ਖਰੜ ਵਿੱਚ ਜਗਮੋਹਨ ਕੰਗ ਦੇ ਹੱਕ ਵਿੱਚ ਬੀਬੀਆਂ ਨੇ ਮੋਰਚਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਖਰੜ, 15 ਜਨਵਰੀ:
ਖਰੜ ਤੋਂ ਕਾਂਗਰਸ ਦੇ ਉਮੀਦਵਾਰ ਜਗਮੋਹਨ ਸਿੰਘ ਕੰਗ ਦੇ ਹੱਕ ਵਿੱਚ ਮਹਿਲਾ ਕਾਂਗਰਸ ਦੀਆਂ ਬੀਬੀਆਂ ਨੇ ਚੋਣ ਪ੍ਰਚਾਰ ਦਾ ਮੋਰਚਾ ਸੰਭਾਲ ਲਿਆ ਹੈ। ਇਸ ਸਬੰਧੀ ਮੈਡਮ ਮਨਜੀਤ ਕੌਰ ਦੀ ਅਗਵਾਈ ਹੇਠ ਸੰਨ੍ਹੀ ਇਨਕਲੇਵ ਵਿੱਚ ਅੌਰਤਾਂ ਦੀ ਭਰਵੀਂ ਮੀਟਿੰਗ ਹੋਈ। ਜਿਸ ਵਿੱਚ ਖਰੜ ਦੇ ਕਾਂਗਰਸੀ ਵਿਧਾਇਕ ਜਗਮੋਹਨ ਸਿੰਘ ਕੰਗ ਦੀ ਧਰਮ ਪਤਨੀ ਸ੍ਰੀਮਤੀ ਰਵਿੰਦਰ ਕੌਰ ਕੰਗ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਸ ਨੇ ਇਕੱਤਰ ਅੌਰਤਾਂ ਨੂੰ ਤਤਕਾਲੀ ਕੈਪਟਨ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ।
ਇਸ ਮੌਕੇ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸਵਰਨਜੀਤ ਕੌਰ ਅਤੇ ਸ਼ਹਿਰੀ ਪ੍ਰਧਾਨ ਰੇਣੂ ਬਾਲਾ ਨੇ ਅੌਰਤਾਂ ਨੂੰ ਕਾਂਗਰਸ ਦੇ ਹੱਕ ਵਿੱਚ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਾਡੀਆਂ ਧੀਆਂ-ਭੈਣਾਂ ਸੁਰੱਖਿਅਤ ਨਹੀਂ ਹਨ। ਬਾਦਲਾਂ ਦੇ ਸ਼ਾਸਨ ਵਿੱਚ ਅੌਰਤਾਂ ’ਤੇ ਵੱਡੇ ਪੱਧਰ ’ਤੇ ਜਬਰ ਜੁਲਮ ਅਤੇ ਅਤਿਆਚਾਰ ਹੋਏ ਹਨ ਲੇਕਿਨ ਪੀੜਤ ਅੌਰਤਾਂ ਇਨਸਾਫ਼ ਪ੍ਰਾਪਤੀਆਂ ਲਈ ਦਰ ਦਰ ਦੀਆਂ ਠੋਕਣਾਂ ਖਾਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੌਰਤਾਂ ਦੀ ਭਲਾਈ ਅਤੇ ਸੁਣਵਾਈ ਲਈ 181 ਹੈਲਪਲਾਈਨ ਨੰਬਰ ਅਤੇ ਪੰਜਾਬ ਪੁਲੀਸ ਦੇ ਮਹਿਲਾ ਵਿੰਗ ਦੀ ਸਥਾਪਨਾ ਕੀਤੀ ਗਈ ਸੀ ਲੇਕਿਨ ਇਨ੍ਹਾਂ ਥਾਵਾਂ ’ਤੇ ਅੌਰਤਾਂ ਦਾ ਵੱਧ ਸੋਸ਼ਣ ਹੋਇਆ ਹੈ। ਇਸ ਲਈ ਅੌਰਤਾਂ ਨੂੰ ਆਪਣੀ ਸੁਰੱਖਿਆ ਅਤੇ ਵਿਕਾਸ ਲਈ ਕਾਂਗਰਸ ਪਾਰਟੀ ਤੋਂ ਬਹੁਤ ਸਾਰੀਆਂ ਆਸਾਂ ਤੇ ਉਮੀਦਾਂ ਹਨ। ਉਨ੍ਹਾਂ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਆਗੂ ਜਗਮੋਹਨ ਸਿੰਘ ਕੰਗ ਨੂੰ ਆਪਣਾ ਇਕ ਇਕ ਕੀਮਤੀ ਵੋਟ ਦੇ ਕੇ ਉਨ੍ਹਾਂ ਦੇ ਹੱਥ ਮਜਬੂਤ ਕੀਤੇ ਜਾਣ। ਇਸ ਮੌਕੇ ਲਾਡੀ ਚੱਕਲ, ਗੁਰਪ੍ਰੀਤ ਲੰਬੜਦਾਰ, ਰਾਜਵੀਰ ਸਿੰਘ ਰਾਜ ਅਤੇ ਮਾਸਟਰ ਸ਼ਿੰਗਾਰਾ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…