ਇਨਰਵ੍ਹੀਲ ਕਲੱਬ ਦੀ ਮਹਿਲਾ ਮੈਂਬਰਾਂ ਨੇ ਲੋੜਵੰਦ ਪਰਿਵਾਰਾਂ ਸੁੱਕਾ ਰਾਸ਼ਨ ਵੰਡਿਆਂ

ਸਲੱਮ ਏਰੀਆ ਦੇ ਬੱਚਿਆਂ ਲਈ ਸ਼ਾਮ ਨੂੰ ਸਕੂਲ ਵੀ ਚਲਾ ਰਹੀ ਹੈ ਸ੍ਰੀਮਤੀ ਅਮਰਜੀਤ ਮਾਨ

ਜਯੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ:
ਮੁਹਾਲੀ ਦੇ ਸੈਕਟਰ-70 ਵਿੱਚ ਅੱਜ ਇਨਰਵ੍ਹੀਲ ਕਲੱਬ ਦੇ ਮੈਂਬਰ ਅਤੇ ਸਮਾਜ ਸੇਵਕਾ ਸ੍ਰੀਮਤੀ ਅਮਰਜੀਤ ਕੌਰ ਮਾਨ ਵੱਲੋਂ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਕਲੱਬ ਦੀ ਸਾਬਕਾ ਪ੍ਰਧਾਨ ਸ੍ਰੀਮਤੀ ਮਨਜੀਤ ਓਬਰਾਏ ਵੀ ਨਾਲ ਹਾਜਰ ਸਨ। ਇਸ ਸਬੰਧੀ ਗੱਲ ਕਰਦੇ ਹੋਏ ਸ੍ਰੀਮਤੀ ਅਮਰਜੀਤ ਕੌਰ ਮਾਨ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੁਆਰਾ ਯੂਥ ਆਫ ਪੰਜਾਬ ਸੰਸਥਾ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦੀ ਸੇਵਾ ਕੀਤੀ ਗਈ ਸੀ ਅਤੇ ਉਹਨਾਂ ਦੀ ਸੇਵਾ ਤੋਂ ਪ੍ਰੇਰਿਤ ਹੋ ਕੇ ਅਸੀਂ ਇਹ ਸੇਵਾ ਕਰ ਰਹੇ ਹੈ। ਉਨ੍ਹਾਂ ਦੱਸਿਆ ਕੇ ਉਨ੍ਹਾਂ ਵੱਲੋਂ ਇੱਕ ਸਲੱਮ ਏਰੀਆ ਦੇ ਬੱਚਿਆਂ ਲਈ ਸਕੂਲ ਚਲਾਇਆ ਜਾਂਦਾ ਹੈ। ਜਿਸ ਵਿੱਚ ਕਈ ਗਰੀਬ ਪਰਿਵਾਰਾਂ ਦੇ ਬੱਚੇ ਪੜ੍ਹਦੇ ਹਨ ਅਤੇ ਇਹਨਾਂ ਬੱਚਿਆਂ ਦੇ ਪਰਿਵਾਰਾਂ ਨੂੰ ਅੱਜ ਰਾਸ਼ਨ ਦਿੱਤਾ ਗਿਆ ਹੈ।
ਸ੍ਰੀਮਤੀ ਮਾਨ ਨੇ ਦੱਸਿਆ ਕਿ ਉਨ੍ਹਾਂ ਕੋਲ ਕਈ ਬੱਚੇ ਏਸ ਤਰ੍ਹਾਂ ਦੇ ਪੜਨ ਆਉਂਦੇ ਹਨ ਜਿਨ੍ਹਾਂ ਦੇ ਪਰਿਵਾਰ ਵਿਚ ਸਿਰਫ ਇਕ ਮੈਂਬਰ ਹੀ ਕਮਾਉਂਦਾ ਹੈ ਪ੍ਰੰਤੂ ਇਸ ਸਮੇਂ ਪੰਜਾਬ ਵਿੱਚ ਕਰਫਿਊ ਲੱਗਾ ਹੋਣ ਕਾਰਨ ਉਹ ਵੀ ਕਿਤੇ ਵੀ ਕੰਮ ਨਹੀਂ ਕਰ ਸਕਦਾ, ਅਤੇ ਅੱਜ ਮੈਂਬਰਾਂ ਦੇ ਸਹਿਯੋਗ ਨਾਲ ਇਨ੍ਹਾਂ ਨੂੰ ਅੱਜ ਰਾਸ਼ਨ ਦਿੱਤਾ ਗਿਆ ਹੈ। ਇਸ ਮੌਕੇ ਕਲੱਬ ਦੇ ਪੂਰਵ ਪ੍ਰਧਾਨ ਸ੍ਰੀਮਤੀ ਮਨਜੀਤ ਓਬਰਾਏ ਨੇ ਦੱਸਿਆ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕੇ ਉਨ੍ਹਾਂ ਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸ੍ਰੀਮਤੀ ਮਾਨ ਦੁਆਰਾ ਕਈ ਬੇਸਹਾਰਾ ਪਰਿਵਾਰਾਂ ਦੀ ਮਦਦ ਕੀਤੀ ਜਾ ਚੁੱਕੀ ਹੈ, ਅਤੇ ਸੈਂਕੜਿਆਂ ਦੀ ਗਿਣਤੀ ਵਿੱਚ ਕਈ ਜ਼ਰੂਰਤਮੰਦਾਂ ਨੂੰ ਸੂਤੀ ਕੱਪੜੇ ਦੇ ਮਾਸਕ ਅਤੇ ਸੈਨੇਟਾਈਜ਼ਰ ਵੀ ਵੰਡੇ ਜਾ ਚੁੱਕੇ ਹਨ ਇਸ ਮੌਕੇ ਇਨ੍ਹਾਂ ਨਾਲ ਯੂਥ ਆਫ਼ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਮਾਮਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…