ਸੈਕਟਰ-78 ਦੀਆਂ ਬੀਬੀਆਂ ਨੇ ਆਜ਼ਾਦ ਉਮੀਦਵਾਰ ਮੇਜਰ ਸਿੰਘ ਦੀ ਚੋਣ ਮੁਹਿੰਮ ਭਖਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਰੈਂਜ਼ੀਡੈਂਟ ਵੈਲਫੇਅਰ ਅਤੇ ਡਿਵੈਲਪਮੈਂਟ ਕਮੇਟੀ ਸੈਕਟਰ-78 ਦੇ ਸੀਨੀਅਰ ਮੀਤ ਪ੍ਰਧਾਨ ਅਤੇ ਇੱਥੋਂ ਦੇ ਵਾਰਡ ਨੰਬਰ-40 ਤੋਂ ਆਜ਼ਾਦ ਉਮੀਦਵਾਰ ਮੇਜਰ ਸਿੰਘ ਨੇ ਆਪਣੀ ਚੋਣ ਮੁਹਿੰਮ ਤੇਜ ਕਰ ਦਿੱਤੀ ਹੈ। ਸੈਕਟਰ-78 ਦੀਆਂ ਬੀਬੀਆਂ ਨੇ ਮੇਜਰ ਸਿੰਘ ਦੇ ਸਮਾਜ ਸੇਵੀ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਦੀ ਚੋਣ ਮੁਹਿੰਮ ਪੂਰੀ ਭਖਾ ਦਿੱਤੀ ਹੈ। ਮੇਜਰ ਸਿੰਘ ਦੇ ਹੱਕ ਵਿੱਚ ਕੀਤੀ ਚੋਣ ਮੀਟਿੰਗ ਨੂੰ ਰੈਂਜ਼ੀਡੈਂਟ ਵੈਲਫੇਅਰ ਅਤੇ ਡਿਵੈਲਪਮੈਂਟ ਕਮੇਟੀ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ, ਵਿੱਤ ਸਕੱਤਰ ਰਮਨੀਕ ਸਿੰਘ, ਉੱਘੇ ਟਰੇਡ ਯੂਨੀਅਨ ਆਗੂ ਸੱਜਣ ਸਿੰਘ ਬੈਂਸ ਨੇ ਵੀ ਸੰਬੋਧਨ ਕੀਤਾ।
ਮੀਟਿੰਗ ਵਿੱਚ ਹਰਦੀਪ ਕੌਰ, ਅੰਮ੍ਰਿਤਪਾਲ ਕੌਰ, ਕੁਲਵੰਤ ਕੌਰ, ਬਲਵਿੰਦਰ ਕੌਰ, ਪਲਵਿੰਦਰ ਕੌਰ, ਰਾਜਪਾਲ ਕੌਰ, ਸਵਰਨ ਲਤਾ, ਰੇਖਾ, ਰੇਸ਼ਮ ਕੌਰ, ਮਾਇਆ, ਸੁਰਿੰਦਰ ਕੌਰ, ਮਨਜੀਤ ਕੌਰ, ਹਰਬੰਸ ਕੌਰ, ਰਜਿੰਦਰ ਕੌਰ, ਮਨਪ੍ਰੀਤ ਕੌਰ, ਸੰਤੋਸ਼ ਕੌਰ, ਗੁਰਮੇਲ ਕੌਰ, ਮਨਦੀਪ ਕੌਰ, ਸੀਮਾ ਸ਼ਰਮਾ, ਸੀਬਾ ਕੰਬੋਜ, ਜਸਵਿੰਦਰ ਕੌਰ, ਗੁਰਵਿੰਦਰ ਕੌਰ, ਹਰਜਿੰਦਰ ਕੌਰ, ਸੁਰਿੰਦਰ ਕੌਰ, ਡਿੰਪਲ, ਸੁਖਵਿੰਦਰ ਕੌਰ, ਨੀਲਮ ਕਪੂਰ ਉਪਮਾ, ਕੁਲਵੀਰ ਕੌਰ, ਗੀਤਾਂਜਲੀ, ਸੁਖਦੇਵ ਕੌਰ, ਸਤਵਿੰਦਰ ਕੌਰ, ਰਵਿੰਦਰ ਕੌਰ, ਜਸਵੀਰ ਕੌਰ, ਰੋਜੀ, ਸੁਖਵੰਤ ਕੌਰ, ਕੁਲਜੀਤ ਕੌਰ ਅਤੇ ਅਮਰਜੀਤ ਕੌਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…