11 ਮਹਿਲਾ ਮੁਲਾਜ਼ਮਾਂ ਦੀ ਭੁੱਖ ਹੜਤਾਲ ਖ਼ਤਮ, ਕੱਚੇ ਮੁਲਾਜ਼ਮਾਂ ਦੀ ਸੂਬਾ ਪੱਧਰੀ ਰੈਲੀ ਅੱਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਨਵੰਬਰ:
ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਅਸੀਸ ਜੁਲਾਹਾ, ਰਜਿੰਦਰ ਸਿੰਘ ਸੰਧਾ, ਵਿਕਾਸ ਕੁਮਾਰ, ਪ੍ਰਵੀਨ ਸ਼ਰਮਾ, ਹਰਪ੍ਰੀਤ ਸਿੰਘ ਅਤੇ ਦਵਿੰਦਰਜੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਕੱਚੇ ਦਫ਼ਤਰੀ ਕਾਮਿਆਂ ਦਾ ਧਰਨਾ ਸ਼ੁੱਕਰਵਾਰ ਨੂੰ ਵੀ ਦਿਨ ਵੀ ਰਿਹਾ ਜਦੋਂਕਿ ਦਫ਼ਤਰੀ ਸਟਾਫ਼ ਦੀਆਂ 11 ਮਹਿਲਾ ਮੁਲਾਜ਼ਮਾਂ ਦੀ 24 ਘੰਟੇ ਦੀ ਭੁੱਖ-ਹੜਤਾਲ ਖ਼ਤਮ ਹੋ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਰਵੱਈਏ ਨੂੰ ਦੇਖਦੇ ਹੋਏ ਕੱਚੇ ਮੁਲਾਜ਼ਮਾਂ ਵੱਲੋਂ 27 ਨਵੰਬਰ ਨੂੰ ਸਿੱਖਿਆ ਭਵਨ ਦੇ ਬਾਹਰ ਸੂਬਾ ਪੱਧਰੀ ਰੈਲੀ ਕਰਕੇ ਹੁਕਮਰਾਨਾਂ ਅਤੇ ਸਿੱਖਿਆ ਅਧਿਕਾਰੀਆਂ ਦਾ ਪਿੱਟ ਸਿਆਪਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਅਤੇ ਮਿਡ-ਡੇਅ-ਮੀਲ ਤਹਿਤ ਸਿੱਖਿਆ ਵਿਭਾਗ ਦੇ ਦਫ਼ਤਰਾਂ ਵਿੱਚ ਪਿਛਲੇ 12-14 ਸਾਲਾਂ ਤੋਂ ਲਗਾਤਾਰ ਮੁਲਾਜ਼ਮ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਸਰਕਾਰ ਨੇ ਹੁਣ ਤੱਕ ਆਰਡਰ ਜਾਰੀ ਨਹੀਂ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ 8886 ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ 1 ਅਪਰੈਲ 2018 ਨੂੰ ਰੈਗੂਲਰ ਕਰ ਦਿੱਤਾ ਸੀ ਪਰ ਦਫ਼ਤਰੀ ਕਰਮਚਾਰੀਆਂ ਨੂੰ ਅਣਗੌਲਿਆ ਕੀਤਾ ਗਿਆ। ਵਿੱਤ ਵਿਭਾਗ ਦੀ ਮਨਜ਼ੂਰੀ ਦੇ ਬਾਵਜੂਦ ਵੀ ਦਫ਼ਤਰੀ ਕੱਚੇ ਕਾਮਿਆਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮ ਹੁਣ ਇਨਸਾਫ਼ ਲਈ ਸਰਕਾਰ ਨਾਲ ਆਰਪਾਰ ਦੀ ਲੜਾਈ ਲੜਨ ਤੋਂ ਗੁਰੇਜ਼ ਨਹੀਂ ਕਰਨਗੇ ਅਤੇ ਆਪਣੇ ਹੱਕ ਲੈ ਕੇ ਰਹਿਣਗੇ। ਉਨ੍ਹਾਂ ਕਿਹਾ ਕਿ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਸਰਕਾਰ ਸਿਰਫ਼ ਵਿਖਾਵਾ ਕਰ ਰਹੀ ਹੈ। ਜੇਕਰ ਸਰਕਾਰ ਦੀ ਨੀਅਤ ਅਤੇ ਨੀਤੀ ਸਪੱਸ਼ਟ ਹੈ ਤਾਂ ਤੁਰੰਤ ਐਕਟ ਨੂੰ ਨੋਟੀਫਾਈ ਕਰਕੇ ਸਬੰਧਤ ਵਿਭਾਗਾਂ ਨੂੰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਹੁਕਮ ਜਾਰੀ ਕੀਤੇ ਜਾਣ। ਉਨ੍ਹਾਂ ਐਲਾਨ ਕੀਤਾ ਕਿ ਅਗਲੇ ਦਿਨਾਂ ਵਿੱਚ ਸਰਕਾਰ ’ਤੇ ਦਬਾਅ ਬਣਾਉਣ ਲਈ ਗੁਪਤ ਐਕਸਨ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…