰਿੰਕੂ ਨੇ ਦੱਸਿਆ ਕਿ ਬੀਤੇ ਦਿਨੀਂ ਮਾਰਕੀਟ ਦੀ ਮਹਿਲਾ ਦੁਕਾਨਦਾਰ ਦੇ ਪਤੀ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਹਾਲਾਂਕਿ ਮਹਿਲਾ ਦੁਕਾਨਦਾਰ ਦਾ ਪਤੀ ਚੰਡੀਗੜ੍ਹ ਦੇ ਸੈਕਟਰ-32 ਸਿਵਲ ਹਸਪਤਾਲ ਵਿੱਚ ਕੰਮ ਕਰਦਾ ਹੈ ਪ੍ਰੰਤੂ ਉਹ ਰੋਜ਼ਾਨਾ ਆਪਣੀ ਪਤਨੀ ਨੂੰ ਮਾਰਕੀਟ ਵਿੱਚ ਛੱਡਣ ਅਤੇ ਲੈਣ ਲਈ ਆਉਂਦਾ ਸੀ ਅਤੇ ਇਸ ਦੌਰਾਨ ਉਹ ਕਾਫ਼ੀ ਸਮੇਂ ਤੱਕ ਮਾਰਕੀਟ ਵਿੱਚ ਰਹਿੰਦਾ ਸੀ ਅਤੇ ਬਾਕੀ ਦੁਕਾਨਦਾਰਾਂ ਅਤੇ ਗਾਹਕਾਂ ਨੂੰ ਵੀ ਮਿਲਦਾ ਸੀ। ਉਹਨਾਂ ਦੱਸਿਆ ਕਿ ਉਸ ਦੇ ਪਤੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੇ ਉਸਦਾ ਇਲਾਜ ਸੈਕਟਰ-32 ਦੇ ਹਸਪਤਾਲ ਵਿੱਚ ਚਲ ਰਿਹਾ ਹੈ ਜਦਕਿ ਉਸਦੇ ਪਰਿਵਾਰ ਦੇ ਬਾਕੀ ਮੈਂਬਰਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਅਤੇ ਇਸ ਸਾਰੇ ਕੁੱਝ ਨੂੰ ਮੁੱਖ ਰੱਖਦਿਆਂ ਮਾਰਕੀਟ ਵੈਲਫੇਅਰ ਸੁਸਾਇਟੀ ਵਲੋੱ ਇਹ ਫੈਸਲਾ ਕੀਤਾ ਗਿਆ ਹੈ ਕਿ ਮਾਰਕੀਟ ਨੂੰ ਅਗਲੇ ਤਿੰਨ ਦਿਨਾਂ ਤਕ ਬੰਦ ਰੱਖਿਆ ਜਾਵੇ ਅਤੇ ਇਸਨੂੰ ਪੂਰੀ ਤਰ੍ਹਾਂ ਸੈਨੇਟਾਈਜ ਕਰਵਾਏ ਜਾਣ ਤੋੱ ਬਾਅਦ ਹੀ ਖੋਲ੍ਹਿਆ ਜਾਵੇ। ਉਹਨਾਂ ਦੱਸਿਆ ਕਿ ਮਾਰਕੀਟ ਵੈਲਫੇਅਰ ਸੁਸਾਇਟੀ ਵੱਲੋਂ ਮਾਰਕੀਟ ਨੂੰ ਤਿੰਨ ਦਿਨਾਂ ਤੱਕ ਬੰਦ ਰੱਖਣ ਦੇ ਫੈਸਲੇ ਦੀ ਜਾਣਕਾਰੀ ਸਥਾਨਕ ਪੁਲੀਸ ਅਤੇ ਪ੍ਰਸ਼ਾਸ਼ਨ ਨੂੰ ਦੇ ਦਿੱਤੀ ਗਈ ਹੈ ਅਤੇ ਨਾਲ ਹੀ ਸਿਵਲ ਸਰਜਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਕੋਰੋਨਾ ਮਹਾਮਾਰੀ ਦੇ ਖਤਰੇ ਨੂੰ ਮੁੱਖ ਰੱਖਦਿਆਂ ਇਸ ਮਾਰਕੀਟ ਨੂੰ ਸੈਨੇਟਾਈਜ ਕੀਤਾ ਜਾਵੇ ਤਾਂ ਜੋ ਮਾਰਕੀਟ ਦੇ ਦੁਕਾਨਦਾਰਾਂ ਦੀ ਸੁੱਰਖਿਆ ਯਕੀਨੀ ਬਣਾਈ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ