ਬੀਬੀਆਂ ਨੇ ਸੰਭਾਲਿਆ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਦੀ ਚੋਣ ਮੁਹਿੰਮ ਦਾ ਮੋਰਚਾ

ਮਹਿਲਾ ਆਗੂਆਂ ਨੇ ਵਰ੍ਹਦੇ ਮੀਂਹ ਵਿੱਚ ਸ਼ਹਿਰੀ ਖੇਤਰ ’ਚ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਮੁਹਾਲੀ ਤੋਂ ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਦੇ ਹੱਕ ਵਿੱਚ ਚੋਣ ਪ੍ਰਚਾਰ ਦਾ ਮੋਰਚਾ ਬੀਬੀਆਂ ਨੇ ਸੰਭਾਲ ਲਿਆ ਹੈ। ਭਾਜਪਾ ਆਗੂ ਦੀ ਪਤਨੀ ਪੂਜਾ ਵਸ਼ਿਸ਼ਟ, ਜ਼ਿਲ੍ਹਾ ਪ੍ਰਧਾਨ ਪੂਨਮ ਕੋਹਲੀ, ਵਿਸ਼ਾਲੀ ਕਾਂਸਲ, ਵੰਦਨਾ ਜ਼ਿੰਦਲ, ਤਮੰਨਾ ਕਥੂਰੀਆ, ਮੋਨਿਕਾ ਧਨੋਆ, ਮੀਨੂ ਧੀਮਾਨ ਅਤੇ ਵਿਭਾ ਨੇ ਅੱਜ ਵਰ੍ਹਦੇ ਮੀਂਹ ਵਿੱਚ ਇੱਥੋਂ ਦੇ ਫੇਜ਼-3ਬੀ2, ਫੇਜ਼-5, ਫੇਜ਼-4 ਅਤੇ ਹੋਰਨਾਂ ਥਾਵਾਂ ’ਤੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ।
ਇਸ ਮੌਕੇ ਪੂਜਾ ਵਸ਼ਿਸ਼ਟ, ਪੂਨਮ ਕੋਹਲੀ ਅਤੇ ਵਿਸ਼ਾਲੀ ਕਾਂਸਲ ਨੇ ਦਾਅਵਾ ਕੀਤਾ ਕਿ ਸ਼ਹਿਰੀ ਖੇਤਰ ਅਤੇ ਪਿੰਡਾਂ ਵਿੱਚ ਭਾਜਪਾ ਦੀ ਚੋਣ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ ਲੋਕ ਆਪ ਮੁਹਾਰੇ ਭਾਜਪਾ ਨਾਲ ਜੁੜ ਰਹੇ ਹਨ ਅਤੇ ਬਿਨਾਂ ਸ਼ਰਤ ਸਮਰਥਨ ਦੇ ਰਹੇ ਹਨ। ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮੁਹਾਲੀ ਹਲਕੇ ਵਿੱਚ ਵਿਕਾਸ ਕੰਮਾਂ ਵਿੱਚ ਵੱਡੇ ਪੱਧਰ ’ਤੇ ਖੜੋਤ ਆਈ ਹੈ ਕਿਉਂਕਿ ਹੁਕਮਰਾਨਾਂ ਨੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਵੱਲ ਧਿਆਨ ਦੇਣ ਦੀ ਥਾਂ ਸਿਰਫ਼ ਆਪਣੇ ਪਰਿਵਾਰਾਂ ਨੂੰ ਤਰਜ਼ੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਸਮੇਤ ਸੂਬੇ ਪੰਜਾਬ ਅੰਦਰ ਅੌਰਤਾਂ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਇੱਥੋਂ ਤੱਕ ਪਿਛਲੇ ਦਿਨੀਂ ਪੰਜਾਬ ਦੌਰੇ ’ਤੇ ਆਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾ ਕੇ ਵਾਪਸ ਜਾਣਾ ਪਿਆ।
ਇਸ ਮੌਕੇ ਭਾਜਪਾ ਆਗੂ ਅਰੁਣ ਸ਼ਰਮਾ, ਸਾਬਕਾ ਕੌਂਸਲਰ ਅਸ਼ੋਕ ਝਾਅ, ਵਿਵੇਕ ਕ੍ਰਿਸ਼ਨ ਜੋਸ਼ੀ, ਗੁਰਬਖ਼ਸ਼ ਸਿੰਘ, ਮੰਡਲ ਪ੍ਰਧਾਨ ਸੋਹਨ ਸਿੰਘ, ਮਨੋਜ ਕੁਮਾਰ, ਰਮੇਸ਼ ਵਰਮਾ, ਜਤਿੰਦਰ ਗੋਇਲ, ਸੰਜੇ ਕੁਮਾਰ, ਆਸ਼ੂਤੋਸ਼, ਰਮੇਸ਼ ਕੁਮਾਰ, ਸੰਜੂ, ਰਾਕੇਸ਼ ਕੁਮਾਰ, ਅਨੀਤ ਗੋਇਲ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…