ਘਰੇਲੂ ਕਲੇਸ਼ ਤੋਂ ਤੰਗ ਅੌਰਤ ਵੱਲੋਂ ਖ਼ੁਦਕੁਸ਼ੀ ਦਾ ਯਤਨ, ਪੀਜੀਆਈ ਵਿੱਚ ਦਾਖ਼ਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 22 ਅਪਰੈਲ:
ਸਥਾਨਕ ਸ਼ਹਿਰ ਦੇ ਵਾਰਡ ਨੰਬਰ 12 ਵਿਖੇ ਬੀਤੀ ਦੇਰ ਰਾਤ ਇੱਕ ਅੌਰਤ ਨੇ ਘਰੇਲੂ ਕਲੇਸ਼ ਤੋਂ ਤੰਗ ਆ ਕੇ ਖ਼ੁਦ ਨੂੰ ਅੱਗ ਲਗਾ ਕੇ ਆਤਮ ਹੱਤਿਆ ਦੀ ਕੋਸ਼ਿਸ਼ ਕੀਤੀ ਗਈ। ਜਿਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੋਂ ਡਾਕਟਰਾਂ ਨੇ ਮੁੱਢਲੀ ਮੈਡੀਕਲ ਸਹਾਇਤਾ ਦੇਣ ਮਗਰੋਂ ਉਸ ਨੂੰ ਇਲਾਜ਼ ਲਈ ਪੀ.ਜੀ.ਆਈ ਹਸਪਤਾਲ ਚੰਡੀਗੜ੍ਹ ਵਿੱਚ ਰੈਫਰ ਕਰ ਦਿੱਤਾ। ਇਕੱਤਰ ਜਾਣਕਾਰੀ ਅਨੁਸਾਰ ਰੇਖਾ ਪਤਨੀ ਸ਼ਿਵ ਕੁਮਾਰ ਵਾਸੀ ਵਾਰਡ ਨੰਬਰ 12 ਕੁਰਾਲੀ ਆਪਣੇ ਪਤੀ ਨਾਲ ਅਣਬਣ ਹੋਣ ਕਾਰਨ ਕੁਝ ਸਮੇਂ ਤੋਂ ਪ੍ਰੇਸ਼ਾਨ ਰਹਿੰਦੀ ਸੀ। ਉਸ ਨੇ ਬੀਤੀ ਰਾਤ 10 ਵਜੇ ਦੇ ਕਰੀਬ ਖੁਦ ਨੂੰ ਅੱਗ ਲਗਾ ਲਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਐਂਬੂਲੈਂਸ 108 ਦੇ ਕਰਮਚਾਰੀਆਂ ਨੇ ਮੌਕੇ ਤੇ ਪਹੁੰਚ ਕੇ ਅੌਰਤ ਨੂੰ ਬਚਾਇਆ ਤੇ ਮੁੱਢਲੀ ਸਹਾਇਤਾ ਦੇਣ ਉਪਰੰਤ ਅੌਰਤ ਨੂੰ ਸਿਵਲ ਹਸਪਤਾਲ ਕੁਰਾਲੀ ਲਿਆਂਦਾ ਗਿਆ। ਜਿੱਥੋਂ ਡਾਕਟਰਾਂ ਨੇ ਅੌਰਤ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਪੀ.ਜੀ.ਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਇਸ ਮੌਕੇ ਡਾ. ਗੁਰਅਮ੍ਰਿਤਪਾਲ ਸਿੰਘ ਤੇ ਡਰਾਈਵਰ ਸੁਖਜਿੰਦਰ ਸਿੰਘ ਨੇ ਅੌਰਤ ਨੂੰ ਅੱਗ ਤੋਂ ਬਚਾਉਣ ਉਪਰੰਤ 108 ਐਂਬੂਲੈਂਸ ਰਾਂਹੀ ਚੰਡੀਗੜ੍ਹ ਪਹੁੰਚਾਇਆ। ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …