ਮਹਿਲਾ ਸ਼ਸ਼ਕਤੀਕਰਨ ਦੀ ਤਸਵੀਰ ਪੇਸ਼ ਕਰ ਰਹੀਆਂ ਹਨ ਜ਼ਿਲ੍ਹੇ ਦੀਆਂ ਮਹਿਲਾਂ ਸਰਪੰਚ

ਮਾਜਰਾ ਦੀ ਸਰਪੰਚ ਦੀ ਅਗਵਾਈ ਵਿੱਚ ਪਿੰਡ ਵਿੱਚ ਹੋ ਰਿਹਾ ਸਰਬਪੱਖੀ ਵਿਕਾਸ ਕਾਰਜ

ਪਿੰਡ ਦੀਆਂ ਲੜਕੀਆਂ ਨੂੰ ਉੱਚ ਸਿੱਖਿਆ ਲਈ ਜਾਗਰੂਕ ਤੇ ਆਤਮ ਨਿਰਭਰ ਹੋਣ ਲਈ ਕੀਤਾ ਜਾ ਰਿਹੈ ਜਾਗਰੂਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਪੰਜਾਬ ਸਰਕਾਰ ਦੀ ਰਿਜਰਵੇਜ਼ਨ ਪਾਲਿਸੀ ਤਹਿਤ ਅੌਰਤਾਂ ਨੂੰ ਪੰਚਾਇਤੀ ਸੰਸਥਾਵਾਂ ਵਿੱਚ ਮਿਲੇ ਰਾਂਖਵਾਕਰਨ ਦੇ ਸਾਰਥ ਨਤੀਜੇ ਸਾਹਮਣੇ ਆ ਰਹੇ ਹਨ। ਇਸ ਦੀ ਮਿਸਾਲ ਹੈ। ਗਰਾਮ ਪੰਚਾਇਤ ਕਾਦੀ ਮਾਜਰਾ ਦੀ ਸਰਪੰਚ ਸ੍ਰੀਮਤੀ ਮਨਜੀਤ ਕੌਰ ਮਨਜੀਤ ਕੌਰ ਵੱਲੋਂ ਪਾਰਟੀਬਾਜ਼ੀ ਅਤੇ ਭੇਦਭਾਵ ਤੋਂ ਉਪਰ ਉੱਠ ਕੇ ਪਿੰਡ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ। ਸਰਪੰਚ ਮਨਜੀਤ ਕੌਰ ਦਾ ਕਹਿਣਾ ਹੈ ਕਿ ’’ਮੈਂ ਵਾਹਿਗੁਰੂ ਵੱਲੋਂ ਬਖ਼ਸ਼ੇ ਅਹੁਦੇ ਅਤੇ ਪਿੰਡ ਵਾਸੀਆਂ ਦੁਆਰਾ ਦਿੱਤੀ ਗਈ ਜ਼ਿੰਮੇਵਾਰੀ ਨੂੰ ਸਮਝਦਿਆਂ ਹੋਇਆ ਪਿੰਡ ਦੀ ਸੇਵਾ ਕਰ ਰਹੀ ਹਾਂ, ਪਿੰਡ ਦਾ ਵਿਕਾਸ ਮੇਰੇ ਲਈ ਸਿਰਫ਼ ਕੀਤੇ ਜਾਣ ਵਾਲੇ ਕੰਮ ਨਹੀਂ ਬਲਕਿ ਮੇਰਾ ਫਰਜ਼ ਅਤੇ ਨੈਤਿਕ ਜ਼ਿੰਮੇਵਾਰੀ ਹੈ। ਮੈਂ ਆਪਣੇ ਪਿੰਡ ਵਾਸੀਆਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਪਿੰਡ ਵਿੱਚ ਪਾਰਕ ਦੀ ਉਸਾਰੀ ਕਰਵਾਈ ਹੈ ਤਾਂ ਜੋ ਪਿੰਡ ਦੇ ਲੋਕ ਸਵੇਰੇ ਸ਼ਾਮ ਨੂੰ ਸੈਰ ਦਾ ਆਨੰਦ ਮਾਣ ਸਕਣ। ਪਿੰਡ ਦੀ ਸਾਫ ਸਫਾਈ ਦਾ ਧਿਆਨ ਰੱਖਦੇ ਹੋਏ ਗੰਦੇ ਪਾਣੀ ਦੀ ਨਿਕਾਸੀ ਲਈ ਫਿਰਨੀ ਦੇ ਨਾਲ ਨਾਲ ਪਾਈਪਲਾਈਨ ਪਾ ਕੇ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਟੋਭੇ ਵਿੱਚ ਕਰਵਾਈ ਹੈ।
ਪਿੰਡ ਦੀਆਂ ਗਲੀਆਂ ਨਾਲੀਆਂ ਦੀ ਉਸਾਰੀ, ਸ਼ਮਸ਼ਾਨਘਾਟ ਦੇ ਸ਼ੈੱਡ ਦੀ ਉਸਾਰੀ ਅਤੇ ਸ਼ਮਸ਼ਾਨਘਾਟ ਨੂੰ ਜਾਂਦੇ ਰਸਤੇ ਵਿੱਚ ਪੇਵਰ ਲਗਾ ਕੇ ਰਸਤਾ ਪੱਕਾ ਕਰਵਾਉਣ ਦੇ ਕੰਮ ਨੂੰ ਤਰਜ਼ੀਹ ਦਿੰਦੇ ਹੋਏ ਨੇਪਰੇ ਚਾੜਿਆ ਹੈ। ਇਸ ਤੋਂ ਇਲਾਵਾ ਮੈਂ ਪਿੰਡ ਦੀਆਂ ਲੜਕੀਆਂ ਨੂੰ ਉਚੇਰੀ ਸਿੱਖਿਆ ਲਈ ਜਾਗਰੂਕ ਕਰਨ ਲਈ ਯਤਨਸ਼ੀਲ ਹਾਂ। ਸਾਡੀਆਂ ਲੜਕੀਆਂ ਪੜ੍ਹਨਗੀਆਂ ਤਾਂ ਆਤਮ ਨਿਰਭਰ ਹੋ ਸਕਣਗੀਆਂ, ਇਸ ਲਈ ਮੈਂ ਉਨ੍ਹਾਂ ਨੂੰ ਸੁਚੇਤ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹਾਂ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…