ਬੀਬੀਆਂ ਨੇ ਵਾਤਾਵਰਨ ਦੀ ਸੰਭਾਲ ਦਾ ਬੀੜਾ ਚੁੱਕਿਆ

ਨਬਜ਼-ਏ-ਪੰਜਾਬ, ਮੁਹਾਲੀ, 30 ਜੂਨ:
ਸਮਾਜ ਸੇਵੀ ਸੰਸਥਾ ਈਕੋ ਪਲਾਂਟੇਸ਼ਨ ਮੁਹਾਲੀ ਨੇ ਰੈਜ਼ੀਡੈਂਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਫੇਜ਼-2 ਦੇ ਪ੍ਰਧਾਨ ਜਗਰੂਪ ਸਿੰਘ ਭੰਗੂ ਅਤੇ ਐੱਚ.ਕੇ. ਅਗਰਵਾਲ ਦੇ ਸਹਿਯੋਗ ਨਾਲ ਰਿਹਾਇਸ਼ੀ ਪਾਰਕ ਨੰਬਰ-19 ਵਿੱਚ ਵਣਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਬੀਬੀਆਂ ਨੇ ਵਾਤਾਵਰਨ ਦੀ ਸੰਭਾਲ ਦਾ ਪ੍ਰਣ ਕੀਤਾ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਅਮਰਦੀਪ ਸਿੰਘ ਸੈਣੀ ਨੇ ਦੱਸਿਆ ਕਿ ਕੌਂਸਲਰ ਦਵਿੰਦਰ ਕੌਰ ਵਾਲੀਆ ਅਤੇ ਮਹਿਲਾ ਪਤਾਜ਼ਲੀ ਕਲੱਬ ਫੇਜ਼-2 ਦੀ ਪ੍ਰਮੁੱਖ ਆਗੂ ਨਵਰੀਤ ਕੌਰ ਭੰਗੂ ਨੇ ਸਾਂਝੇ ਤੌਰ ’ਤੇ ਪਾਰਕ ਵਿੱਚ ਇੱਕ ਪੌਦਾ ਲਗਾ ਕੇ ਰੁੱਖ ਲਗਾਓ ਮੁਹਿੰਮ ਦਾ ਆਗਾਜ਼ ਕੀਤਾ।
ਇਸ ਮੌਕੇ ਬੋਲਦਿਆਂ ਕੌਂਸਲਰ ਦਵਿੰਦਰ ਕੌਰ ਵਾਲੀਆ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਹਰੇਕ ਨਾਗਰਿਕ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਈਕੋ ਪਲਾਂਟੇਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਸੰਸਥਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ। ਨਵਰੀਤ ਕੌਰ ਭੰਗੂ ਨੇ ਕਿਹਾ ਕਿ ਅੌਰਤਾਂ ਨੂੰ ਘਰ ਦਾ ਚੁੱਲ੍ਹਾ ਸੰਭਾਲਣ ਦੇ ਨਾਲ-ਨਾਲ ਸਮਾਜਿਕ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਐਸੋਸੀਏਸ਼ਨ ਫੇਜ਼-2 ਦੇ ਪ੍ਰਧਾਨ ਜਗਰੂਪ ਸਿੰਘ ਭੰਗੂ ਨੇ ਕਿਹਾ ਕਿ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਪਾਰਕਾਂ ਸਮੇਤ ਹੋਰ ਖਾਲੀ ਥਾਵਾਂ ’ਤੇ ਪੌਦੇ ਲਗਾਏ ਜਾਣਗੇ ਅਤੇ ਭਵਿੱਖ ਵਿੱਚ ਸਹੀ ਤਰੀਕੇ ਨਾਲ ਉਨ੍ਹਾਂ ਦੀ ਸੰਭਾਲ ਕੀਤੀ ਜਾਵੇਗੀ।
ਇਸ ਮੌਕੇ ਜਗਤਾਰ ਸਿੰਘ ਚਾਂਦਨੀ ਟੈਂਟ, ਜੀਐਸ ਭੀਮਰਾ, ਰੁਪਿੰਦਰ ਸਿੰਘ ਨਿੱਕੂ, ਸੁਰਿੰਦਰ ਸਿੰਘ, ਜਰਨੈਲ ਸਿੰਘ, ਮੁਖ਼ਤਿਆਰ ਸਿੰਘ, ਮਹਿਲਾ ਪਤੰਜਲੀ ਕਲੱਬ ਫੇਜ਼-2 ਤੋਂ ਨੀਰੂ ਸ਼ਰਮਾ, ਭੁਪਿੰਦਰ ਕੌਰ, ਰੁਚੀ ਬੇਦੀ, ਨਵਰੀਤ ਕੌਰ ਅਤੇ ਪਰਮਿੰਦਰ ਕੌਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੇ ਹੱਕਾਂ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਸੱਤਾ ਦੀ ਪ੍ਰਵਾਹ ਨਹੀਂ ਕੀਤੀ: ਸੁਖਬੀਰ ਬਾਦਲ

ਪੰਜਾਬ ਦੇ ਹੱਕਾਂ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਸੱਤਾ ਦੀ ਪ੍ਰਵਾਹ ਨਹੀਂ ਕੀਤੀ: ਸੁਖਬੀਰ ਬਾਦਲ ਆਪਣੀਆਂ…