Share on Facebook Share on Twitter Share on Google+ Share on Pinterest Share on Linkedin ਸੈਕਟਰ-77 ਵਿੱਚ ਸੈਰ ਕਰ ਰਹੀ ਅੌਰਤ ਨੂੰ ਪਾਲਤੂ ਕੁੱਤੇ ਨੇ ਕੱਟਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ: ਇੱਥੋਂ ਦੇ ਸੈਕਟਰ-77 ਵਿੱਚ ਇੱਕ ਅੌਰਤ ਨੂੰ ਆਪਣੇ ਘਰ ਦੇ ਬਾਹਰ ਸੜਕ ’ਤੇ ਸੈਰ ਕਰਨਾ ਕਾਫੀ ਮਹਿੰਗਾ ਪੈ ਗਿਆ। ਰਣਧੀਰ ਕੌਰ (55) ਨੂੰ ਉਨ੍ਹਾਂ ਦੇ ਗੁਆਂਢੀਆਂ ਦੇ ਪਾਲਤੂ ਕੁੱਤੇ ਨੇ ਕੱਟ ਲਿਆ। ਜਿਸ ਕਾਰਨ ਉਹ ਜ਼ਖ਼ਮੀ ਹੋ ਗਈ। ਇਹ ਜਾਣਕਾਰੀ ਦਿੰਦਿਆਂ ਕਿਸਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਸ ਦੀ ਪਤਨੀ ਰਣਧੀਰ ਕੌਰ ਘਰ ਦੇ ਅੱਗੇ ਸੈਰ ਕਰ ਰਹੀ ਸੀ। ਇਸ ਦੌਰਾਨ ਉਨ੍ਹਾਂ ਦੇ ਗੁਆਂਢੀ ਵੱਲੋਂ ਰੱਖੇ ਹੋਏ ਪਾਲਤੂ ਕੁੱਤੇ ਨੇ ਉਸ ਉੱਤੇ ਹਮਲਾ ਕਰ ਦਿੱਤਾ। ਪਾਲਤੂ ਕੁੱਤੇ ਨੇ ਉਸ ਦੀ ਪਤਨੀ ਦੀਆਂ ਦੋਵੇਂ ਬਾਹਾਂ ਨੂੰ ਦੋ ਥਾਵਾਂ ਤੋਂ ਕੱਟਿਆ ਹੈ। ਕੁੱਤੇ ਨੇ ਉਨ੍ਹਾਂ ਦੇ ਪੇਟ ਨੂੰ ਵੀ ਕੱਟਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਪੇਟ ਉੱਤੇ ਬੈਲਟ ਬੰਨੀ ਹੋਣ ਕਾਰਨ ਉਸ ਦਾ ਬਚਾਅ ਹੋ ਗਿਆ ਲੇਕਿਨ ਪੀੜਤ ਅੌਰਤ ਦੇ ਕੱਪੜੇ ਫੱਟ ਗਏ। ਉਨ੍ਹਾਂ ਦੱਸਿਆ ਕਿ ਉਸ ਦੀ ਪਤਨੀ ਵੱਲੋਂ ਰੌਲਾ ਪਾਉਣ ’ਤੇ ਉਨ੍ਹਾਂ ਦੇ ਗੁਆਂਢੀ ਬਾਹਰ ਆਏ ਅਤੇ ਉਨ੍ਹਾਂ ਨੇ ਆਪਣਾ ਖੁੱਲ੍ਹਾ ਛੱਡਿਆ ਹੋਇਆ ਪਾਲਤੂ ਕੁੱਤਾ ਫੜ ਕੇ ਬੰਨ੍ਹ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਥਾਣਾ ਸੋਹਾਣਾ ਵਿੱਚ ਗੁਆਂਢੀਆਂ ਦੇ ਖ਼ਿਲਾਫ਼ ਸ਼ਿਕਾਇਤ ਦਿੱਤੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ