nabaz-e-punjab.com

ਪੀਜੀ ਵਿੱਚ ਰਹਿੰਦੀ ਲੜਕੀ ਵੱਲੋਂ ਅੌਰਤ ’ਤੇ ਜ਼ਬਰਦਸਤੀ ਦੇਹ ਵਪਾਰ ਦੇ ਧੰਦੇ ਵਿੱਚ ਧੱਕਣ ਦਾ ਦੋਸ਼

ਦੇਹ ਵਪਾਰ ਦਾ ਧੰਦਾ ਨਾ ਕਰਨ ’ਤੇ ਅੌਰਤ ਵੱਲੋਂ ਸਾਥੀਆਂ ਸਮੇਤ ਲੜਕੀ ਦੇ ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਕੀਤੀ

ਪੀੜਤ ਲੜਕੀ ਦਾ ਐਕਟਿਵਾ ਅਤੇ ਮੋਬਾਈਲ ਵੀ ਖੋਹਿਆ, ਪੀੜਤ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ, ਪੁਲੀਸ ਨੇ ਦੋਵੇਂ ਧਿਰਾਂ ਨੂੰ ਥਾਣੇ ਸੱਦਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਇੱਥੋਂ ਦੇ ਫੇਜ਼-9 ਵਿੱਚ ਪੀਜੀ ਵਿੱਚ ਰਹਿੰਦੀ ਸੰਗਰੂਰ ਦੀ ਵਸਨੀਕ ਇੱਕ ਲੜਕੀ ਨੇ ਸਥਾਨਕ ਫੇਜ਼-11 ਦੀ ਵਸਨੀਕ ਇੱਕ ਅੌਰਤ ’ਤੇ ਉਸ ਨੂੰ ਜ਼ਬਰਦਸਤੀ ਦੇਹ ਵਪਾਰ ਦੇ ਧੰਦੇ ਵਿੱਚ ਪਾਉਣ ਦਾ ਦੋਸ਼ ਲਾਇਆ ਹੈ। ਪੀੜਤ ਲੜਕੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਉਸ ਵੱਲੋਂ ਦੇਹ ਵਪਾਰ ਦਾ ਧੰਦਾ ਕਰਨ ਤੋਂ ਇਨਕਾਰ ਕਰਨ ’ਤੇ ਉਕਤ ਦਲਾਲ ਅੌਰਤ ਨੇ ਆਪਣੇ ਦੋ ਹੋਰ ਸਾਥੀਆਂ ਨਾਲ ਸਮੇਤ ਉਸ ਦੇ ਕਮਰੇ ਵਿੱਚ ਜ਼ਬਰਦਸਤੀ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦੀ ਐਕਟਿਵਾ ਅਤੇ ਮੋਬਾਈਲ ਖੋਹ ਕੇ ਲੈ ਗਏ।
ਪੁਲੀਸ ਨੂੰ ਸ਼ਿਕਾਇਤ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਪੀੜਤ ਲੜਕੀ ਨੇ ਦੱਸਿਆ ਕਿ ਉਹ ਇੱਥੇ ਫੇਜ਼-9 ਵਿੱਚ ਪੀਜੀ ਵਿੱਚ ਰਹਿੰਦੀ ਹੈ। ਕੁਝ ਸਮਾਂ ਉਹ ਆਪਣੀ ਕਿਸੇ ਸਹੇਲੀ ਰਾਹੀਂ ਫੇਜ਼-11 ਦੀ ਵਸਨੀਕ ਇੱਕ ਅੌਰਤ ਦੇ ਸੰਪਰਕ ਵਿੱਚ ਆਈ ਸੀ। ਜਿਸ ਨੇ ਉਸ ਨੂੰ ਪੈਸਿਆਂ ਦਾ ਲਾਲਚ ਦੇ ਕੇ ਦੇਹ ਵਪਾਰ ਦੇ ਧੰਦੇ ਵਿੱਚ ਪਾ ਦਿੱਤਾ। ਉਕਤ ਅੌਰਤ ਰਾਹੀਂ ਉਸ ਨੇ ਕਈ ਕਮੇਟੀਆਂ ਵੀ ਪਾਈਆਂ ਸਨ। ਲੜਕੀ ਦਾ ਕਹਿਣਾ ਹੈ ਕਿ ਕੁਝ ਸਮੇਂ ਬਾਅਦ ਉਸ ਨੂੰ ਲੱਗਿਆ ਕਿ ਉਹ ਇਸ ਦਲਦਲ ਵਿੱਚ ਫਸਦੀ ਜਾ ਰਹੀ ਹੈ ਤਾਂ ਉਸ ਨੇ ਇਹ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਦਲਾਲ ਅੌਰਤ ਨੇ ਉਸ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਚਾਕੂ ਦੀ ਨੋਕ ’ਤੇ ਗੱਡੀ ਵਿੱਚ ਬਿਠਾ ਕੇ ਲੈ ਗਏ, ਜਿੱਥੇ ਉਸ ਦੀ ਵੀਡੀਓ ਵੀ ਬਣਾਈ ਗਈ। ਉਸ ਨੇ ਦੋਸ਼ ਲਾਇਆ ਕਿ ਦਲਾਲ ਅੌਰਤ ਤੇ ਸਾਥਆਂ ਨੇ ਉਸਦੀ ਐਕਟਿਵਾ ਅਤੇ ਮੋਬਾਈਲ ਖੋਹ ਲਿਆ ਅਤੇ ਬਾਅਦ ਵਿੱਚ ਉਸ ਨੂੰ ਉਸਦੇ ਘਰ ਦੇ ਬਾਹਰ ਸੁੱਟ ਦਿੱਤਾ। ਬਾਅਦ ਉਹ ਜ਼ਖ਼ਮੀ ਹਾਲਤ ਕਿਸੇ ਤਰ੍ਹਾਂ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹੋ ਗਈ।
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਇੰਸਪੈਕਟਰ ਰਾਜੀਵ ਕੁਮਾਰ ਨੇ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲੀਸ ਵੱਲੋਂ ਦੋਵਾਂ ਧਿਰਾਂ ਨੂੰ ਥਾਣੇ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਵੱਖ ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ ਅਤੇ ਜਾਂਚ ਤੋਂ ਬਾਅਦ ਕਾਨੂੰਨੀ ਰਾਇ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…