nabaz-e-punjab.com

ਮੁਹਾਲੀ ਵਿੱਚ ਦੋ ਵੱਖ ਵੱਖ ਸੜਕ ਹਾਦਸਿਆਂ ਵਿੱਚ ਦੋ ਅੌਰਤਾਂ ਤੇ ਇੱਕ ਸੇਵਾਮੁਕਤ ਕਰਮਚਾਰੀ ਦੀ ਮੌਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਵਾਪਰੇ ਵੱਖ ਵੱਖ ਸੜਕ ਹਾਦਸਿਆਂ ਦੋ ਅੌਰਤਾਂ ਸਮੇਤ 3 ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬਿਮਲਾ ਦੇਵੀ (47) ਅਤੇ ਸੀਤਾ ਦੇਵੀ (46) ਵਾਸੀ ਸਨਅਤੀ ਏਰੀਆ ਫੇਜ਼-9 ਵਜੋਂ ਹੋਈ ਹੈ। ਦੋਵੇਂ ਅੌਰਤਾਂ ਫੇਜ਼-9 ਦੀ ਇੱਕ ਫੈਕਟਰੀ ਵਿੱਚ ਕੰਮ ਕਰਦੀਆਂ ਸਨ। ਜਦੋਂਕਿ ਦੂਜੇ ਹਾਦਸੇ ਦੇ ਮ੍ਰਿਤਕ ਦੀ ਪਛਾਣ ਡੈਵਿਟ ਸੈਮਸਨ ਨਸਰਾਨੀ ਵਾਸੀ ਸੈਕਟਰ-68 ਵਜੋਂ ਹੋਈ ਹੈ। ਉਹ ਸਿੱਖਿਆ ਵਿਭਾਗ ਦਾ ਸੇਵਾਮੁਕਤ ਮੁਲਾਜ਼ਮ ਸੀ। ਦੱਸਿਆ ਗਿਆ ਹੈ ਕਿ ਬੀਤੇ ਦਿਨੀਂ ਸ਼ਾਮ ਨੂੰ ਸੀਤਾ ਦੇਵੀ ਅਤੇ ਬਿਮਲਾ ਦੇਵੀ ਜੋ ਕਿ ਆਪਸ ਵਿੱਚ ਰਿਸ਼ਤੇਦਾਰ ਹਨ। ਇੱਥੋਂ ਦੇ ਸਨਅਤੀ ਏਰੀਆ ਫੇਜ਼-9 ਵਿੱਚ ਸੈਰ ਕਰ ਰਹੀਆਂ ਸਨ। ਇਸ ਦੌਰਾਨ ਇੱਕ ਕਾਰ ਚਾਲਕ ਨੇ ਆਪਣੇ ਤੋਂ ਅੱਗੇ ਜਾ ਰਹੀ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਹਾਦਸਾ ਗ੍ਰਸਤ ਕਾਰ ਉਕਤ ਦੋਵਾਂ ਅੌਰਤਾਂ ਨੂੰ ਕੂਚਲ ਦਿੱਤਾ।
ਫੇਜ਼-11 ਥਾਣਾ ਦੇ ਐਸਐਚਓ ਗੁਰਪ੍ਰੀਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਬਿਮਲਾ ਦੇਵੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦੋਂਕਿ ਉਸ ਦੀ ਜ਼ਖ਼ਮੀ ਰਿਸਤੇਦਾਰ ਸੀਤਾ ਦੇਵੀ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਜ਼ਿਆਤਾ ਗੰਭੀਰ ਹੋਣ ਕਾਰਨ ਮੁੱਢਲੀ ਮੈਡੀਕਲ ਸਹਾਇਤ ਦੇਣ ਮਗਰੋਂ ਪੀਜੀਆਈ ਹਸਪਤਾਲ ਚੰਡੀਗੜ੍ਹ ਰੈਫਰ ਕਰ ਦਿੱਤਾ। ਪੀਜੀਆਈ ਵਿੱਚ ਇਲਾਜ ਦੌਰਾਨ ਸੀਤਾ ਦੇਵੀ ਨੇ ਵੀ ਅੱਜ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਪੁਲੀਸ ਨੇ ਕਾਰ ਚਾਲਕ ਜੋਗਿੰਦਰ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟ ਮਾਰਟਮ ਤੋਂ ਬਾਅਦ ਪੁਲੀਸ ਦੋਵੇਂ ਅੌਰਤਾਂ ਦੀਆਂ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ।
ਉਧਰ, ਦੂਜੇ ਮਾਮਲੇ ਵਿੱਚ ਸਥਾਨਕ ਸੈਕਟਰ-68 ਦੇ ਵਸਨੀਕ ਡੈਵਿਟ ਸੈਮਸਨ ਨਸਰਾਨੀ (64) ਆਪਣੀ ਪਤਨੀ ਸੁਸ਼ੀਲਾ ਨਸਰਾਨੀ ਨਾਲ ਸੈਰ ਕਰ ਰਿਹਾ ਸੀ। ਇਸ ਦੌਰਾਨ ਡੈਵਿਟ ਜਿਵੇਂ ਹੀ ਸੜਕ ਪਾਰ ਕਰਕੇ ਦੂਜੇ ਪਾਸੇ ਜਾਣ ਲੱਗਾ ਤਾਂ ਏਨੇ ਵਿੱਚ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਫਾਰਚੂਨਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਡੈਵਿਟ ਨਸਰਾਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਨੂੰ ਖ਼ੁਦ ਫਾਰਚੂਨਰ ਦੇ ਚਾਲਕ ਨੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਡੈਵਿਟ ਦੀ ਮੌਤ ਹੋ ਗਈ। ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਨੇ ਫਾਰਚੂਨਰ ਕਾਰ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰਕੇ ਲਾਸ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਪੁਲੀਸ ਅਨੁਸਾਰ ਭਲਕੇ ਸੋਮਵਾਰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

Load More Related Articles
Load More By Nabaz-e-Punjab
Load More In Accident

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…