Nabaz-e-punjab.com

ਮਹਿਲਾ ਦਿਵਸ: ਖਾਲਸਾ ਕਾਲਜ ਮੁਹਾਲੀ ਵਿੱਚ ਉੱਦਮੀ ਅੌਰਤਾਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਇੱਥੋਂ ਦੇ ਫੇਜ਼-3ਏ ਸਥਿਤ ਖਾਲਸਾ ਕਾਲਜ (ਅੰਮ੍ਰਿਤਸਰ) ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼ ਵਿੱਚ ਵੀਰਵਾਰ ਨੂੰ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ। ਕਾਲਜ ਦੇ ਵਿਦਿਆਰਥੀਆਂ ਨੇ ਨਾਰੀ ਸਸ਼ਕਤੀਕਰਨ ਦੇ ਵਿਸ਼ਾ ’ਤੇ ਆਧਾਰਿਤ ਪੋਸਟਰ ਮੇਕਿੰਗ, ਰੰਗਦਾਰ ਮੇਕਿੰਗ ਅਤੇ ਰੰਗੋਲੀ ਵਰਗੀ ਰੋਚਕ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਵੱਲੋਂ ਸਮਾਜ ਭਲਾਈ ਦੇ ਕੰਮਾਂ ਵਿੱਚ ਜੱੁਟੀਆਂ ਉੱਦਮੀ ਅੌਰਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਹਾਸਲ ਕਰਨ ਵਾਲੀਆਂ ਅੌਰਤਾਂ ਵਿੱਚ ਪੰਜਾਬ ਪੁਲੀਸ ਦੀ ਡੀਐਸਪੀ (ਐਨਆਰਆਈ ਵਿੰਗ) ਦਪਿੰਦਰ ਕੌਰ ਅਤੇ ਡੀਐਸਪੀ (ਬਟਾਲੀਅਨ 82) ਮਨਦੀਪ ਕੌਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਅਵਨੀਤ ਕੌਰ, ਤੰਬਾਕੂ ਵਿਰੁੱਧ ਸੰਘਰਸ਼ਸ਼ੀਲ ਸੰਸਥਾ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਤੇ ਗਰਲਜ਼ ਰਾਈਜਸ ਫਾਰ ਮੁਹਾਲੀ ਦੀ ਪ੍ਰਧਾਨ ਓਪਿੰਦਰਪ੍ਰੀਤ ਕੌਰ ਗਿੱਲ ਅਤੇ ਮੀਤ ਪ੍ਰਧਾਨ ਸੁਰਜੀਤ ਕੌਰ ਸੈਣੀ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਕੌਰ ਬਰਾੜ, ਸੁਚੇਤਕ ਸਕੂਲ ਆਫ਼ ਐਕਟਿੰਗ ਦੀ ਮੁਖੀ ਅਨੀਤਾ ਸਬਦੀਸ਼ ਅਤੇ ਸਕਿਨ ਤੇ ਲੇਜ਼ਰ ਕਲੀਨਿਕ ਦੀ ਡਾ. ਮੋਨਿਕਾ ਮਿੱਤਲ ਸ਼ਾਮਲ ਹਨ। ਜਿਨ੍ਹਾਂ ਨੂੰ ਇਕ ਇਕ ਸ਼ਾਨਦਾਰ ਲੋਈ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਇਸ ਤੋਂ ਇਲਾਵਾ ਵੱਖ ਵੱਖ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਤੋਂ ਪਹਿਲਾਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਅਵਨੀਤ ਕੌਰ ਨੇ ਸ਼ਮਾਂ ਰੌਸ਼ਨ ਕਰਨ ਦੀ ਰਸਮ ਨਿਭਾਈ। ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਨੇ ਕਿਹਾ ਕਿ ਅੌਰਤਾਂ ਦੇ ਸਹਿਯੋਗ ਤੋਂ ਬਿਨਾਂ ਸੰਸਾਰ ਦੀ ਸੰਰਚਨਾ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਧੀਆਂ ਨੂੰ ਬੋਝ ਨਾ ਸਮਝਣ ਸਗੋਂ ਉਨ੍ਹਾਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾ ਕੇ ਆਪਣੇ ਪੈਰਾਂ ’ਤੇ ਖੜਾ ਹੋਣ ਦੇ ਯੋਗ ਬਣਾਉਣ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…