ਸਕੂਲੀ ਬੱਚਿਆਂ ਲਈ ਖਾਣਾ ਬਣਾਉਣ ਵਾਲੀਆਂ ਅੌਰਤਾਂ ਦੇ ਆਪਣੇ ਬੱਚੇ ਭੁੱਖੇ: ਪੁਰਖਾਲਵੀ

ਮਿਡ-ਡੇਅ-ਮੀਲ ਤਹਿਤ ਅੌਰਤਾਂ ਨੂੰ ਮਿਲਦੇ ਮਾਣ-ਭੱਤੇ ਦਾ ਮਾਮਲਾ

ਪੰਜਾਬ ਸਰਕਾਰ ਡਾ. ਅੰਬੇਡਕਰ ਦੀ ਫੋਟੋ ਦੇ ਨੱਕ ਥੱਲੇ ਗਰੀਬਾਂ ਦਾ ਸ਼ੋਸ਼ਣ ਕਰ ਰਹੀ ਹੈ: ਪੁਰਖਾਲਵੀ

ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ:
ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ 2022 ਦੀਆਂ ਆਮ ਚੋਣਾਂ ਵਿੱਚ ਸਾਰੇ ਵਰਗਾਂ ਦਾ ਖਿਆਲ ਰੱਖਣ ਦਾ ਵਾਅਦਾ ਕੀਤਾ ਸੀ ਪਰ ਸਤਾ ਵਿੱਚ ਆਉਣ ਤੋਂ ਹੁਕਮਰਾਨ ਆਪਣੇ ਵਾਅਦਿਆਂ ਤੋਂ ਮੁਨਕਰ ਹੁੰਦੇ ਨਜ਼ਰ ਆ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਮਿਡ-ਡੇਅ-ਮੀਲ ਯੋਜਨਾ ਦਮ ਤੋੜ ਰਹੀ ਹੈ ਅਤੇ ਅੱਤ ਦੀ ਮਹਿੰਗਾਈ ਵਿੱਚ ਅੌਰਤਾਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਨ ਲਈ ਮਜਬੂਰ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਪੁਰਖਾਲਵੀ ਨੇ ਮੁਹਾਲੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰਦੇ ਮਿਡ-ਡੇਅ-ਮੀਲ ਸਕੀਮ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਸ੍ਰੀ ਪੁਰਖਾਲਵੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਲਈ ਮਿਡ-ਡੇਅ-ਮੀਲ ਤਹਿਤ ਖਾਣਾ ਬਣਾਉਣ ਵਾਲੀਆਂ ਅੌਰਤਾਂ ਨੂੰ ਮਹਿਜ਼ ਤਿੰਨ ਹਜ਼ਾਰ ਰੁਪਏ ਮਾਣਭੱਤਾ ਦੇ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸਕੂਲੀ ਬੱਚਿਆਂ ਨੂੰ ਖਾਣਾ ਪਰੋਸਣ ਵਾਲੀਆਂ ਇਨ੍ਹਾਂ ਅੌਰਤਾਂ ਦੇ ਆਪਣੇ ਬੱਚੇ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ। ਖਾਣਾ ਤਿਆਰ ਕਰਦੇ ਸਮੇਂ ਕਈ ਵਾਰ ਵਰਕਰਾਂ ਨਾਲ ਹਾਦਸੇ ਵੀ ਵਾਪਸ ਚੁੱਕੇ ਹਨ।
ਅਕਾਲੀ ਆਗੂ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਲਗਾਉਣ ਨਾਲ ਇਨਕਲਾਬ ਨਹੀਂ ਆਵੇਗਾ ਬਲਕਿ ਕਮਜ਼ੋਰ ਵਰਗਾਂ ਦੇ ਲੋਕਾਂ, ਮਜ਼ਦੂਰਾਂ ਮਿਹਨਤਕਸ਼ ਕਿਰਤੀ ਕਾਮਿਆਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਹੋਵੇਗਾ। ਉਨ੍ਹਾਂ ਮੰਗ ਕੀਤੀ ਕਿ ਮਿਡ-ਡੇਅ-ਮੀਲ ਤਹਿਤ ਸਕੂਲਾਂ ਵਿੱਚ ਖਾਣਾ ਬਣਾਉਣ ਵਾਲੀਆਂ ਅੌਰਤਾਂ ਨੂੰ ਘੱਟੋ-ਘੱਟ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਦੇਣ ਦੀ ਵਿਵਸਥਾ ਕੀਤੀ ਜਾਵੇ ਤਾਂ ਜੋ ਉਹ ਆਪਣੇ ਬੱਚਿਆਂ ਦਾ ਸਹੀ ਤਰੀਕੇ ਨਾਲ ਪਾਲਣ-ਪੋਸਣ ਕਰ ਸਕਣ।

Load More Related Articles

Check Also

ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਵਿਦਿਆਰਥੀ ਕੌਂਸਲ ਦੀ ਚੋਣ ਲਈ ਇਨਵੈਸਟੀਚਰ ਸੈਰੇਮਨੀ

ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਵਿਦਿਆਰਥੀ ਕੌਂਸਲ ਦੀ ਚੋਣ ਲਈ ਇਨਵੈਸਟੀਚਰ ਸੈਰੇਮਨੀ ਨਬਜ਼-ਏ-ਪੰਜਾਬ, ਮੁਹਾਲੀ,…