nabaz-e-punjab.com

ਮਹਿਲਾ ਦਿਵਸ: ਚੋਣਾਂ ਤੇ ਰਾਜਨੀਤੀ ਵਿੱਚ ਅੌਰਤਾਂ ਦੀ ਭੂਮਿਕਾ ਵਿਸ਼ੇ ’ਤੇ ਹੋਵੇਗਾ ਮੁਕਾਬਲਾ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਮਹਿਲਾ ਵੋਟਰਾਂ ਲਈ ਹੋਵੇਗਾ ‘ਮੁਕਾਬਲਾ ਬੋਲੀਆਂ ਦਾ’

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ:
ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਚੋਣ ਸਾਖਰਤਾ ਕਲੱਬ ਦੇ ਇੰਚਾਰਜਾਂ ਅਤੇ ਕੈਂਪਸ ਅੰਬੈਸਡਰਾਂ ਲਈ ਇੱਕ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਹ ਮੁਕਾਬਲਾ 8 ਮਾਰਚ ਨੂੰ ਸਵੇਰੇ 11 ਵਜੇ ‘ਚੋਣਾਂ ਤੇ ਰਾਜਨੀਤੀ ਵਿੱਚ ਅੌਰਤਾਂ ਦੀ ਭੂਮਿਕਾ’ ਵਿਸ਼ੇ ’ਤੇ ਹੋਵੇਗਾ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਕੁੱਲ 50 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ।
ਇਸ ਮੁਕਾਬਲੇ ਦਾ ਲਿੰਕ ਸਵੇਰੇ 10:50 ’ਤੇ ਮੁੱਖ ਚੋਣ ਅਫ਼ਸਰ ਦੇ ਫੇਸਬੁੱਕ ਅਤੇ ਟਵਿੱਟਰ ’ਤੇ ਸਾਂਝਾ ਕੀਤਾ ਜਾਵੇਗਾ। ਦੋਵੇਂ ਸ਼੍ਰੇਣੀਆਂ ਲਈ ਲਿੰਕ ਵੱਖ-ਵੱਖ ਹੋਣਗੇ। ਕੁਇਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮ੍ਹਾ ਕਰਵਾਉਣਾ ਹੋਵੇਗਾ। ਕੁਇਜ਼ 30 ਮਿੰਟ ਤੋਂ ਬਾਅਦ ਜਮ੍ਹਾ ਨਹੀਂ ਕਰਨ ਦਿੱਤਾ ਜਾਵੇਗਾ। ਜੇਤੂਆਂ ਦਾ ਐਲਾਨ ਉਸੇ ਦਿਨ ਸ਼ਾਮ ਨੂੰ 4 ਵਜੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਫੇਸਬੁੱਕ ਲਾਈਵ ਰਾਹੀਂ ਕੀਤਾ ਜਾਵੇਗਾ। ਜੇਤੂਆਂ ਨੂੰ ਪਹਿਲਾ ਇਨਾਮ 1 ਹਜ਼ਾਰ ਰੁਪਏ, ਦੂਜਾ ਇਨਾਮ 800 ਰੁਪਏ ਅਤੇ ਤੀਜਾ ਇਨਾਮ 600 ਰੁਪਏ ਦਿੱਤਾ ਜਾਵੇਗਾ। ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ।
ਉਧਰ, ਪੰਜਾਬ ਦੇ ਮੁੱਖ ਚੋਣ ਅਫ਼ਸਰ ਵੱਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਮਹਿਲਾ ਵੋਟਰਾਂ ਲਈ ਇੱਕ ਬੋਲੀ ਮੁਕਾਬਲਾ, ਜਿਸ ਦਾ ਨਾਂ ‘ਮੁਕਾਬਲਾ ਬੋਲੀਆਂ ਦਾ’ ਰੱਖਿਆ ਗਿਆ ਹੈ। ਇਸ ਮੁਕਾਬਲੇ ਦਾ ਵਿਸ਼ਾ ਮਹਿਲਾਵਾਂ, ਵੋਟ ਅਤੇ ਲੋਕਤੰਤਰ ਹੈ। ਮੁਕਾਬਲੇ ਵਿੱਚ ਭਾਗ ਲੈਣ ਲਈ ਮਹਿਲਾ ਵੋਟਰ ਆਪਣੀਆਂ ਬੋਲੀਆਂ ਆਪਣੇ ਜ਼ਿਲ੍ਹੇ ਦੇ ਤਹਿਸੀਲਦਾਰ ਨੂੰ ਭਲਕੇ 7 ਮਾਰਚ ਨੂੰ ਰਾਤ 12 ਵਜੇ ਤੱਕ 5-mail 94 etsas0punjab.gov.in ’ਤੇ ਭੇਜ ਸਕਦੀਆਂ ਹਨ। ਜ਼ਿਲ੍ਹੇ ’ਚੋਂ ਤਿੰਨ ਮਹਿਲਾ ਵੋਟਰ ਜੇਤੂਆਂ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…